DM ਗਗਨਦੀਪ ਰੰਧਾਵਾ ਮੌਤ ਮਾਮਲਾ: ਅੰਮ੍ਰਿਤਸਰ 'ਚ ਇਨਸਾਫ਼ ਲਈ ਉੱਠੀ ਆਵਾਜ਼; ਗੱਡੀਆਂ 'ਤੇ ਲੱਗੇ 'ਜਸਟਿਸ ਫਾਰ ਗਗਨ' ਦੇ ਪੋਸਟਰ
ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀ.ਐਮ.) ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਗਿਆ ਹੈ। ਅੱਜ ਅੰਮ੍ਰਿਤਸਰ ਦੇ ਈ.ਐਮ.ਸੀ. (EMC) ਹਸਪਤਾਲ ਦੇ ਬਾਹਰ ਸਾਂਝੀ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਮੈਂਬਰਾਂ ਨੇ ਆਪਣੀਆਂ ਕਾਰਾਂ 'ਤੇ 'ਜਸਟਿਸ ਫਾਰ ਗਗਨ ਰੰਧਾਵਾ' ਦੇ ਪੋਸਟਰ ਲਗਾ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਿਰ ਕੀਤਾ।
Publish Date: Tue, 24 Mar 2026 11:13 AM (IST)
Updated Date: Tue, 24 Mar 2026 11:15 AM (IST)

ਅੰਮ੍ਰਿਤਸਰ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀ.ਐਮ.) ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਗਿਆ ਹੈ। ਅੱਜ ਅੰਮ੍ਰਿਤਸਰ ਦੇ ਈ.ਐਮ.ਸੀ. (EMC) ਹਸਪਤਾਲ ਦੇ ਬਾਹਰ ਸਾਂਝੀ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਮੈਂਬਰਾਂ ਨੇ ਆਪਣੀਆਂ ਕਾਰਾਂ 'ਤੇ 'ਜਸਟਿਸ ਫਾਰ ਗਗਨ ਰੰਧਾਵਾ' ਦੇ ਪੋਸਟਰ ਲਗਾ ਕੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਜ਼ਾਹਿਰ ਕੀਤਾ।
ਪੋਸਟਮਾਰਟਮ ਲਈ ਮੈਡੀਕਲ ਕਾਲਜ ਲਿਜਾਈ ਗਈ ਦੇਹ
ਦੂਜੇ ਪਾਸੇ, ਅੱਜ ਗਗਨਦੀਪ ਸਿੰਘ ਰੰਧਾਵਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ਵਿੱਚ ਲਿਜਾਇਆ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਬੇਹੱਦ ਗਮਗੀਨ ਨਜ਼ਰ ਆਏ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਸਾਂਝੀ ਤਾਲਮੇਲ ਕਮੇਟੀ ਦੀ ਚਿਤਾਵਨੀ
ਤਾਲਮੇਲ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਅਧਿਕਾਰੀ ਦੀ ਮੌਤ ਦਾ ਨਹੀਂ, ਸਗੋਂ ਪ੍ਰਬੰਧਕੀ ਸਿਸਟਮ ਵਿੱਚ ਫੈਲੇ ਦਬਾਅ ਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਘਟਨਾਕ੍ਰਮ ਦੀ ਉੱਚ ਪੱਧਰੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਕਮੇਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕੀਤੀ ਗਈ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।