ਸਤਲਾਣੀ ਸਾਹਿਬ ਕਾਲਜ ਦੇ ਈਕੋ ਕਲੱਬ ਨੇ ਵਾਤਾਵਰਨ ਸੰਭਾਲ ਕੈਂਪ ਲਾਇਆ
ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਸਿੰਘ ਦੀ ਯੋਗ
Publish Date: Thu, 26 Feb 2026 04:29 PM (IST)
Updated Date: Thu, 26 Feb 2026 04:31 PM (IST)

ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਦੇ ਈਕੋ ਕਲੱਬ ਵੱਲੋਂ ਕਾਲਜ ਕੈਂਪਸ ਵਿਚ ਲੱਗੇ ਸ਼ਾਨਦਾਰ ਤੇ ਸਜਾਵਟੀ ਬੂਟਿਆਂ ਦੀ ਸੰਭਾਲ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਇਕ ਰੋਜ਼ਾ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਾਲਜ ਦੇ ਹਰੇ-ਭਰੇ ਮਾਹੌਲ ਨੂੰ ਹੋਰ ਸੁੰਦਰ ਬਣਾਉਣਾ ਅਤੇ ਵਿਿਦਆਰਥੀਆਂ ਵਿਚ ਪ੍ਰਕਿਰਤੀ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਕੈਂਪ ਦੌਰਾਨ ਵਿਿਦਆਰਥੀਆਂ ਨੇ ਬੜੇ ਉਤਸ਼ਾਹ ਅਤੇ ਸਮਰਪਣ ਨਾਲ ਕਾਲਜ ਕੈਂਪਸ ਵਿਚ ਲੱਗੇ ਵੱਖ-ਵੱਖ ਕਿਸਮ ਦੇ ਸਜਾਵਟੀ ਅਤੇ ਛਾਂਦਾਰ ਬੂਟਿਆਂ ਦੀ ਸੰਭਾਲ ਕੀਤੀ। ਉਨ੍ਹਾਂ ਨੇ ਬੂਟਿਆਂ ਦੇ ਆਲੇ-ਦੁਆਲੇ ਸਫਾਈ ਕੀਤੀ, ਘਾਹ ਨੂੰ ਹਟਾਇਆ, ਪਾਣੀ ਦਿੱਤਾ। ਇਸ ਯਤਨ ਨਾਲ ਕੈਂਪਸ ਦੀ ਸੁੰਦਰਤਾ ਵਿਚ ਨਿਖਾਰ ਆਇਆ ਅਤੇ ਹਰਿਆਵਲੀ ਪ੍ਰਤੀ ਵਿਿਦਆਰਥੀਆਂ ਦਾ ਪਿਆਰ ਸਪੱਸ਼ਟ ਦਿਖਾਈ ਦਿੱਤਾ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਤੋਂ ਐਨਐਸਐਸ ਦੇ ਇੰਚਾਰਜ ਪ੍ਰੋਫੈਸਰ ਸਰਬਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਿਦਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਵਾਤਾਵਰਣ ਦੀ ਰੱਖਿਆ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਜੇਕਰ ਇਕ ਬੂਟਾ ਲਗਾ ਕੇ ਉਸ ਦੀ ਸਹੀ ਦੇਖਭਾਲ ਕਰੇ ਤਾਂ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ। ਪ੍ਰੋਫੈਸਰ ਸਰਬਜੀਤ ਸਿੰਘ ਨੇ ਕੈਂਪਸ ਵਿਚ ਬੂਟੇ ਲਗਾ ਕੇ ਵਿਿਦਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਰੋਜਾਨਾ ਵਾਤਾਵਰਣ ਸੰਭਾਲ ਨੂੰ ਮਹੱਤਵ ਦੇਣ। ਈਕੋ ਕਲੱਬ ਦੇ ਇੰਚਾਰਜ ਪ੍ਰੋਫੈਸਰ ਗੁਰਸਿਮਰਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੁਦਰਤ ਸਾਡੀ ਸਾਂਝੀ ਵਿਰਾਸਤ ਹੈ ਅਤੇ ਇਸ ਦੀ ਸੰਭਾਲ ਕਰਨਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਵਾਤਾਵਰਣ ਦੇ ਯੋਧੇ ਬਣਨ ਅਤੇ ਹਰ ਸਮੇਂ ਪ੍ਰਕ੍ਰਿਤੀ ਦੀ ਰੱਖਿਆ ਲਈ ਤਤਪਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਈਕੋ ਕਲੱਬ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਸਰਗਰਮੀਆਂ ਜਾਰੀ ਰੱਖੇਗਾ, ਤਾਂ ਜੋ ਵਿਿਦਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਹੋਰ ਵਧੇ। ਕਾਲਜ ਦੇ ਸਮੂਹ ਸਟਾਫ ਮੈਂਬਰਾਂ ਨੇ ਵੀ ਇਸ ਮੌਕੇ ਤੇ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਵਿਿਦਆਰਥੀਆਂ ਦਾ ਹੌਂਸਲਾ ਵਧਾਇਆ। ਵਿਿਦਆਰਥੀਆਂ ਨੇ ਬੜੀ ਲਗਨ ਅਤੇ ਖੁਸ਼ੀ ਨਾਲ ਇਸ ਕੈਂਪ ਵਿਚ ਹਿੱਸਾ ਲਿਆ, ਜਿਸ ਨਾਲ ਕਾਲਜ ਦਾ ਮਾਹੌਲ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਭਰਪੂਰ ਦਿਖਾਈ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਵੱਲੋਂ ਵਿਿਦਆਰਥੀਆਂ ਅਤੇ ਈਕੋ ਕਲੱਬ ਦੀ ਟੀਮ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਰਚਨਾਤਮਕ ਅਤੇ ਸਮਾਜ-ਹਿਤੈਸ਼ੀ ਉਪਰਾਲੇ ਵਿਿਦਆਰਥੀਆਂ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।