ਖਾਲਸਾ ਕਾਲਜ ਗਰਲਜ਼ ਸਕੂਲ ਵਿਖੇ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਦੀਵਾਲੀ ਮੇਲਾ ਲਗਾਇਆ ਗਿਆ। ਸਕੂਲ ਪ੍ਰਿੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਉਕਤ
Publish Date: Wed, 11 Nov 2026 04:16 PM (IST)
Updated Date: Wed, 11 Nov 2026 04:18 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਦੀਵਾਲੀ ਮੇਲਾ ਲਗਾਇਆ ਗਿਆ। ਸਕੂਲ ਪ੍ਰਿੰਸੀਪਲ ਜਤਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮਕਸਦ ਵਿਿਦਆਰਥਣਾਂ ਦੀ ਸਿਰਜਣਾਤਮਕ ਪ੍ਰਤਿਭਾ, ਕਲਾਤਮਕ ਯੋਗਤਾ ਅਤੇ ਹੁਨਰ ਨੂੰ ਉਭਾਰਨ ਦੇ ਨਾਲ—ਨਾਲ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਇਕ ਮੰਚ ਪ੍ਰਦਾਨ ਕਰਨਾ ਸੀ। ਇਸ ਮੌਕੇ ਵਿਿਦਆਰਥਣਾਂ ਵੱਲੋਂ ਵੱਖ—ਵੱਖ ਤਰ੍ਹਾਂ ਦੇ ਆਕਰਸ਼ਕ ਸਟਾਲ ਲਗਾਏ ਗਏ, ਜਿਨ੍ਹਾਂ ’ਚ ਹੱਥਾਂ ਨਾਲ ਤਿਆਰ ਕੀਤੀਆਂ ਸਜਾਵਟੀ ਵਸਤਾਂ, ਦੀਵੇ, ਮੋਮਬੱਤੀਆਂ, ਤੋਹਫ਼ੇ, ਕਲਾ ਅਤੇ ਸ਼ਿਲਪਕਾਰੀ ਦੀਆਂ ਵਸਤਾਂ ਸਮੇਤ ਹੋਰ ਦਿਲਚਸਪ ਸਮੱਗਰੀ ਪ੍ਰਦਰਸ਼ਿਤ ਕੀਤੀ ਗਈ।ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਰੌਣਕਾਂ ਅਤੇ ਤਿਉਹਾਰੀ ਰੰਗਾਂ ਨਾਲ ਭਰਿਆ ਨਜ਼ਰ ਆਇਆ। ਇਸ ਮੌਕੇ ਪ੍ਰਿੰ. ਜਤਿੰਦਰ ਕੌਰ ਨੇ ਵਿਿਦਆਰਥਣਾਂ, ਅਧਿਆਪਕਾਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ, ਪਿਆਰ ਅਤੇ ਆਪਸੀ ਸਾਂਝ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨ ਦੇ ਨਾਲ—ਨਾਲ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ, ਆਤਮ—ਵਿਸ਼ਵਾਸ, ਸਿਰਜਣਾਤਮਕ ਸੋਚ ਅਤੇ ਲੀਡਰਸ਼ਿਪ ਦੇ ਗੁਣਾਂ ਨੂੰ ਵਿਕਸਿਤ ਕਰਨਾ ਵੀ ਸਿੱਖਿਆ ਦਾ ਮਕਸਦ ਹੈ। ਅਜਿਹੇ ਆਯੋਜਨ ਵਿਿਦਆਰਥਣਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਨਵੇਂ ਤਜਰਬੇ ਹਾਸਲ ਕਰਨ ਅਤੇ ਸਮੂਹਿਕ ਤੌਰ ’ਤੇ ਕੰਮ ਕਰਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਅਜਿਹੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਰਹੇਗਾ ਤਾਂ ਜੋ ਹਰ ਵਿਿਦਆਰਥਣ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਢੁੱਕਵਾਂ ਮੰਚ ਮਿਲ ਸਕੇ। ਉਨ੍ਹਾਂ ਨੇ ਵਿਿਦਆਰਥਣਾਂ ਨੂੰ ਹਮੇਸ਼ਾਂ ਹੀ ਵਾਤਾਵਰਨ ਦੀ ਸੰਭਾਲਣ ਗ੍ਰੀਨ ਅਤੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵਿਿਦਆਰਥਣਾਂ ਨੇ ਆਪਣੀ ਕਲਾ, ਮਿਹਨਤ ਅਤੇ ਨਵੇਂ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਇਸ ਮੌਕੇ ਵਿਿਦਆਰਥਣਾਂ ’ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਿਲਆ।ਉਨ੍ਹਾਂ ਕਿਹਾ ਕਿ ਮੇਲੇ ਨੇ ਨਾ ਸਿਰਫ਼ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਦਿੱਤਾ, ਸਗੋਂ ਬੱਚਿਆਂ ਨੂੰ ਵਿਹਾਰਕ ਗਿਆਨ, ਪ੍ਰਬੰਧਨ ਅਤੇ ਟੀਮ ਵਰਕ ਦੇ ਗੁਣ ਸਿੱਖਣ ਦਾ ਵੀ ਮੌਕਾ ਪ੍ਰਦਾਨ ਕੀਤਾ।