ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨੰਗਲ ਪੰਨੂੰਆਂ ਵਿਖੇ ਕਰਵਾਇਆ ਡਰੋਨ ਸ਼ੋਅ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬੀਤੀ
Publish Date: Wed, 07 Oct 2026 04:18 PM (IST)
Updated Date: Wed, 07 Oct 2026 04:20 PM (IST)
ਦਿਲਕਸ਼ ਦ੍ਰਿਸ਼ ਪੇਸ਼ ਕਰਦਿਆਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਭਾਈਚਾਰਕ ਸਾਂਝ ਤੇ ਸਰਬੱਤ ਦੇ ਭਲੇ ਦਾ ਦਿੱਤਾ ਸੰਦੇਸ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬੀਤੀ ਦੇਰ ਸ਼ਾਮ ਕਸਬਾ ਮਜੀਠਾ ਦੇ ਨਜ਼ਦੀਕ ਪਿੰਡ ਨੰਗਲ ਪੰਨੂੰਆਂ ਦੇ ਪਾਰਕ ਵਿਚ ਡਰੋਨ ਸ਼ੋਅ ਕਰਵਾਇਆ ਗਿਆ। ਜਿਥੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ। ਇਲਾਕੇ ਦੀ ਸੰਗਤ ਨੇ ਇਸ ਦਿਲਕਸ਼ ਡਰੋਨ ਸ਼ੋਅ ਦਾ ਬੜੀ ਸ਼ਰਧਾ ਭਾਵਨਾ ਨਾਲ ਅਨੰਦ ਮਾਣਿਆ। ਪਿੰਡ ਨੰਗਲ ਪੰਨੂੰਆਂ ਦੇ ਅਸਮਾਨ ਵਿੱਚ ਰਾਤ ਦੇ ਹਨੇਰੇ ’ਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ ਤੇ ਵਿਚਾਰਧਾਰਾ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਦਰਸਾਇਆ ਗਿਆ। ਇਹ ਡਰੋਨਾਂ ਰਾਹੀਂ ਰੌਸ਼ਨੀ ਤੇ ਆਧੁਨਿਕ ਤਕਨਾਲੋਜੀ ਦਾ ਸੁੰਦਰ ਸੁਮੇਲ ਸੀ। ਡਰੋਨ ਸ਼ੋਅ ਦੀ ਪੇਸ਼ਕਾਰੀ ਤੋਂ ਪ੍ਭਾਵਿਤ ਸੰਗਤਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸਮਾਗਮ ਮੌਕੇ ਪੰਥ ਪ੍ਰਸਿੱਧ ਰਾਗੀ ਭਾਈ ਮਲਕੀਤ ਸਿੰਘ ਹਜੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਦੇ ਜੱਥੇ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਪਿੰਡ ਨੰਗਲ ਪੰਨੂੰਆਂ ਦੇ ਵਸਨੀਕ ਮੈਂਬਰ ਜਿਲ੍ਹਾ ਪ੍ਰੀਸ਼ਦ ਜਸਵੰਤ ਸਿੰਘ ਪੰਨੂੰ ਨੇ ਪੰਜਾਬ ਸਰਕਾਰ ਅਤੇ ਵਿਸੇ਼ਸ਼ ਕਰਕੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਪਿੰਡ ਨੰਗਲ ਪੰਨੂੰਆਂ ਵਾਲਿਆਂ ਵਾਸਤੇ ਇਹ ਇਕ ਇਤਿਹਾਸਕ ਦਿਨ ਹੈ ਜਿਸ ਦਿਨ ਹਲਕਾ ਮਜੀਠਾ ’ਚੋਂ ਇਸ ਪਿੰਡ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਰੋਨ ਦੇ ਮਾਧਿਅਮ ਦੇ ਨਾਲ ਲੋਕਾਂ ਨੂੰ ਦੱਸਣ ਲਈ ਚੁਣਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ ਕਿ ਲੋਕਾਂ ਨੂੰ ਗੁਰੂਆਂ ਦੇ ਇਤਿਹਾਸ ਤੋਂ ਪਿੰਡ-ਪਿੰਡ ਜਾ ਕੇ ਜਾਣੂੰ ਕਰਾਇਆ ਜਾ ਰਿਹਾ ਹੈ। ਜਸਵੰਤ ਸਿੰਘ ਪੰਨੂੰ, ਪਿੰਡ ਦੇ ਸਰਪੰਚ ਅਮਰਜੋਤ ਸਿੰਘ ਰਾਣਾ ਅਤੇ ਸਮੁੱਚੀ ਪੰਚਾਇਤ ਨੇ ਇਸ ਸਮਾਗਮ ਵਿਚ ਭਾਗ ਲੈਣ ਵਾਲੇ ਅਧਿਕਾਰੀਆਂ ਅਤੇ ਰਾਗੀ ਜੱਥੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤਹਿਸੀਲਦਾਰ ਅਜੈ ਕੁਮਾਰ, ਬੀਡੀਪੀਓ ਅਮਨਦੀਪ ਸਿੰਘ ਮੰਨਣ, ਪੰਚਾਇਤ ਅਫਸਰ ਸਨਪ੍ਰੀਤ ਸਿੰਘ, ਪਟਵਾਰੀ ਕਰਨ ਖੌਸਲਾ, ਜਿਲ੍ਹਾ ਟੂਰਿਜ਼ਮ ਅਫਸਰ ਸੁਖਮਨ ਸਿੰਘ ਭੋਮਾ, ਖੇਤੀਬਾੜੀ ਅਫਸਰ ਅਮਰਦੀਪ ਸਿੰਘ ਗਿੱਲ, ਜਸਵੰਤ ਸਿੰਘ ਮੈਬਰ ਜਿਲ੍ਹਾ ਪ੍ਰੀਸ਼ਦ, ਸਰਪੰਚ ਅਮਰਜੋਤ ਸਿੰਘ ਰਾਣਾ, ਯਾਦਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ, ਨਵੀਨ ਮਹਾਜਨ, ਜਗਮੇਰ ਸਿੰਘ ਮਜੀਠਾ, ਹਰਪਾਲ ਸਿੰਘ, ਗੌਰਵ, ਸਤਵੰਤ ਸਿੰਘ ਸੰਧੂ, ਬੀਰ ਸਿੰਘ ਸਰਪੰਚ, ਸੁਖਵਿੰਦਰ ਸਿੰਘ ਸੋਹੀ, ਗੁਰਭੇਜ਼ ਸਿੰਘ ਸਰਪੰਚ ਦਬੁਰਜੀ, ਸੁਖਵਿੰਦਰ ਸਿੰਘ ਸਰਪੰਚ ਜੇਠੂਨੰਗਲ, ਨਰਿੰਦਰ ਸਿੰਘ ਪੰਨੂੰ, ਦਲਬੀਰ ਸਿੰਘ ਦਯਾ ਸਿੰਘ, ਮੇਜਰ ਸਿੰਘ, ਸੁਰਜੀਤ ਸਿੰਘ, ਇੰਦਰਜੀਤ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।