‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਕੈਂਪੇਨ ਦੀ ਸ਼ੁਰੂਆਤ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਪਿੰਡ ਫੇਰੂਮਾਨ ਤੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਕੈਂਪੇਨ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ
Publish Date: Tue, 22 Sep 2026 04:52 PM (IST)
Updated Date: Tue, 22 Sep 2026 04:54 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਪਿੰਡ ਫੇਰੂਮਾਨ ਤੋਂ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਕੈਂਪੇਨ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੀ ‘ਮਾਨ ਸਰਕਾਰ’ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਹੂਲਤਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਨੂੰ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਕੰਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਉਦੇਸ਼ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਬਾਰੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਾ ਹੈ। ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਜ਼ਰੂਰਤਾਂ ਵੀ ਜਾਣੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਸਬੰਧਤ ਪੱਧਰ ’ਤੇ ਹੱਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਵਿਧਾਇਕ ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਲਗਾਤਾਰ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਫੇਰੂਮਾਨ ਸਮੇਤ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਵੇਗਾ ਅਤੇ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਮੌਕੇ ਸਰਪੰਚ ਕਰਮਜੀਤ ਸਿੰਘ ਕੰਮਾਂ, ਵਾਈਸ ਚੇਅਰਮੈਨ ਜੋਗਬੀਰ ਸਿੰਘ ਜੋਗੀ, ਕੌਂਸਲਰ ਵਿਸ਼ਾਲ ਮੰਨਣ ਅਤੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।