ਅੰਮ੍ਰਿਤਸਰ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਇੱਕ ਗੈਂਗਸਟਰ ਜ਼ਖਮੀ ਤੇ ਇੱਕ ਫਰਾਰ
ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਨੇ ਸ਼ੁੱਕਰਵਾਰ ਰਾਤ ਨੂੰ ਸੁੰਦਰ ਨਗਰ ਇਲਾਕੇ 'ਚ ਰਹਿਣ ਵਾਲੇ ਸੋਡਾ ਕਾਰੋਬਾਰੀ ਜਸਦੀਪ ਸਿੰਘ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੀ ਜ਼ਿੰਮੇਵਾਰੀ ਲਈ ਸੀ ਘਨਸ਼ਿਆਮਪੁਰ ਦੀ ਪੁਲਿਸ ਲਗਾਤਾਰ ਪਿੱਛਾ ਕਰ ਰਹੀ ਸੀ, ਜਿਸ ਤੋਂ ਬਾਅਦ ਮੰਗਲਵਾਰ ਦੇਰ ਰਾਤ ਇਨ੍ਹਾਂ ਬਦਮਾਸ਼ਾਂ ਦਾ ਟਿਕਾਣਾ ਨਿਊ ਅੰਮ੍ਰਿਤਸਰ ਦੇ ਕੋਲ ਮਿਲਿਆ।
Publish Date: Thu, 24 Oct 2024 09:32 AM (IST)
Updated Date: Thu, 24 Oct 2024 09:38 AM (IST)

ਜ.ਸ. ਅੰਮ੍ਰਿਤਸਰ: ਵੀਰਵਾਰ ਤੜਕੇ 3:00 ਵਜੇ ਕਮਿਸ਼ਨਰੇਟ ਪੁਲਿਸ ਅਤੇ ਗੈਂਗਸਟਰਾਂ ਦੇ ਵਿੱਚ ਦੋਨਾਂ ਪਾਸਿਆਂ ਤੋਂ 30 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ, ਜਦੋਂ ਕਿ ਇੱਕ ਗੈਂਗਸਟਰ ਦੀਆਂ ਲੱਤਾਂ ਵਿੱਚ ਗੋਲੀ ਲੱਗੀ ਤੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਉਸਦਾ ਸਾਥੀ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ਨੇ ਸ਼ੁੱਕਰਵਾਰ ਰਾਤ ਨੂੰ ਸੁੰਦਰ ਨਗਰ ਇਲਾਕੇ 'ਚ ਰਹਿਣ ਵਾਲੇ ਸੋਡਾ ਕਾਰੋਬਾਰੀ ਜਸਦੀਪ ਸਿੰਘ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੀ ਜ਼ਿੰਮੇਵਾਰੀ ਲਈ ਸੀ ਘਨਸ਼ਿਆਮਪੁਰ ਦੀ ਪੁਲਿਸ ਲਗਾਤਾਰ ਪਿੱਛਾ ਕਰ ਰਹੀ ਸੀ, ਜਿਸ ਤੋਂ ਬਾਅਦ ਮੰਗਲਵਾਰ ਦੇਰ ਰਾਤ ਇਨ੍ਹਾਂ ਬਦਮਾਸ਼ਾਂ ਦਾ ਟਿਕਾਣਾ ਨਿਊ ਅੰਮ੍ਰਿਤਸਰ ਦੇ ਕੋਲ ਮਿਲਿਆ।ਇਸ ਤੋਂ ਬਾਅਦ ਪੁਲਿਸ ਨੇ ਵੀਰਵਾਰ ਤੜਕੇ ਸਾਰੇ ਸ਼ਹਿਰ ਵਿਚ ਨਾਕਾਬੰਦੀ ਕਰ ਦਿੱਤੀ। ਜਿਵੇਂ ਹੀ ਉਹ ਬਾਈਕ 'ਤੇ ਸ਼ਹਿਰ ਤੋਂ ਬਾਹਰ ਨਿਕਲਣ ਲੱਗੇ ਤਾਂ ਪੁਲਸ ਟੀਮ ਨੂੰ ਦੇਖ ਕੇ ਦੋਵੇਂ ਬਦਮਾਸ਼ਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਗੋਲੀ ਚਲਾ ਦਿੱਤੀ ਅਤੇ ਇੱਕ ਬਦਮਾਸ਼ ਦੀਆਂ ਲੱਤਾਂ 'ਤੇ ਗੋਲੀਆਂ ਲੱਗੀਆਂ, ਜਦਕਿ ਉਸਦਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ।ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਤੇ ਦੋ ਮੈਗਜ਼ੀਨ ਵੀ ਬਰਾਮਦ ਹੋਏ ਹਨ, ਪੁਲਿਸ ਵੱਲੋਂ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਵੇਂ ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਹਨ।