ਡੀਐੱਲਐੱਸਏ ਅੰਮ੍ਰਿਤਸਰ ਵੱਲੋਂ ਪਿੰਡ ਦਾਓਕੇ ਵਿਖੇ ਮੈਗਾ ਕੈਂਪ ਲੱਗਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅਟਾਰੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਧੀਨ, ਪਿੰਡ ਦਾਓਕੇ ਨੂੰ ਜ਼ਮੀਨੀ ਪੱਧਰ ’ਤੇ ਕਾਨੂੰਨੀ, ਭਲਾਈ ਅਤੇ
Publish Date: Tue, 06 Oct 2026 04:26 PM (IST)
Updated Date: Tue, 06 Oct 2026 04:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅਟਾਰੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਧੀਨ, ਪਿੰਡ ਦਾਓਕੇ ਨੂੰ ਜ਼ਮੀਨੀ ਪੱਧਰ ’ਤੇ ਕਾਨੂੰਨੀ, ਭਲਾਈ ਅਤੇ ਸਰਕਾਰੀ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੂੰ ਅਲਾਟ ਕੀਤਾ ਗਿਆ ਹੈ। ਇਸ ਸਬੰਧ ਵਿਚ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀਐਲਐਸਏ ਅੰਮ੍ਰਿਤਸਰ ਨੇ ਅਮਰਦੀਪ ਸਿੰਘ ਬੈਂਸ, ਸਕੱਤਰ ਦੇ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਦਾਓਕੇ ਦਾ ਦੌਰਾ ਕੀਤਾ, ਜਿੱਥੇ ਮੈਗਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਿੰਡ ਵਾਸੀਆਂ ਨੂੰ ਇੱਕੋ ਛੱਤ ਹੇਠਾਂ ਕਾਨੂੰਨੀ ਸਹਾਇਤਾ, ਸਰਕਾਰੀ ਸੇਵਾਵਾਂ, ਸਿਹਤ ਸਹੂਲਤਾਂ ਤੇ ਵੱਖ-ਵੱਖ ਭਲਾਈ ਸਕੀਮਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਮੈਗਾ ਕੈਂਪ ਤੋਂ ਪਹਿਲਾਂ ਡੀਐਲਐਸਏ ਅੰਮ੍ਰਿਤਸਰ ਦੇ ਪੈਨਲ ਵਕੀਲਾਂ ਅਤੇ ਪੈਰਾ-ਲੀਗਲ ਵਲੰਟੀਅਰਾਂ ਵੱਲੋਂ ਪਿੰਡ ਦਾਓਕੇ ਵਿੱਚ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਸੰਪਰਕ ਕੀਤਾ ਗਿਆ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਲੋਕ ਭਲਾਈ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਇਕੱਠੀਆਂ ਕੀਤੀਆਂ ਗਈਆਂ। ਪ੍ਰਾਪਤ ਸ਼ਿਕਾਇਤਾਂ ਅਤੇ ਅਰਜ਼ੀਆਂ ਨੂੰ ਇਕੱਠਾ ਕਰਕੇ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਕੋਲ ਭੇਜਿਆ ਗਿਆ। ਮੈਗਾ ਕੈਂਪ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਿਲਆ ਅਤੇ 500 ਤੋਂ ਵੱਧ ਪਿੰਡ ਵਾਸੀਆਂ ਨੇ ਕੈਂਪ ਦੌਰਾਨ ਉਪਲਬਧ ਵੱਖ-ਵੱਖ ਸਹੂਲਤਾਂ ਅਤੇ ਸੇਵਾਵਾਂ ਦਾ ਲਾਭ ਲਿਆ। ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਦਫ਼ਤਰਾਂ ਦੇ ਨੁਮਾਇੰਦਿਆਂ ਨੇ ਮੈਗਾ ਕੈਂਪ ਵਿਚ ਸਰਗਰਮੀ ਨਾਲ ਭਾਗ ਲਿਆ ਅਤੇ ਪਿੰਡ ਵਾਸੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ। ਬਲਾਕ ਵਿਕਾਸ ਦਫ਼ਤਰ ਵੱਲੋਂ ਅਮਨਦੀਪ ਸ਼ਰਮਾ, ਬਲਾਕ ਵਿਕਾਸ ਅਫ਼ਸਰ ਅਤੇ ਨਰਿੰਦਰ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਨੇ ਵਿਕਾਸ ਅਤੇ ਭਲਾਈ ਨਾਲ ਸਬੰਧਤ ਮਾਮਲਿਆਂ ਵਿੱਚ ਪਿੰਡ ਵਾਸੀਆਂ ਦੀ ਸਹਾਇਤਾ ਕੀਤੀ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ ਵੱਲੋਂ ਰਵਿੰਦਰ ਸਿੰਘ ਨੇ ਕੈਂਪ ਵਿਚ ਭਾਗ ਲਿਆ ਅਤੇ ਪੰਚਾਇਤ ਅਤੇ ਪੇਂਡੂ ਵਿਕਾਸ ਨਾਲ ਸਬੰਧਤ ਮਾਮਲਿਆਂ ਵਿਚ ਪਿੰਡ ਵਾਸੀਆਂ ਦੀ ਸਹਾਇਤਾ ਕੀਤੀ। ਲੇਬਰ ਵਿਭਾਗ ਵੱਲੋਂ ਸਿਮਰਨਜੀਤ ਕੌਰ, ਸਹਾਇਕ ਲੇਬਰ ਕਮਿਸ਼ਨਰ ਦੇ ਨਾਲ ਅਮਨ ਓਬਰਾਏ ਅਤੇ ਸੁਭਾਸ਼ ਚੰਦਰ ਨੇ ਲੇਬਰ ਭਲਾਈ ਸਕੀਮਾਂ ਅਤੇ ਖਾਸ ਤੌਰ ’ਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਪਲਬਧ ਲਾਭਾਂ ਸਬੰਧੀ ਜਾਣਕਾਰੀ ਦਿੱਤੀ।