ਲੇਕਹੈੱਡ ਪਬਲਿਕ ਸਕੂਲ ’ਚ ਮਨਾਇਆ ਦੀਵਾਲੀ ਦਾ ਤਿਉਹਾਰ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਸਥਿਤ ਲੇਕਹੈੱਡ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂੰਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਰੰਗੋਲੀ ਨਾਲ ਸ਼ਾਨਦਾਰ
Publish Date: Mon, 09 Nov 2026 04:24 PM (IST)
Updated Date: Mon, 09 Nov 2026 04:26 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰਾਮਤੀਰਥ ਰੋਡ ਸਥਿਤ ਲੇਕਹੈੱਡ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂੰਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀਆਂ ਲਾਈਟਾਂ, ਫੁੱਲਾਂ ਅਤੇ ਰੰਗੋਲੀ ਨਾਲ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ। ਪੂਰਾ ਸਕੂਲ ਪਰਿਵਾਰ ਦੀਵਾਲੀ ਦੀ ਖੁਸ਼ੀ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਅਗਵਾਈ ਸਕੂਲ ਦੀ ਚੇਅਰਪਰਸਨ ਊਰਵਸ਼ੀ ਬਿਆਲਾ, ਡਾਇਰੈਕਟਰ ਅਮਨਦੀਪ ਸਿੰਘ ਅਤੇ ਪ੍ਰਿੰਸੀਪਲ ਸ਼ਿਵਾਲਿਕਾ ਢਿੱਲੋਂ ਨੇ ਕੀਤੀ। ਦੋਵਾਂ ਨੇ ਸਭ ਤੋਂ ਪਹਿਲਾਂ ਮਾਂ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਪੂਜਾ-ਅਰਚਨਾ ਕੀਤੀ ਅਤੇ ਸਾਰਿਆਂ ਦੇ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਦੀਵਾਲੀ ਦੇ ਮਹੱਤਵ ਬਾਰੇ ਭਾਸ਼ਣ ਦਿੱਤੇ, ਸੁੰਦਰ ਗੀਤ ਗਾਏ ਅਤੇ ਮਨਮੋਹਕ ਨਾਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਕੂਲ ਵਿਚ ਰੰਗੋਲੀ, ਦੀਆ ਸਜਾਓ ਅਤੇ ਕਾਰਡ ਬਣਾਓ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਚੇਅਰਪਰਸਨ ਊਰਵਸ਼ੀ ਬਿਆਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਸਾਨੂੰ ਇਸ ਤਿਉਹਾਰ ਨੂੰ ਪਿਆਰ, ਭਾਈਚਾਰੇ ਅਤੇ ਸਾਫ਼-ਸੁਥਰੇ ਵਾਤਾਵਰਨ ਨਾਲ ਮਨਾਉਣਾ ਚਾਹੀਦਾ ਹੈ। ਪ੍ਰਿੰਸੀਪਲ ਸ਼ਿਵਾਲਿਕਾ ਢਿੱਲੋਂ ਨੇ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੇ ਸੱਭਿਆਚਾਰ ਅਤੇ ਸੰਸਕਾਰਾਂ ਨਾਲ ਜੋੜਦੇ ਹਨ। ਉਨ੍ਹਾਂ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਮਾਗਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮਿਠਾਈਆਂ ਵੰਡੀਆਂ ਗਈਆਂ। ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਇਸ ਸਫਲ ਆਯੋਜਨ ਲਈ ਸਕੂਲ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।