ਦੀਵਾਨ ਨੇ ਭਾਈ ਵੀਰ ਸਿੰਘ ਜੀ ਦੇ 153ਵੇਂ ਜਨਮ ਦਿਹਾੜੇ ਮੌਕੇ ਕਰਵਾਇਆ ਸਮਾਗਮ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਮੋਢੀ ਸਿਰਜਕ, ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਅਤੇ ਗੁਰਮਤਿ ਸਾਹਿਤ ਦੇ ਵਿਦਵਾਨ ਭਾਈ ਵੀਰ ਸਿੰਘ ਜੀ ਦੇ
Publish Date: Fri, 05 Dec 2025 04:32 PM (IST)
Updated Date: Fri, 05 Dec 2025 04:33 PM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਮੋਢੀ ਸਿਰਜਕ, ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਅਤੇ ਗੁਰਮਤਿ ਸਾਹਿਤ ਦੇ ਵਿਦਵਾਨ ਭਾਈ ਵੀਰ ਸਿੰਘ ਜੀ ਦੇ 153ਵੇਂ ਜਨਮ ਦਿਵਸ ਮੋਕੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਦੀਵਾਨ ਪ੍ਰਬੰਧਕਾਂ ਅਤੇ ਮੈਂਬਰਾਂ ਵਲੋਂ ਅਰਦਾਸ ਸਮਾਗਮ ਕਰਵਾਇਆ ਗਿਆ। ਜਿਸ ਵਿਚ ਭਾਈ ਵੀਰ ਸਿੰਘ ਜੀ ਦੇ ਸਿੱਖ ਕੌਮ ਦੀ ਉਨਤੀ ਲਈ ਦਿੱਤੇ ਅਮਿਟ ਯੋਗਦਾਨ ਨੂੰ ਯਾਦ ਕਰਦਿਆ ਦੀਵਾਨ ਪ੍ਰਬੰਧਕਾਂ ਨੂੰ ਸਿੱਖੀ, ਸਿੱਖਿਆ ਅਤੇ ਸੇਵਾ ਨੂੰ ਸਮਰਪਿਤ ਰਹਿ ਕੇ ਸੰਸਥਾ ਅਤੇ ਕੌਮ ਦੀ ਚੜ੍ਹਦੀਕਲਾ ਲਈ ਸਮਰਥਾ ਬਖਸ਼ਣ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਭਾਈ ਵੀਰ ਸਿੰਘ ਜੀ ਨੇ ਸਾਹਿਤਕ ਰਚਨਾਵਾਂ ਰਾਹੀਂ ਸਿੱਖ ਪਛਾਣ ਨੂੰ ਮਜਬੂਤ ਕਰਨ, ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਨਵਾਂ ਜੀਵਨ ਦੇਣ, ਸਿੱਖ ਸਾਹਿਤ ਦੀ ਨਵੀਂ ਲਹਿਰ ਸ਼ੁਰੂ ਕਰਨ ਅਤੇ ਗੁਰਬਾਣੀ ਦੇ ਡੂੰਘੇ ਗਿਆਨ ਨੂੰ ਵਿਆਖਿਆ ਰਾਹੀਂ ਸਰਲਤਾ ਨਾਲ ਸਮਝਾਉਂਣ ਵਿਚ ਮੋਹਰੀ ਭੂਮਿਕਾ ਅਦਾ ਕੀਤੀ। ਉਨ੍ਹਾਂ ਭਾਈ ਸਾਹਿਬ ਦੇ ਸਾਹਿਤਕ ਅਤੇ ਧਾਰਮਿਕ ਵੱਡਮੁਲੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਭਾਈ ਸਾਹਿਬ ਵੱਲੋਂ ਸ਼ੁਰੂ ਕੀਤੀ ਗਈ ਖਾਲਸਾ ਟ੍ਰੈਕਟ ਸੁਸਾਇਟੀ ਅੱਜ ਵੀ ਸਫਲਤਾਪੂਰਵਕ ਚਲਾਈ ਜਾ ਰਹੀ ਹੈ ਅਤੇ ਪੀਐਚਡੀ ਅਤੇ ਹੋਰ ਖੋਜ਼ੀ ਵਿਦਵਾਨਾਂ ਨੂੰ ਭਾਈ ਵੀਰ ਸਿੰਘ ਜੀ ਦੀਆਂ ਰਚਨਾਵਾਂ ਰਾਹੀਂ ਨਵੇਂ ਰਾਹ ਦਸੇਰਾ ਅਤੇ ਅਸਲੀ ਸਰੋਤਾਂ ਤੱਕ ਪਹੁੰਚਾਉਂਣ ਹਿੱਤ ਦੀਵਾਨ ਵਲੋਂ ‘ਭਾਈ ਵੀਰ ਸਿੰਘ ਅਧਿਐਨ ਕੇਂਦਰ’ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਵੀਰ ਸਿੰਘ ਜੀ ਦੀਆਂ ਲਿਖਤਾਂ ਸਿਰਫ ਸ਼ਬਦ ਨਹੀਂ ਸਗੋਂ ਉਹਨਾਂ ਦੀ ਪਵਿੱਤਰ ਰੂਹ ਦੀ ਖੁਸ਼ਬੂ ਹਨ। ਭਾਈ ਸਾਹਿਬ ਆਪਣੀਆਂ ਲਿਖਤਾਂ ਰਾਹੀਂ ਸਦਾ ਸਾਡੇ ਮਨ ਵਿਚ ਵਸਦਿਆਂ ਜਿਉਂਦੇ ਰਹਿਣਗੇ ਅਤੇ ਉਹਨਾਂ ਦਾ ਆਦਰਸ਼ ਜੀਵਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਪਰੰਤ ਦੀਵਾਨ ਪ੍ਰਬੰਧਕਾਂ ਅਤੇ ਮੈਂਬਰਾਂ ਵੱਲੋਂ ਲਾਰੰਸ ਰੋਡ ਸਥਿਤ ਭਾਈ ਵੀਰ ਸਿੰਘ ਨਿਵਾਸ ਸਥਾਨ ਵਿਖੇ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਆਯੋਜਿਤ ਧਾਰਮਿਕ ਸਮਾਗਮ ਵਿਚ ਹਾਜ਼ਰੀ ਭਰੀ, ਜਿਥੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਸਮੇਤ ਹੋਰਨਾਂ ਅਹੁਦੇਦਾਰਾਂ ਦਾ ਵੀ ਸਨਮਾਨ ਕੀਤਾ ਗਿਆ ਅਤੇ ਲੋੜਵੰਦ ਵਿਿਦਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਰਮਣੀਕ ਸਿੰਘ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਤੇ ਹਰਵਿੰਦਰ ਪਾਲ ਸਿੰਘ ਚੁੱਘ, ਰਬਿੰਦਰਬੀਰ ਸਿੰਘ ਭੱਲਾ, ਪ੍ਰੋ. ਸੁਖਬੀਰ ਸਿੰਘ, ਡਾ. ਆਤਮਜੀਤ ਸਿੰਘ ਬਸਰਾ, ਤਰਲੋਚਨ ਸਿੰਘ, ਗੁਰਭੇਜ ਸਿੰਘ, ਮੋਹਨਜੀਤ ਸਿੰਘ ਭੱਲਾ, ਲਖਵਿੰਦਰ ਸਿੰਘ ਢਿੱਲੋਂ, ਜਤਿੰਦਰਬੀਰ ਸਿੰਘ, ਸੁਰਿੰਦਰਜੀਤ ਸਿੰਘ ਪਾਲ, ਅਜਾਇਬ ਸਿੰਘ ਅਭਿਆਸੀ, ਜਸਬੀਰ ਸਿੰਘ, ਭਰਪੂਰ ਸਿੰਘ, ਡਾਇਰੈਕਟਰ ਐਜ਼ੂਕੇਸ਼ਨ ਡਾ. ਏਪੀਐਸ ਚਾਵਲਾ, ਡਿਪਟੀ ਡਾਇਰੈਕਟਰ ਉਰਮਿੰਦਰ ਕੌਰ ਆਦਿ ਹਾਜ਼ਰ ਸਨ।