SGPC ਦਾ ਵੱਡਾ ਐਕਸ਼ਨ, ਗਿਆਨੀ ਰਘਬੀਰ ਸਿੰਘ ਦੀਆਂ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਖ਼ਤਮ, SIT ਦੀ ਗਠਨ
ਦਸਣਯੋਗ ਹੈ ਕਿ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੂੰ 72 ਘੰਟੇ ਦੇ ਨੋਟਿਸ ’ਤੇ 23 ਫਰਵਰੀ ਨੂੰ ਇਕ ਨੁਕਾਤੀ ਏਜੰਡੇ ‘ਤੇ ਇਹ ਮੀਟਿੰਗ ਸਬੰਧੀ ਪੱਤਰ ਜਾਰੀ ਕੀਤਾ ਸੀ। ਇਥੇ ਇਹ ਵੀ ਦਸਣਯੋਗ ਹੈ ਕਿ ਛੁੱਟੀ ‘ਤੇ ਚੱਲ ਰਹੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਮਾਮਲੇ ਵਿਚ ਇਹ ਮੀਟਿੰਗ ਸੱਦੀ ਗਈ ਹੈ।
Publish Date: Thu, 26 Feb 2026 03:06 PM (IST)
Updated Date: Thu, 26 Feb 2026 04:23 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 72 ਘੰਟੇ ਦੇ ਨੋਟਿਸ ’ਤੇ ਇਕ ਨੁਕਾਤੀ ਏਜੰਡੇ ‘ਤੇ ਮੀਟਿੰਗ ਖ਼ਤਮ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 72 ਘੰਟੇ ਦੇ ਨੋਟਿਸ ਦੇ ਕੇੇ ਇਕ ਨੁਕਾਤੀ ਏਜੰਡੇ ‘ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਜਿਸ ਗਿਆਨੀ ਰਘਬੀਰ ਸਿੰਘ ਦੇ ਖਿਲਾਫ ਸਖਤ ਕਾਰਵਾਈ ਕੀਤੀ ਗਈ। ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕੀਤਾ ਹੈ | ਇਸ ਤੋਂ ਇਲਾਵਾ ਇਸ ਮਾਮਲੇ ਤੇ ਇੱਕ ਕਮੇਟੀ ਵੀ ਗਠਿਤ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਅੰਤ੍ਰਿੰਗ ਕਮੇਟੀ ਅਹੁਦੇਦਾਰਾਂ ਤੇ ਮੈਂਬਰਾਂ ਨੂੰ 72 ਘੰਟੇ ਦੇ ਨੋਟਿਸ ’ਤੇ 23 ਫਰਵਰੀ ਨੂੰ ਇਕ ਨੁਕਾਤੀ ਏਜੰਡੇ ‘ਤੇ ਇਹ ਮੀਟਿੰਗ ਸਬੰਧੀ ਪੱਤਰ ਜਾਰੀ ਕੀਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਛੁੱਟੀ ‘ਤੇ ਚੱਲ ਰਹੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਮਾਮਲੇ ਵਿਚ ਇਹ ਮੀਟਿੰਗ ਸੱਦੀ ਗਈ ਹੈ।
18 ਫਰਵਰੀ ਨੂੰ ਗਿਆਨੀ ਰਘਬੀਰ ਸਿੰਘ ਵੱਲੋਂ ਪ੍ਰੈਸ ਕਲੱਬ ਜਲੰਧਰ ਵਿਚ ਪ੍ਰੈਸ ਕਾਨਫਰੰਸ ਕਰਕੇ ਜਿਹੜੇ ਇਲਜ਼ਾਮ ਸ਼੍ਰੋਮਣੀ ਕਮੇਟੀ ‘ਤੇ ਲਗਾਏ ਗਏ ਸਨ, 19 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ 72 ਘੰਟੇ ਦਾ ਸਮਾਂ ਦੇ ਕੇ ਉਹਨਾਂ ਇਲਜਾਮਾਂ ਦੇ ਸਬੂਤ ਮੰਗੇ ਗਏ ਸਨ। ਸਬੂਤ ਦੇਣ ਦੀ ਬਿਜਾਏ ਗਿਆਨੀ ਰਘਬੀਰ ਸਿੰਘ ਨੇ ਇਕ ਵੀਡੀਓ ਜਾਰੀ ਕਰਕੇ 22 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਨੂੰ ਹੀ 72 ਘੰਟੇ ਦਾ ਸਮਾਂ ਦਿੰਦਿਆਂ ਆਪਣੇ ਵੱਲੋਂ ਖੜੇ ਕੀਤੇ ਸਵਾਲਾਂ ਦੇ ਜਵਾਬ ਮੰਗ ਲਏ ਸਨ।