ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ਵੱਲੋਂ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਲੋਕਤੰਤਰੀ ਪ੍ਰਕਿਿਰਆ ਨੂੰ ਹੋਰ ਮਜ਼ਬੂਤ ਬਣਾਉਣ, ਨੌਜਵਾਨਾਂ ਅਤੇ ਵਿਿਦਆਰਥੀਆਂ ਵਿਚ ਚੋਣ ਪ੍ਰਕਿਿਰਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ
Publish Date: Tue, 17 Nov 2026 06:11 PM (IST)
Updated Date: Tue, 17 Nov 2026 06:12 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਲੋਕਤੰਤਰੀ ਪ੍ਰਕਿਿਰਆ ਨੂੰ ਹੋਰ ਮਜ਼ਬੂਤ ਬਣਾਉਣ, ਨੌਜਵਾਨਾਂ ਅਤੇ ਵਿਿਦਆਰਥੀਆਂ ਵਿਚ ਚੋਣ ਪ੍ਰਕਿਿਰਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ, ਆਈਏਐੱਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਵਿੱਚ ਵੱਖ-ਵੱਖ ਪੜਾਵਾਂ ਅਧੀਨ ਇਹ ਮੁਕਾਬਲੇ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਿਦਆਰਥੀਆਂ ਨੂੰ ਭਾਰਤੀ ਲੋਕਤੰਤਰ, ਚੋਣ ਪ੍ਰਣਾਲੀ, ਵੋਟਰਾਂ ਦੇ ਅਧਿਕਾਰਾਂ ਅਤੇ ਫ਼ਰਜ਼ਾਂ, ਨੈਤਿਕ ਵੋਟਿੰਗ ਅਤੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਅਤੇ ਕਾਲਜ ਪੱਧਰ ਤੋਂ ਕੀਤੀ ਗਈ ਸੀ। ਇਸ ਤਹਿਤ ਸਕੂਲਾਂ ਅਤੇ ਕਾਲਜਾਂ ਵਿੱਚ ਸਥਾਪਿਤ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਿਦਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਹਰੇਕ ਸਕੂਲ ਅਤੇ ਕਾਲਜ ਵਿੱਚੋਂ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੀਆਂ ਦੋ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਿਦਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਅਗਲੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜ਼ਿਲ੍ਹੇ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਹਰੇਕ ਹਲਕੇ ਵਿੱਚੋਂ ਪਹਿਲੀਆਂ ਦਸ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 19 ਨਵੰਬਰ ਨੂੰ ਸਥਾਨਕ ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਤੋਂ ਚੁਣੇ ਗਏ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਦੌਰਾਨ ਆਪਣੀ ਪ੍ਰਤਿਭਾ, ਗਿਆਨ ਅਤੇ ਰਚਨਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਿਦਆਰਥੀਆਂ ਨੂੰ ਲੋਕਤੰਤਰ ਨਾਲ ਜੁੜੇ ਵਿਿਸ਼ਆਂ ਤੇ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਚੋਣ ਪ੍ਰਕਿਿਰਆ ਦੀ ਡੂੰਘੀ ਸਮਝ ਵਿਕਸਿਤ ਕਰਨ ਦਾ ਮੌਕਾ ਮਿਿਲਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਲੈਕਟੋਰਲ ਲਿਟਰੇਸੀ ਕਲੱਬ ਸਕੂਲਾਂ ਅਤੇ ਕਾਲਜਾਂ ਵਿੱਚ ਸਥਾਪਿਤ ਕੀਤੇ ਗਏ ਅਜਿਹੇ ਕਲੱਬ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚੋਣ ਪ੍ਰਕਿਿਰਆ ਬਾਰੇ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਭਵਿੱਖ ਦੇ ਜਾਗਰੂਕ, ਜ਼ਿੰਮੇਵਾਰ ਅਤੇ ਸਰਗਰਮ ਵੋਟਰ ਬਣਾਉਣਾ ਹੈ। ਇਨ੍ਹਾਂ ਕਲੱਬਾਂ ਰਾਹੀਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ, ਚੋਣ ਪ੍ਰਕਿਿਰਆ ਅਤੇ ਨੈਤਿਕ ਵੋਟਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ 226 ਸਕੂਲਾਂ ਅਤੇ 45 ਕਾਲਜਾਂ ਵਿੱਚ ਇਲੈਕਟੋਰਲ ਲਿਟਰੇਸੀ ਕਲੱਬ ਸਥਾਪਿਤ ਕੀਤੇ ਗਏ ਹਨ। ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ, ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਇੰਚਾਰਜਾਂ ਅਤੇ ਚੋਣ ਅਧਿਕਾਰੀਆਂ ਵੱਲੋਂ ਇਨ੍ਹਾਂ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਵਿਦਿਆਰਥੀ ਅੱਜ ਦੇ ਜਾਗਰੂਕ ਨਾਗਰਿਕ ਅਤੇ ਕੱਲ੍ਹ ਦੇ ਜ਼ਿੰਮੇਵਾਰ ਵੋਟਰ ਹਨ। ਇਸ ਲਈ ਸਕੂਲ ਅਤੇ ਕਾਲਜ ਪੱਧਰ ਤੋਂ ਹੀ ਉਨ੍ਹਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਵਿਕਸਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਇੱਕ ਹੋਰ ਮਹੱਤਵਪੂਰਨ ਪਹਿਲੂ ਇਹ ਹੈ ਕਿ ਵਿਿਦਆਰਥੀ ਆਪਣੇ ਪਰਿਵਾਰਾਂ ਅਤੇ ਸਮਾਜ ਵਿੱਚ ਵੀ ਚੋਣ ਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਤਰ੍ਹਾਂ ਇਲੈਕਟੋਰਲ ਲਿਟਰੇਸੀ ਕਲੱਬਾਂ ਦੀਆਂ ਗਤੀਵਿਧੀਆਂ ਸਿਰਫ਼ ਵਿਦਿਆਰਥੀਆਂ ਤੱਕ ਹੀ ਸੀਮਤ ਨਹੀਂ ਰਹਿੰਦੀਆਂ, ਸਗੋਂ ਸਮੁੱਚੇ ਸਮਾਜ ਵਿੱਚ ਲੋਕਤੰਤਰੀ ਜਾਗਰੂਕਤਾ ਫੈਲਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਬਣ ਰਹੀਆਂ ਹਨ।