ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੇ ‘ਗ੍ਰੀਨ ਦੀਵਾਲੀ’ ਮਨਾਈ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਮਾਨਾਂਵਾਲਾ ਸਥਿਤ ਆਸ਼ਰਮ ਵਿਖੇ ‘ਗ੍ਰੀਨ ਦੀਵਾਲੀ’ ਦੇ ਮੌਕੇ ’ਤੇ ਵਿਸ਼ੇਸ਼ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਉਪਰਾਲੇ ਦਾ ਉਦੇਸ਼ ਦੀਵਾਲੀ
Publish Date: Mon, 09 Nov 2026 04:31 PM (IST)
Updated Date: Mon, 09 Nov 2026 04:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਮਾਨਾਂਵਾਲਾ ਸਥਿਤ ਆਸ਼ਰਮ ਵਿਖੇ ‘ਗ੍ਰੀਨ ਦੀਵਾਲੀ’ ਦੇ ਮੌਕੇ ’ਤੇ ਵਿਸ਼ੇਸ਼ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਉਪਰਾਲੇ ਦਾ ਉਦੇਸ਼ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਕੁਦਰਤ ਦੇ ਅਨੁਕੂਲ ਮਨਾਉਣ ਦੇ ਨਾਲ-ਨਾਲ ਸਮਾਜ ਵਿੱਚ ਵਾਤਾਵਰਣ ਦੀ ਸੰਭਾਲ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਜਗਾਉਣਾ ਸੀ। ਪ੍ਰੋਗਰਾਮ ਦੌਰਾਨ ਸੰਸਥਾਨ ਦੇ ‘ਸੰਰਕਸ਼ਣ’ ਪ੍ਰੋਜੈਕਟ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਦੀਵਾਲੀ ਦੀ ਅਸਲ ਖੁਸ਼ੀ ਕੇਵਲ ਬਾਹਰੀ ਰੌਸ਼ਨੀ ਅਤੇ ਚਮਕ-ਦਮਕ ਵਿੱਚ ਨਹੀਂ, ਸਗੋਂ ਉਸ ਪ੍ਰਕਾਸ਼ ਵਿੱਚ ਹੈ, ਜੋ ਸਾਡੇ ਜੀਵਨ ਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਵੇ। ਤਿਉਹਾਰ ਦੀ ਪਵਿੱਤਰਤਾ ਅਤੇ ਖੁਸ਼ੀ ਨੂੰ ਬਰਕਰਾਰ ਰੱਖਦਿਆਂ ਕੁਦਰਤ ਪ੍ਰਤੀ ਸੰਵੇਦਨਸ਼ੀਲ ਹੋਣਾ ਵੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਇਸੇ ਭਾਵਨਾ ਤਹਿਤ ਲੋਕਾਂ ਨੂੰ ਪਟਾਕਿਆਂ ਦੀ ਬਜਾਏ ਦੀਵੇ ਜਗਾਉਣ, ਬਿਜਲੀ ਦੀ ਬੇਲੋੜੀ ਖਪਤ ਤੋਂ ਬਚਣ ਅਤੇ ਬੂਟੇ ਲਗਾ ਕੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਾਧਵੀ ਕ੍ਰਿਸ਼ਨਪ੍ਰੀਤਾ ਭਾਰਤੀ ਜੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪ੍ਰਦੂਸ਼ਣ, ਧੁਨੀ ਪ੍ਰਦੂਸ਼ਣ ਅਤੇ ਵਧ ਰਹੇ ਕੂੜੇ-ਕਰਕਟ ਵਰਗੀਆਂ ਸਮੱਸਿਆਵਾਂ ਵਾਤਾਵਰਣ ਦੇ ਸੰਤੁਲਨ ਲਈ ਗੰਭੀਰ ਚੁਣੌਤੀ ਬਣਦੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਹਰੇਕ ਵਿਅਕਤੀ ਦਾ ਛੋਟਾ ਜਿਹਾ ਸਕਾਰਾਤਮਕ ਉਪਰਾਲਾ ਵੀ ਕੁਦਰਤ ਦੀ ਸੰਭਾਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ‘ਗ੍ਰੀਨ ਦੀਵਾਲੀ’ ਕੇਵਲ ਇੱਕ ਦਿਨ ਤੱਕ ਸੀਮਿਤ ਰਹਿਣ ਵਾਲੀ ਮੁਹਿੰਮ ਨਹੀਂ, ਸਗੋਂ ਕੁਦਰਤ ਪ੍ਰਤੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨੂੰ ਆਪਣੀ ਜੀਵਨਸ਼ੈਲੀ ਦਾ ਅਟੁੱਟ ਹਿੱਸਾ ਬਣਾਉਣ ਦੀ ਪ੍ਰੇਰਣਾ ਹੈ। ਸੰਸਥਾਨ ਦੀ ਇਸ ਪਹਿਲ ਨੇ ਇਹ ਸੰਦੇਸ਼ ਦਿੱਤਾ ਕਿ ਜਦੋਂ ਤਿਉਹਾਰਾਂ ਨਾਲ ਵਾਤਾਵਰਣ ਦੀ ਸੰਭਾਲ ਦੀ ਭਾਵਨਾ ਜੁੜ ਜਾਂਦੀ ਹੈ, ਤਾਂ ਹੀ ਉਨ੍ਹਾਂ ਦੀਆਂ ਖੁਸ਼ੀਆਂ ਅਸਲ ਅਰਥਾਂ ਵਿੱਚ ਸਾਰਥਕ ਬਣਦੀਆਂ ਹਨ।