ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਉਪਰਾਲਾ
ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਇੱਕ ਸ਼ਲਾਘਾਯੋਗ ਕਦਮ ਚੁੱਕਦਿਆਂ ਬੈਂਕ ਆਫ਼ ਇੰਡੀਆ ਜੰਡਿਆਲਾ ਗੁਰੂ ਸ਼ਾਖਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ-2 ਦੇ ਵਿਿਦਆਰਥੀਆਂ ਦੀ ਸਹਾਇਤਾ ਕੀਤੀ
Publish Date: Wed, 29 Apr 2026 04:21 PM (IST)
Updated Date: Wed, 29 Apr 2026 04:25 PM (IST)

ਸੋਨੂੰ ਮਿਗਲਾਨੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਇੱਕ ਸ਼ਲਾਘਾਯੋਗ ਕਦਮ ਚੁੱਕਦਿਆਂ ਬੈਂਕ ਆਫ਼ ਇੰਡੀਆ ਜੰਡਿਆਲਾ ਗੁਰੂ ਸ਼ਾਖਾ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ-2 ਦੇ ਵਿਿਦਆਰਥੀਆਂ ਦੀ ਸਹਾਇਤਾ ਕੀਤੀ ਗਈ। ਬੈਂਕ ਦੀ ਵਿਸ਼ੇਸ਼ ਮੁਹਿੰਮ ‘ਸਟਾਰ ਬੌਂਡਿੰਗ ਇਨੀਸ਼ੀਏਟਿਵ’ ਦੇ ਅਧੀਨ ਵਿਿਦਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਵਿਚ ਮਦਦ ਵਜੋਂ ਸਕੂਲ ਬੈਗ ਵੰਡੇ ਗਏ। ਬੈਗ ਵੰਡਣ ਦੀ ਇਸ ਰਸਮ ਦੀ ਅਗਵਾਈ ਸਥਾਨਕ ਬੈਂਕ ਆਫ਼ ਇੰਡੀਆ ਸ਼ਾਖਾ ਦੀ ਟੀਮ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਸਕੂਲ ਦਾ ਦੌਰਾ ਕਰਕੇ ਬੱਚਿਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਵਦੀਪ ਕੁਮਾਰ ਗਰਗ ਬ੍ਰਾਂਚ ਮੈਨੇਜਰ, ਰੋਹਿਤ ਕੁਮਾਰ, ਕੁਮਾਰੀ ਆਸਥਾ, ਸੋਨੀ ਹਾਜਰ ਸਨ। ਨਵਦੀਪ ਕੁਮਾਰ ਗਰਗ ਨੇ ਦੱਸਿਆ ਕਿ ਇਹ ਪਹਿਲਕਦਮੀ ਬੈਂਕ ਆਫ਼ ਇੰਡੀਆ ਦੇ ਉਸ ਵੱਡੇ ਮਿਸ਼ਨ ਦਾ ਹਿੱਸਾ ਹੈ, ਜਿਸ ਦਾ ਮਕਸਦ ਸਮਾਜ ਦੇ ਪੱਛੜੇ ਵਰਗਾਂ ਦੀ ਭਲਾਈ ਅਤੇ ਲੋੜਵੰਦ ਬੱਚਿਆਂ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾਉਣਾ ਹੈ। ਇਸ ਮੌਕੇ ਬ੍ਰਾਂਚ ਮੈਨੇਜਰ ਨਵਦੀਪ ਕੁਮਾਰ ਗਰਗ ਨੇ ਕਿਹਾ ਕਿ ਬੈਂਕ ਦੀ ਭੂਮਿਕਾ ਸਿਰਫ਼ ਪੈਸਿਆਂ ਦੇ ਲੈਣ-ਦੇਣ ਤੱਕ ਸੀਮਤ ਨਹੀਂ ਹੈ। ਅਸੀਂ ਸਮਾਜ ਸੇਵਾ ਨੂੰ ਆਪਣੀ ਅਸਲ ਜ਼ਿੰਮੇਵਾਰੀ ਮੰਨਦੇ ਹਾਂ। ਸਟਾਰ ਬੌਂਡਿੰਗ ਇਨੀਸ਼ੀਏਟਿਵ ਰਾਹੀਂ ਸਾਡਾ ਉਦੇਸ਼ ਆਉਣ ਵਾਲੀ ਪੀੜ੍ਹੀ ਦੀ ਮਦਦ ਕਰਕੇ ਸਮਾਜ ਨਾਲ ਮਜ਼ਬੂਤ ਰਿਸ਼ਤਾ ਕਾਇਮ ਕਰਨਾ ਹੈ। ਉਨ੍ਹਾਂ ਨੇ ਵਿੱਤੀ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਂਕ ਨੇ ਕਈ ਅਹਿਮ ਸਕੀਮਾਂ ਸ਼ੁਰੂ ਕੀਤੀਆਂ ਹਨ। ਛੋਟੀਆਂ ਬਚਤ ਸਕੀਮਾਂ ਤਾਂ ਜੋ ਪਰਿਵਾਰ ਔਖੇ ਸਮੇਂ ਲਈ ਪੂੰਜੀ ਜੋੜ ਸਕਣ। ਆਸਾਨ ਕਰਜ਼ੇ, ਆਪਣਾ ਘਰ ਬਣਾਉਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ, ਜੋ ਖਾਸ ਤੌਰ ਤੇ ਘੱਟ ਆਮਦਨ ਵਾਲੇ ਲੋਕਾਂ ਲਈ ਤਿਆਰ ਕੀਤੀ ਗਈ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਨੇ ਬੈਂਕ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ।