ਡੀਆਰ ਮਾਡਰਨ ਸਕੂਲ ਦੀ ਵਿਦਿਆਰਥਣ ਰਹੀ ਅੱਵਲ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਦੇਖ-ਰੇਖ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਯੂਥ ਰੈੱਡ ਕਰਾਸ ਡੇਅ ਦੇ ਸਬੰਧ ਵਿੱਚ ਵੱਖ-ਵੱਖ ਮੁਕਾਬਲਿਆਂ ਦਾ
Publish Date: Mon, 21 Sep 2026 05:06 PM (IST)
Updated Date: Mon, 21 Sep 2026 05:08 PM (IST)
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕੁਇਜ਼ ਮੁਕਾਬਲੇ ’ਚ ਦਿਖਾਈ ਹੁਨਰ ਦੀ ਕਲਾ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਇੰਡੀਅਨ ਰੈੱਡ ਕਰਾਸ ਸੁਸਾਇਟੀ ਦੀ ਦੇਖ-ਰੇਖ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਯੂਥ ਰੈੱਡ ਕਰਾਸ ਡੇਅ ਦੇ ਸਬੰਧ ਵਿੱਚ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸੇ ਲੜੀ ਤਹਿਤ ਕਰਵਾਏ ਗਏ ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਤੋਂ ਰੈੱਡ ਕਰਾਸ ਸੁਸਾਇਟੀ ਨਾਲ ਸਬੰਧਤ ਜਾਣਕਾਰੀ ਦੇ ਨਾਲ-ਨਾਲ ਆਮ ਗਿਆਨ ਨਾਲ ਜੁੜੇ ਵੱਖ-ਵੱਖ ਸਵਾਲ ਪੁੱਛੇ ਗਏ। ਇਸ ਮੁਕਾਬਲੇ ਵਿਚ ਡੀਆਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਅਦਿਤੀ ਅਤੇ ਤਨਵੀਰ ਨੇ ਸਕੂਲ ਦੀ ਨੁਮਾਇੰਦਗੀ ਕਰਦਿਆਂ ਭਾਗ ਲਿਆ। ਮੁਕਾਬਲੇ ਵਿਚ ਅਦਿਤੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਮਾਗਮ ਵਿਚ ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਸਟੇਟ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ, ਜਦੋਂ ਕਿ ਬੀਬੀਕੇ ਡੀਏਵੀ ਕਾਲਜ ਦੇ ਪ੍ਰਿੰਸੀਪਲ ਪੁਸ਼ਪਿੰਦਰ ਵਾਲੀਆ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਮਾਧੁਰੀ ਠਾਕੁਰ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਰਵਿੰਦਰ ਪਠਾਨੀਆ ਵੱਲੋਂ ਦੋਵੇਂ ਭਾਗੀਦਾਰ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਨਾ ਸਿਰਫ਼ ਉਨ੍ਹਾਂ ਦੇ ਨਿੱਜੀ ਯਤਨਾਂ ਦਾ ਨਤੀਜਾ ਹਨ, ਸਗੋਂ ਸਕੂਲ ਲਈ ਵੀ ਮਾਣ ਵਾਲੀ ਗੱਲ ਹਨ। ਚੇਅਰਮੈਨ ਦਲਜੀਤ ਪਠਾਨੀਆ ਨੇ ਅਦਿਤੀ ਅਤੇ ਤਨਵੀਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੀ ਸ਼ਮੂਲੀਅਤ ਉਨ੍ਹਾਂ ਦੇ ਆਤਮ-ਵਿਸ਼ਵਾਸ਼ ਅਤੇ ਗਿਆਨ ਵਿੱਚ ਵਾਧਾ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਸਕੂਲ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਿਹਨਤ, ਲਗਨ ਅਤੇ ਲਗਾਤਾਰ ਅਭਿਆਸ ਨਾਲ ਵਿਦਿਆਰਥੀ ਕਿਸੇ ਵੀ ਖੇਤਰ ਵਿੱਚ ਸਫਲਤਾ ਹਾਸਲ ਕਰ ਸਕਦੇ ਹਨ।