ਰੇਡੀਐਂਟ ਰੋਜਿਜ਼ ਸਕੂਲ 'ਚ ਮਨਾਇਆ ਅਰਥ-ਡੇ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰੇਡੀਐਂਟ ਰੋਜਿਜ਼ ਪਬਲਿਕ ਸਕੂਲ ਵਿਚ ‘ਅਰਥ-ਡੇ’ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਦੀ ਅਗਵਾਈ ’ਚ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਆਰਟ-ਕਰਾਫਟ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ
Publish Date: Wed, 22 Apr 2026 04:16 PM (IST)
Updated Date: Wed, 22 Apr 2026 04:19 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰੇਡੀਐਂਟ ਰੋਜਿਜ਼ ਪਬਲਿਕ ਸਕੂਲ ਵਿਚ ‘ਅਰਥ-ਡੇ’ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਦੀ ਅਗਵਾਈ ’ਚ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਆਰਟ-ਕਰਾਫਟ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਵਾਤਾਵਰਨ ਨਾਲ ਸਬੰਧਤ ਵੱਖ-ਵੱਖ ਚਾਰਟ ਵੀ ਬਣਾਏ। ਵਿਦਿਆਰਥੀਆਂ ਨੇ ਚਾਰਟ ਬਣਾ ਕੇ ਧਰਤੀ ਬਚਾਓ, ਜਲ ਬਚਾਓ, ਬੂਟੇ ਲਗਾਓ ਆਦਿ ਵਾਤਾਵਰਨ ਮੁੱਦਿਆਂ ਸਬੰਧੀ ਜਾਗਰੂਕ ਕੀਤਾ। ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਕਿਹਾ ਕਿ ਅੱਜ ਕੱਲ ਵੱਧ ਰਹੇ ਪ੍ਰਦੂਸ਼ਣ ਦੇ ਨਾਲ-ਨਾਲ ਵਾਤਾਵਰਨ ਵੀ ਦੂਸ਼ਿਤ ਹੋ ਰਿਹਾ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਆਪਣੇ ਆਸਪਾਸ ਸਾਫ-ਸਫਾਈ ਰੱਖਣੀ ਚਾਹੀਦੀ ਹੈ। ਸਾਰੇ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਆਪਣੇ ਘਰ, ਪਾਰਕ ਆਦਿ ਖਾਲੀ ਥਾਵਾਂ ’ਤੇ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਵੀ ਕਰਨਗੇ। ਉੇਨ੍ਹਾਂ ਬੱਚਿਆਂ ਨੂੰ ਪਾਣੀ ਦੀ ਬਰਬਾਦੀ ਰੋਕਣ ਲਈ ਵੀ ਜਾਗਰੂਕ ਕੀਤਾ ਅਤੇ ਕਿਹਾ ਕਿ ਆਪਣੇ ਆਸਪਾਸ ਬਿਨ੍ਹਾ ਵਜ੍ਹਾ ਚੱਲ ਰਹੀਆਂ ਟੂਟੀਆਂ ਤੋਂ ਬਰਬਾਦ ਹੋ ਰਹੇ ਪਾਣੀ ਦੀ ਸੰਭਾਲ ਲਈ ਜਰੂਰ ਉਪਰਾਲੇ ਕਰੋ। ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਵਲੋਂ ਬੱਚਿਆਂ ਵਲੋਂ ਦਿਖਾਏ ਇਸ ਹੁਨਰ ਦੀ ਸ਼ਲਾਘਾ ਕੀਤੀ। ਇਸ ਮੌਕੇ ਕੀਰਤੀ, ਸ਼ਮਾ, ਨੀਰੂ, ਮੋਨਿਕਾ ਦੀਪਸ਼ਿਖਾ, ਪੂਨਮ, ਸੁਮਨ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ।