ਈਟੀਓ ਵੱਲੋਂ ਵਡਾਲਾ ਜੌਹਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ
Publish Date: Fri, 25 Sep 2026 04:24 PM (IST)
Updated Date: Fri, 25 Sep 2026 04:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਰਾਹੀਂ ਸੰਗਤ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰਵਾਏ ਜਾਣਗੇ। ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਸੂਬੇ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 5 ਲੱਖ ਤੋਂ ਵੱਧ ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮੈਡੀਕਲ ਟੀਮਾਂ ਦੀ ਵਿਵਸਥਾ ਵੀ ਕੀਤੀ ਜਾਂਦੀ ਹੈ, ਤਾਂ ਜੋ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਦੀ ਸਥਿਤੀ ਵਿੱਚ ਸ਼ਰਧਾਲੂਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਉਪਲਬਧ ਕਰਵਾਈ ਜਾ ਸਕੇ। ਇਸ ਮੌਕੇ ਪਿੰਡ ਵਡਾਲਾ ਜੌਹਲ ਦੀ ਸੰਗਤ ਨੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਪਾਵਨ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ।