ਡਾ. ਰੀਨਾ ਤਲਵਾੜ ‘ਬੈਸਟ ਪ੍ਰਿੰਸੀਪਲ ਐਵਾਰਡ-2026’ ਨਾਲ ਸਨਮਾਨਿਤ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਵੱਲੋਂ ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ
Publish Date: Mon, 21 Sep 2026 04:05 PM (IST)
Updated Date: Mon, 21 Sep 2026 04:05 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੂੰ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਵੱਲੋਂ ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ਵੱਕਾਰੀ ‘ਬੈਸਟ ਪ੍ਰਿੰਸੀਪਲ ਐਵਾਰਡ-2026 (ਸਰਟੀਫਿਕੇਟ ਆਫ਼ ਐਕਸੀਲੈਂਸ)’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਦੀ ਅਗਵਾਈ ਹੇਠ ਸੰਸਥਾ ਵੱਲੋਂ ਸਸਟੇਨੇਬਲ ਡਿਵੈਲਪਮੈਂਟ ਗੋਲਜ਼, ਵਾਤਾਵਰਣ ਸੰਭਾਲ, ਉੱਦਮਤਾ, ਨਵੀਨਤਾ ਅਤੇ ਸਮਾਜਿਕ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਮਹੱਤਵਪੂਰਨ ਕਾਰਜਾਂ ਅਤੇ ਉਪਰਾਲਿਆਂ ਲਈ ਦਿੱਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਕਾਲਜ ਨੇ ਵੱਖ-ਵੱਖ ਪ੍ਰਭਾਵਸ਼ਾਲੀ ਪਹਿਲਕਦਮੀਆਂ ਅਤੇ ਸਹਿਯੋਗੀ ਕਾਰਜਾਂ ਰਾਹੀਂ ਸਿੱਖਿਆ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣਕ ਜ਼ਿੰਮੇਵਾਰੀਆਂ ਦੇ ਖੇਤਰ ਵਿਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਇਸ ਮੌਕੇ ਜਾਰੀ ਸਰਟੀਫਿਕੇਟ ਆਫ਼ ਐਕਸੀਲੈਂਸ ਨੈਸ਼ਨਲ ਐਜੂਟਰਸਟ ਆਫ਼ ਇੰਡੀਆ ਦੇ ਸੀਈਓ ਸਮਰਥ ਸ਼ਰਮਾ ਵੱਲੋਂ ਜਾਰੀ ਕੀਤਾ ਗਿਆ। ਡਾ. ਰੀਨਾ ਤਲਵਾੜ ਨੇ ਇਸ ਸਨਮਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਮਾਨਤਾ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਇੱਕ ਟਿਕਾਊ, ਸਮਾਵੇਸ਼ੀ ਅਤੇ ਤਰੱਕੀਸ਼ੀਲ ਸਿੱਖਿਆਕ ਮਾਹੌਲ ਦੀ ਸਿਰਜਣਾ ਲਈ ਕੀਤੇ ਜਾ ਰਹੇ ਸਮੂਹਿਕ ਯਤਨਾਂ ਦਾ ਨਤੀਜਾ ਹੈ।