ਦੀਵਾਲੀ ਰੌਸ਼ਨੀ ਤੇ ਖੁਸ਼ਹਾਲੀ ਦਾ ਤਿਉਹਾਰ : ਡਾ. ਅਸਵ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਈਐੱਨਏ ਕਲੌਨੀ ਯਾਸੀਨ ਰੋਡ ਵਿਖੇ ਸਥਿਤ ‘ਸ਼੍ਰੀਮਤੀ ਪਾਰਵਤੀ ਦੇਵੀ ਹਸਪਤਾਲ ਯੂਨਿਟ-2’ (ਲਾਲ ਹਸਪਤਾਲ) ਵਿਖੇ ਫਿਜ਼ੀਓਥੈਰੇਪੀ ਵਿਭਾਗ ਦੇ ਸੰਚਾਲਕ ਡਾ. ਅਸਵ ਅਰੋੜਾ ਦੀ ਅਗਵਾਈ ਹੇਠ ਦੀਵਾਲੀ ਦਾ
Publish Date: Mon, 09 Nov 2026 04:23 PM (IST)
Updated Date: Mon, 09 Nov 2026 04:23 PM (IST)
ਸ਼੍ਰੀਮਤੀ ਪਾਰਵਤੀ ਦੇਵੀ ਹਸਪਤਾਲ ਯੂਨਿਟ-2’ (ਲਾਲ ਹਸਪਤਾਲ) ਵਿਖੇ ਦੀਵਾਲੀ ਤਿਉਹਾਰ ਮਨਾਇਆ ਫਿਜ਼ੀਓਥੈਰੇਪੀ ਵਿਭਾਗ ਦੀ ਟੀਮ ਹਮੇਸ਼ਾ ਮਰੀਜ਼ਾਂ ਦੀ ਸੇਵਾ ਲਈ ਵਚਨਬੱਧ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਈਐੱਨਏ ਕਲੌਨੀ ਯਾਸੀਨ ਰੋਡ ਵਿਖੇ ਸਥਿਤ ‘ਸ਼੍ਰੀਮਤੀ ਪਾਰਵਤੀ ਦੇਵੀ ਹਸਪਤਾਲ ਯੂਨਿਟ-2’ (ਲਾਲ ਹਸਪਤਾਲ) ਵਿਖੇ ਫਿਜ਼ੀਓਥੈਰੇਪੀ ਵਿਭਾਗ ਦੇ ਸੰਚਾਲਕ ਡਾ. ਅਸਵ ਅਰੋੜਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਾ. ਸਤਿੰਦਰ ਕੌਰ, ਡਾ. ਪਰੀਨੀਤਾ ਸੋਢੀ, ਡਾ. ਮਨਮੋਹਨਪ੍ਰੀਤ ਸਿੰਘ, ਡਾ. ਮਨਪ੍ਰੀਤ ਕੌਰ, ਡਾ. ਰੋਜ਼ਨਪ੍ਰੀਤ ਕੌਰ ਆਦਿ ਉਚੇਚੇ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਹਸਪਤਾਲ ਦੇ ਫਿਜ਼ੀਓਥੈਰੇਪੀ ਵਿਭਾਗ ਨੂੰ ਫੁੱਲਾਂ, ਲਾਈਟਾਂ ਤੇ ਰੰਗੋਲੀ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਮਾਰੋਹ ਦੀ ਸ਼ੁਰੂਆਤ ਮਾਂ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ-ਅਰਚਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਸਾਰੇ ਡਾਕਟਰਾਂ ਤੇ ਸਟਾਫ਼ ਮੈਂਬਰਾਂ ਨੇ ਇੱਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਮਿਠਾਈਆਂ ਵੰਡੀਆਂ ਗਈਆਂ। ਮਰੀਜ਼ਾਂ ਵਿਚ ਵੀ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਡਾ. ਅਸਵ ਅਰੋੜਾ ਨੇ ਕਿਹਾ ਕਿ ਦੀਵਾਲੀ ਰੋਸ਼ਨੀ, ਖੁਸ਼ਹਾਲੀ ਅਤੇ ਨਵੀਂ ਊਰਜਾ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਜਿਸ ਤਰ੍ਹਾਂ ਦੀਵਾ ਹਨੇਰੇ ਨੂੰ ਦੂਰ ਕਰਦਾ ਹੈ, ਉਸੇ ਤਰ੍ਹਾਂ ਸਾਨੂੰ ਵੀ ਆਪਣੇ ਜੀਵਨ ਵਿੱਚੋਂ ਨਕਾਰਾਤਮਕ ਸੋਚ ਨੂੰ ਦੂਰ ਕਰਕੇ ਸਕਾਰਾਤਮਕ ਸੋਚ ਅਪਣਾਉਣੀ ਚਾਹੀਦੀ ਹੈ। ਡਾ. ਅਸਵ ਅਰੋੜਾ ਨੇ ਕਿਹਾ ਕਿ ਦੀਵਾਲੀ ਦੇ ਮੌਕੇ ’ਤੇ ਸਾਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਟਾਕਿਆਂ ਤੋਂ ਪ੍ਰਹੇਜ਼ ਕਰਨ, ਕਿਉਂਕਿ ਪਟਾਕਿਆਂ ਦਾ ਧੂੰਆਂ ਸਾਹ ਦੇ ਮਰੀਜ਼ਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਬਹੁਤ ਨੁਕਸਾਨਦਾਇਕ ਹੁੰਦਾ ਹੈ। ਉਨ੍ਹਾਂ ਕਿਹਾ ਸਾਫ਼-ਸੁਥਰੀ ਅਤੇ ਹਰੀ-ਭਰੀ ਦੀਵਾਲੀ ਹੀ ਅਸਲ ਦੀਵਾਲੀ ਹੈ। ਉਨ੍ਹਾਂ ਕਿਹਾ ਫਿਜ਼ੀਓਥੈਰੇਪੀ ਵਿਭਾਗ ਦੀ ਟੀਮ ਹਮੇਸ਼ਾ ਮਰੀਜ਼ਾਂ ਦੀ ਸੇਵਾ ਲਈ ਵਚਨਬੱਧ ਹੈ ਤੇ ਆਉਣ ਵਾਲੇ ਸਮੇਂ ਵਿੱਚ ਵੀ ਮਰੀਜ਼ਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਰਹਿਣਗੀਆਂ। ਉਨ੍ਹਾਂ ਆਪਣੀ ਪੂਰੀ ਟੀਮ ਦਾ ਧੰਨਵਾਦ ਕੀਤਾ, ਜੋ ਦਿਨ-ਰਾਤ ਮਰੀਜ਼ਾਂ ਦੀ ਸੇਵਾ ਵਿੱਚ ਜੁਟੀ ਰਹਿੰਦੀ ਹੈ।