ਡਾ. ਮਹਿਲ ਸਿੰਘ ਵੱਲੋਂ ਹਸਤਾਖ਼ਰ ਮੁਹਿੰਮ ਦੇ ਪੰਜਵੇਂ ਪੜਾਅ ਦਾ ਪੋਸਟਰ ਰਿਲੀਜ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : 'ਮਾਣ ਧੀਆ 'ਤੇ' ਸਮਾਜ ਭਲਾਈ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਵੱਲੋਂ ਪਿਛਲੇ ਲੰਮੇ ਸਮੇਂ ਤੋਂ ਭਰੂਣ ਹੱਤਿਆ ਖ਼ਿਲਾਫ਼ ਚਲਾਈ ਗਈ ਹਸਤਾਖ਼ਰ ਮੁਹਿੰਮ ਤਹਿਤ
Publish Date: Tue, 17 Nov 2026 04:20 PM (IST)
Updated Date: Tue, 17 Nov 2026 04:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਮਾਣ ਧੀਆ ਤੇ ਸਮਾਜ ਭਲਾਈ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਵੱਲੋਂ ਪਿਛਲੇ ਲੰਮੇ ਸਮੇਂ ਤੋਂ ਭਰੂਣ ਹੱਤਿਆ ਖ਼ਿਲਾਫ਼ ਚਲਾਈ ਗਈ ਹਸਤਾਖ਼ਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰ ਰਹੀ ਹੈ। ਇਸ ਮੁਹਿੰਮ ਵਿਚ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਮਹਿਲ ਸਿੰਘ, ਰਜਿਸਟਰਾਰ ਖੁਸਵਿੰਦਰ ਕੁਮਾਰ ਅਤੇ ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਤਕਨਾਲੋਜੀ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮੰਜੂ ਬਾਲਾ ਨੇ ਸਾਂਝੇ ਤੌਰ ’ਤੇ ਪੰਜਵੇਂ ਪੜਾਅ ਦਾ ਪੋਸਟਰ ਰਿਲੀਜ਼ ਕਰਦਿਆਂ ਕਿਹਾ ਕਿ ਇਹ ਸੰਸਥਾ ਜ਼ਿਲ੍ਹੇ ਦੇ ਸਕੂਲ ਮੁਖੀਆ, ਸਮਾਜ ਸੇਵਕਾ, ਖੇਡ ਪ੍ਰੇਮੀਆਂ ਅਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ਤੇ ਖੜ੍ਹੇ ਕਰ ਕੇ ਪਿੱਛਲੇ ਡੇਢ ਦਹਾਕੇ ਤੋਂ ਭਰੂਣ ਹੱਤਿਆ ਖ਼ਿਲਾਫ਼ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ,ਮੁਹਿੰਮ ਤਹਿਤ ਮਹਿਲਾਵਾਂ ਅਤੇ ਧੀਆਂ ਦੇ ਹੱਕ ਚ ਹਾਅ ਦਾ ਨਾਅਰਾ ਮਾਰਨ ਵਾਲੀ ਅਤੇ ਸਮਾਜ ਸੇਵਾ ਦੇ ਖੇਤਰ ਚ ਵਿਲੱਖਣ ਪਛਾਣ ਬਣਾ ਕੇ ਇੰਡੀਆ ਬੁੱਕ ਵਿਚ ਨਾਅ ਦਰਜ ਕਰਵਾ ਚੁੱਕੀ ਹੈ। ਉਨ੍ਹਾਂ ਨੇ ਮਾਣ ਧੀਆਂ ਤੇ ਸਮਾਜ ਭਲਾਈ ਸੋਸਾਇਟੀ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਬੜੀ ਸੰਜੀਦਗੀ ਤੇ ਸੁਹਿਰਦਤਾ ਨਾਲ ਦੇਖਿਆ ਤੇ ਜਾਚਣ ਤੋਂ ਬਾਅਦ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦੇ ਹੋਏ ਏਨੀ ਵੱਡੀ ਪ੍ਰਾਪਤੀ ਕਰਨ ਤੇ ਵਧਾਈ ਦਿੰਦਿਆਂ ਪਿੱਠ-ਥਾਪੜਾ ਦਿੱਤਾ ਅਤੇ ਅਗਾਂਹ ਸਮਾਜਿਕ ਬੁਰਾਈਆਂ ਦਾ ਡੱਟ ਕੇ ਸਾਹਮਣਾ ਕਰਨ ਦਾ ਹੌਸਲਾ ਵੀ ਦਿੱਤਾ। ਆਖਿਰ ਵਿਚ ਮੱਟੂ ਨੇ ਕਿਹਾ ਕਿ ਅੱਜ ਤੱਕ 173 ਸਕੂਲਾਂ ਕਾਲਜਾਂ ਦੇ 1 ਲੱਖ 8 ਹਜਾਰ 640 ਨੌਜਵਾਨ ਵਿਿਦਆਰਥੀਆਂ ਨੂੰ ਹਸਤਾਖ਼ਰ ਮੁਹਿੰਮ ਰਾਹੀਂ ਭਰੂਣ ਹੱਤਿਆ ਖ਼ਿਲਾਫ ਜਾਗਰੂਕ ਕੀਤਾ ਜਾ ਚੁੱਕਾ ਹੈ ਅਤੇ ਅਗਾਂਹ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ।