ਜਤਿੰਦਰ ਗੋਲਡੀ, ਪੱਟੀ : ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਬ ਜੇਲ੍ਹ ਪੱਟੀ ਦੇ ਡੀਐੱਸਪੀ ਵਿਜੇ ਕੁਮਾਰ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਅਤੇ ਪੱਟੀ ਦੀ ਸਬ ਜੇਲ੍ਹ ਵਿਖੇ ਸੁਧਾਰ ਕਰਨ ਲਈ ਪ੍ਰਸ਼ੰਸਾ ਪੱਤਰ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਸਨਮਾਨਿਤ ਕਰਨ ਸਮੇਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਹਿਕਮੇ ਅੰਦਰ ਇਮਾਨਦਾਰੀ ਅਤੇ ਡਿਊਟੀ ਪ੍ਰਤੀ ਲਗਨ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਸਮੇਂ-ਸਮੇਂ 'ਤੇ ਸਨਮਾਨਿਤ ਕੀਤਾ ਜਾਂਦਾ ਹੈ।

ਇਸ ਮੌਕੇ ਡੀਐੱਸਪੀ ਜੇਲ੍ਹ ਵਿਜੇ ਕੁਮਾਰ ਨੇ ਦੱਸਿਆ ਕਿ ਸਬ ਜੇਲ੍ਹ ਪੱਟੀ ਵਿਖੇ ਵੱਖ-ਵੱਖ ਪ੍ਰਬੰਧਾਂ 'ਚ ਵੱਡਾ ਸੁਧਾਰ ਕਰਨ ਅਤੇ ਜੇਲ੍ਹ ਅੰਦਰ ਢਾਂਚੇ ਦਾ ਪ੍ਰਬੰਧ ਸਹੀ ਕਰਨ ਕਰਕੇ ਉਨ੍ਹਾਂ ਨੂੰ ਇਹ ਸਨਮਾਨ ਪ੍ਰਰਾਪਤ ਹੋਇਆ ਹੈ। ਉਨ੍ਹਾਂ ਨੂੰ ਇਹ ਸਨਮਾਨ ਮਿਲਣ 'ਤੇ ਸਮੂਹ ਜੇਲ੍ਹ ਸਟਾਫ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਸੁਨੀਲ ਦੱਤੀ, ਡੀਸੀ ਅੰਮਿ੍ਤਸਰ ਸ਼ਿਵ ਦੁਲਾਰ ਸਿੰਘ ਿਢੱਲੋਂ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।