ਜ਼ਿਲ੍ਹਾ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਡੀਆਰ ਮਾਡਰਨ ਦਾ ਸ਼ਾਨਦਾਰ ਪ੍ਰਦਰਸ਼ਨ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : 19ਵੀਂ ਅੰਮ੍ਰਿਤਸਰ ਜ਼ਿਲ੍ਹਾ ਤਾਈਕਵਾਂਡੋ ਚੈਂਪੀਅਨਸ਼ਿਪ 2026 ਵਿਚ ਡੀਆਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 6 ਸੋਨ, 3 ਚਾਂਦੀ ਅਤੇ 4 ਕਾਂਸੀ ਦੇ
Publish Date: Sat, 12 Sep 2026 04:34 PM (IST)
Updated Date: Sat, 12 Sep 2026 04:35 PM (IST)
6 ਸੋਨ ਤਮਗਿਆਂ ਸਮੇਤ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : 19ਵੀਂ ਅੰਮ੍ਰਿਤਸਰ ਜ਼ਿਲ੍ਹਾ ਤਾਈਕਵਾਂਡੋ ਚੈਂਪੀਅਨਸ਼ਿਪ 2026 ਵਿਚ ਡੀਆਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 6 ਸੋਨ, 3 ਚਾਂਦੀ ਅਤੇ 4 ਕਾਂਸੀ ਦੇ ਤਮਗੇ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ਤੇ ਸਕੂਲ ਨੇ ਓਵਰਆਲ ਚੈਂਪੀਅਨਸ਼ਿਪ ਟਰਾਫੀ ਵੀ ਆਪਣੇ ਨਾਮ ਕੀਤੀ। ਸੋਨ ਤਮਗਾ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਵਿਚ ਹਰਸਿਮਰਨ ਕੌਰ, ਅਭਿਜੋਤ ਸਿੰਘ, ਆਸ਼ਿਤਾ ਬਿਆਲਾ, ਅਰਮਾਨ, ਸਲੋਨੀ ਅਤੇ ਲਖਬੀਰ ਸਿੰਘ ਸ਼ਾਮਲ ਰਹੇ। ਅਨਿਕੇਤ, ਦਾਨਿਸ਼ ਕਨੌਜੀਆ ਅਤੇ ਆਰੁਸ਼ੀ ਸ਼ਰਮਾ ਨੇ ਚਾਂਦੀ ਦਾ ਤਮਗਾ ਅਤੇ ਨਵਿਆ, ਨਵਦੀਪ ਸਿੰਘ, ਲਵਲੀਨ ਸ਼ਰਮਾ ਅਤੇ ਦਕਸ਼ ਟਾਕੀਆਰ ਨੇ ਕਾਂਸੀ ਦਾ ਤਮਗਾ ਪ੍ਰਾਪਤ ਕੀਤਾ। ਸ਼ਾਨਦਾਰ ਜਿੱਤ ਤੋਂ ਬਾਅਦ ਜਦੋਂ ਖਿਡਾਰੀ ਸਕੂਲ ਪਹੁੰਚੇ ਤਾਂ ਸਕੂਲ ਮੈਨੇਜਮੈਂਟ ਵੱਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਡੀਐਸ ਪਠਾਨੀਆ, ਡਾਇਰੈਕਟਰ ਰਵਿੰਦਰ ਪਠਾਨੀਆ ਅਤੇ ਪ੍ਰਿੰਸੀਪਲ ਮਾਧੁਰੀ ਠਾਕੁਰ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਨਾਲ ਹੀ ਖਿਡਾਰੀਆਂ ਦੀ ਇਸ ਸਫਲਤਾ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਤਾਈਕਵਾਂਡੋ ਕੋਚ ਸੁਨੀਤਾ ਗੁਪਤਾ ਨੂੰ ਵੀ ਵਿਸ਼ੇਸ਼ ਤੌਰ ਤੇ ਵਧਾਈ ਅਤੇ ਸ਼ਲਾਘਾ ਦਿੱਤੀ ਗਈ। ਚੇਅਰਮੈਨ ਡੀਐਸ ਪਠਾਨੀਆ ਨੇ ਕਿਹਾ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਸਾਨੂੰ ਆਪਣੇ ਖਿਡਾਰੀਆਂ ਦੀ ਇਸ ਸ਼ਾਨਦਾਰ ਸਫਲਤਾ ਤੇ ਮਾਣ ਹੈ ਅਤੇ ਅਸੀਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹਾਂ। ਡਾਇਰੈਕਟਰ ਰਵਿੰਦਰ ਪਠਾਨੀਆ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ਼, ਅਨੁਸ਼ਾਸਨ ਅਤੇ ਅਗਵਾਈ ਕਰਨ ਦੀ ਸਮਰੱਥਾ ਦਾ ਵਿਕਾਸ ਕਰਦੀਆਂ ਹਨ। ਇਸ ਸਫਲਤਾ ਲਈ ਸਾਰੇ ਖਿਡਾਰੀਆਂ ਅਤੇ ਉਨ੍ਹਾਂ ਦੀ ਕੋਚ ਸੁਨੀਤਾ ਗੁਪਤਾ ਨੂੰ ਦਿਲੋਂ ਵਧਾਈ। ਪ੍ਰਿੰਸੀਪਲ ਮਾਧੁਰੀ ਠਾਕੁਰ ਨੇ ਕਿਹਾ ਕਿ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸੁਨੀਤਾ ਗੁਪਤਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦੀ ਹਾਂ।