ਡਾ. ਕਿਸ਼ਨਪੁਰੀ ਤੇ ਡਾ. ਅਮਰਪ੍ਰੀਤ ਕੌਰ ਨੂੰ ਮਿਲਿਆ ‘ਲਾਈਫ ਟਾਈਮ ਅਚੀਵਮੈਂਟ’ ਐਵਾਰਡ ਕੁਲਦੀਪ ਸਿੰਘ ਭੁੱਲਰ/ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੂੰ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ਵਿਚ
Publish Date: Mon, 31 Aug 2026 05:02 PM (IST)
Updated Date: Mon, 31 Aug 2026 05:04 PM (IST)
ਕੁਲਦੀਪ ਸਿੰਘ ਭੁੱਲਰ/ਗੁਰਪ੍ਰੀਤ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੂੰ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ਵਿਚ ਬਿਹਤਰ ਸੇਵਾਵਾਂ ਦੇਣ ਬਦਲੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਸਰਹੱਦ- ਏ -ਪੰਜਾਬ ਸਪੋਰਟਸ ਕਲੱਬ ਰਜਿ. ਅੰਮ੍ਰਿਤਸਰ ਦੇ 25ਵੇਂ ਸਿਲਵਰ ਜੁਬਲੀ ਸਮਾਰੋਹ ’ਤੇ ਦਿੱਤਾ ਗਿਆ। ਇਸ ਸਮਾਰੋਹ ਵਿਚ ਵੱਖ ਵੱਖ ਵਰਗਾਂ ਦੇ ਜਿਵੇਂ ਖੇਡਾਂ, ਸਿੱਖਿਆ ਅਤੇ ਹੋਰ ਸਮਾਜਿਕ ਕੰਮਾਂ ਵਿੱਚ ਬਿਹਤਰੀਨ ਸੇਵਾਵਾਂ ਦੇਣ ਬਦਲੇ ਪੁਰਸਕਾਰ ਦਿੱਤੇ ਗਏ। ਜਿਸ ਤਹਿਤ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ, ਦੂਰਦਰਸ਼ੀ ਅਗਵਾਈ, ਅਣਥੱਕ ਯਤਨਾ ਅਤੇ ਆਧੁਨਿਕ ਤਰੀਕੇ ਨਾਲ ਪੜ੍ਹਾਈ ਦੇ ਵੱਖ ਵੱਖ ਪਹਿਲੂਆਂ ਤੋਂ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਾ, ਅਤੇ ਪੁਰਜੋਰ ਯਤਨ ਕਰਨਾ ਕਿ ਵਿਦਿਆਰਥੀ ਆਪਣੇ ਭਵਿੱਖ ਉਜਵਲ ਕਰਨ। ਤੇ ਤਹਿਤ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਸਾਰੇ ਸਟਾਫ ਮੈਨੇਜਮੈਂਟ ਅਤੇ ਬੱਚਿਆਂ ਨੇ ਪੜੀ ਹੀ ਗਰਮ ਜੋਸ਼ੀ ਅਤੇ ਖੁਸ਼ੀ ਭਰੇ ਮਾਹੌਲ ਦੇ ਵਿਚ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਇਹ ਅਵਾਰਡ ਮਿਲਣ ਤੇ ਭਰਪੂਰ ਖੁਸ਼ੀ ਦਾ ਇਜ਼ਹਾਰ ਕੀਤਾ। ਵਰਨਣਯੋਗ ਹੈ ਕਿ ਡਾ. ਮੰਗਲ ਸਿੰਘ ਕਿਸ਼ਨਪੁਰੀ ਪਿਛਲੇ 45 ਸਾਲ ਤੋਂ ਅਧਿਆਪਨ ਖੇਤਰ ਦੇ ਨਾਲ ਜੁੜੇ ਹੋਏ ਹਨ ਅਤੇ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ 30 ਸਾਲਾਂ ਤੋਂ ਲਗਾਤਾਰ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਬੇਹਤਰੀਨ ਸੇਵਾਵਾਂ ਦੇ ਰਹੇ ਹਨ। ਇਸ ਮੌਕੇ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਿੱਖਿਆ ਹੀ ਇੱਕ ਅਜਿਹਾ ਰਸਤਾ ਹੈ ਜਿਸ ਤੇ ਚੱਲ ਕੇ ਤੁਸੀਂ ਆਪਣੀ ਜ਼ਿੰਦਗੀ ਨੂੰ ਖੁਸ਼ਹਾਲ ਬਣਾ ਸਕਦੇ ਹੋ, ਬਸ ਲਗਨ ਮਿਹਨਤ ਅਤੇ ਇਮਾਨਦਾਰੀ ਨਾਲ ਪੜਾਈ ਕਰੋ ਅਤੇ ਜਿੰਦਗੀ ਦੇ ਬਿਹਤਰੀਨ ਮੁਕਾਮ ’ਤੇ ਪਹੁੰਚੋ। ਡਾਕਟਰ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਇਸ ਐਵਾਰਡ ਨੂੰ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਮਰਪਿਤ ਕਰਦੇ ਹੋਏ ਕਿਹਾ ਕਿ ਜੋ ਵੀ ਕੰਮ ਕਰੋ ਉਸ ਵਿਚ ਮਿਹਨਤ ਅਤੇ ਇੱਛਾ ਸ਼ਕਤੀ ਹੋਵੇ ਤਾਂ ਸਫਲਤਾ ਤੁਹਾਡੇ ਜਰੂਰ ਕਦਮ ਚੁੰਮਦੀ ਹੈ। ਉਨ੍ਹਾਂ ਕਿਹਾ ਕਿ ਕੰਮ ਹੀ ਪੂਜਾ ਹੈ ਦੇ ਸਿਧਾਂਤ ਤੇ ਚੱਲ ਕੇ ਤੁਸੀਂ ਆਪਣੀ ਜ਼ਿੰਦਗੀ ਨੂੰ ਸਫਲ ਬਣਾ ਸਕਦੇ ਹੋ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ਼ਿਲਪਾ ਸ਼ਰਮਾ, ਕੋਆਡੀਨੇਟਰ ਨੀਲਾਕਸ਼ੀ ਗੁਪਤਾ, ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।