ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ ਮਨਾਇਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਦੇ ਸਾਬਕਾ ਵਿਿਦਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵੱਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਦੀਵਾਲੀ
Publish Date: Mon, 09 Nov 2026 04:34 PM (IST)
Updated Date: Mon, 09 Nov 2026 04:35 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਦੇ ਸਾਬਕਾ ਵਿਿਦਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵੱਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਦੀਵਾਲੀ ਉਤਸਵ—2026 ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਰਾਹੀਂ ਵਿਿਦਆਰਥੀਆਂ ਨੂੰ ਆਪਣੀ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਪ੍ਰਿੰ: ਡਾ. ਰੰਧਾਵਾ ਨੇ ਨੇ ਦੀਵਾਲੀ ਦੇ ਤਿਉਹਾਰ ਨੂੰ ਰੌਸ਼ਨੀਆਂ ਦਾ ਤਿਉਹਾਰ ਦੱਸਦਿਆਂ ਰੌਸ਼ਨੀ ਅਤੇ ਸਿੱਖਿਆ ਦੇ ਆਪਸੀ ਸਬੰਧ ਨੂੰ ਬਾਖੂਬੀ ਉਜਾਗਰ ਕੀਤਾ। ਉਨ੍ਹਾਂ ਗੁਰਬਾਣੀ ਦੀ ਤੁਕ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਪ੍ਰਸਾਰ ਹੀ ਸੰਸਾਰ ਨੂੰ ਗਿਆਨ ਦੇ ਚਾਨਣ ਨਾਲ ਰੌਸ਼ਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਆ ਅਤੇ ਗਿਆਨ ਦਾ ਪਸਾਰਾ ਸਮਾਜਿਕ ਬੁਰਾਈਆਂ, ਅਸਮਾਨਤਾ ਅਤੇ ਬੇਇਨਸਾਫ਼ੀ ਦੇ ਹਨੇਰੇ ਨੂੰ ਦੂਰ ਕਰਨ ਲਈ ਬੇਹੱਦ ਜ਼ਰੂਰੀ ਹੈ।ਇਸ ਨਾਲ ਹੀ ਇਕ ਨਿਆਂਪੂਰਨ, ਸਮਾਨਤਾਵਾਦੀ ਅਤੇ ਚੇਤਨ ਸਮਾਜ ਦੀ ਸਿਰਜਣਾ ਸੰਭਵ ਹੋ ਸਕਦੀ ਹੈ। ਇਸ ਮੌਕੇ ਵਿਭਾਗ ਮੁਖੀ ਡਾ. ਸਵੰਤ ਸਿੰਘ ਮਾਂਟੋ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਾਰਿਆਂ ਦੇ ਹਿਰਦਿਆਂ ਅਤੇ ਮਨਾਂ ਨੂੰ ਸੱਚੇ ਗਿਆਨ, ਨੈਤਿਕ ਕਦਰਾਂ-ਕੀਮਤਾਂ ਤੇ ਉੱਚੇ ਆਚਰਣ ਦੇ ਚਾਨਣ ਨਾਲ ਰੌਸ਼ਨ ਕਰਨ ਦੀ ਪ੍ਰੇਰਨਾ ਦੇਵੇਗਾ। ਇਸ ਮੌਕੇ ਉਨ੍ਹਾਂ ਵਿਿਦਆਰਥੀਆਂ ਨੂੰ ਸਿਰਜਣਾਤਮਕਤਾ, ਸੰਵੇਦਨਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਭਾਵਨਾਵਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਖ-ਵੱਖ ਮੁਕਾਬਲਿਆਂ ਰਾਹੀਂ ਵਿਿਦਆਰਥੀਆਂ ਨੇ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕੀਤਾ। ਉਪਰੰਤ ਮੁਕਾਬਲਿਆਂ ਦੇ ਜੇਤੂ ਵਿਿਦਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਡਾ. ਜਸਵਿੰਦਰ ਨੇ ਪ੍ਰਿੰ: ਡਾ. ਰੰਧਾਵਾ, ਵਿਭਾਗ ਮੁਖੀ, ਅਧਿਆਪਕਾਂ ਅਤੇ ਵਿਿਦਆਰਥੀਆਂ ਦਾ ਸਮਾਗਮ ਨੂੰ ਸਫ਼ਲ ਬਣਾਉਣ ਸਬੰਧੀ ਧੰਨਵਾਦ ਕੀਤਾ।