‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਹੋਵੇਗਾ ਨਿੱਘਾ ਸਵਾਗਤ : ਡਾ. ਨੂਰੀਨ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਉਤਰੀ ਮੰਡਲ ਸਿਵਲ ਲਾਈਨਜ਼ ਦੀ ਮਹੱਤਵਪੂਰਨ ਮੀਟਿੰਗ ਮੰਡਲ ਪ੍ਰਧਾਨ ਡਾ. ਨੂਰੀਨ ਮਹਾਜਨ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 5, ਬੂਥ ਨੰਬਰ 77 ਵਿਚ ਅਜੈ ਸ਼ਰਮਾ ਦੇ ਗ੍ਰਹਿ ਵਿਖੇ ਹੋਈ।
Publish Date: Mon, 21 Sep 2026 04:09 PM (IST)
Updated Date: Mon, 21 Sep 2026 04:11 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਉਤਰੀ ਮੰਡਲ ਸਿਵਲ ਲਾਈਨਜ਼ ਦੀ ਮਹੱਤਵਪੂਰਨ ਮੀਟਿੰਗ ਮੰਡਲ ਪ੍ਰਧਾਨ ਡਾ. ਨੂਰੀਨ ਮਹਾਜਨ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 5, ਬੂਥ ਨੰਬਰ 77 ਵਿਚ ਅਜੈ ਸ਼ਰਮਾ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਹਲਕਾ ਉਤਰੀ ਇੰਚਾਰਜ ਸੁਖਮਿੰਦਰ ਪਿੰਟੂ, ਮੰਡਲ ਕਾਰਜਕਾਰਨੀ, ਕੋਰ ਕਮੇਟੀ ਅਤੇ ਬੈਂਕ ਕਲੋਨੀ ਦੇ ਨਿਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੀਟਿੰਗ ਵਿਚ ਬੂਥ ਸਸ਼ਕਤੀਕਰਨ, ਪੰਜਾਬ ਵਿਚ ਨਸ਼ਾ ਮੁਕਤ ਯਾਤਰਾ ਦੀਆਂ ਤਿਆਰੀਆਂ ਅਤੇ ਇਸ ਨੂੰ ਸਫਲ ਬਣਾਉਣ ਦੇ ਸੁਝਾਅ ਤੇ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਬਾਰੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਤਸ਼ਾਹ ਅਤੇ ਸਕਾਰਾਤਮਕ ਊਰਜਾ ਦੇ ਮਾਹੌਲ ਵਿ ਸਮਾਪਤ ਹੋਈ, ਜਿਸ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ, ਨਸ਼ਾ ਮੁਕਤ ਪੰਜਾਬ ਅਤੇ ਸੂਬੇ ਦੇ ਉੱਜਵਲ ਭਵਿੱਖ ਦੀ ਵਚਨਬੱਧਤਾ ਸੀ। ਮੰਡਲ ਪ੍ਰਧਾਨ ਡਾ. ਨੂਰੀਨ ਮਹਾਜਨ ਨੇ ਕਿਜਹਾ ਕਿ ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤ ਯਾਤਰਾ’ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ ਅਤੇ 23 ਸਤੰਬਰ ਨੂੰ ਅੰਮ੍ਰਿਤਸਰ ਪਹੁੰਚੇਗੀ। ਇਹ ਅੰਮ੍ਰਿਤਸਰ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼ੁਰੂ ਹੋਵੇਗੀ ਅਤੇ ਹਲਕੇ ਦੇ ਵੱਖ-ਵੱਖ ਖੇਤਰਾਂ ਵਿਚੋਂ ਲੰਘੇਗੀ। ਉਨ੍ਹਾਂ ਕਿਹਾ ਕਿ ਯਾਤਰਾ ਲਗਾਤਾਰ ਤਿੰਨ ਦਿਨਾਂ ਤੱਕ ਸ਼ਹਿਰ ਦੇ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਖੇਤਰਾਂ ਵਿਚ ਜਾਵੇਗੀ। ਯਾਤਰਾ ਦੌਰਾਨ, ਭਾਜਪਾ ਵਰਕਰ ਅਤੇ ਆਗੂ ਜਨਤਾ, ਖਾਸ ਕਰਕੇ ਨੌਜਵਾਨਾਂ ਨਾਲ ਸਿੱਧੇ ਤੌਰ ਤੇ ਸੰਪਰਕ ਕਰਨਗੇ ਤਾਂ ਜੋ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਨਸ਼ਾ ਛੁਡਾਊ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਸਕੇ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਣ ਲਈ ਪ੍ਰੇਰਿਤ ਕਰਨ ਲਈ ਯਾਤਰਾ ਵਿਚ ਉਤਸ਼ਾਹ ਨਾਲ ਹਿੱਸਾ ਲੈਣ। ਇਸ ਦੌਰਾਨ ਮੌਜੂਦ ਵਰਕਰਾਂ ਤੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।