ਈਟੀਓ ਨੇ ਕੀਤਾ ਮਹਿਲਾ ਸਖੀਆਂ ਦਾ ਸਨਮਾਨ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਸਟਾਰ ਪੈਲੇਸ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ
Publish Date: Tue, 01 Sep 2026 06:28 PM (IST)
Updated Date: Tue, 01 Sep 2026 06:31 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਸਟਾਰ ਪੈਲੇਸ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਹਲਕਾ ਜੰਡਿਆਲਾ ਗੁਰੂ ਦੀਆਂ 1169 ਮਹਿਲਾ ਸਖੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਮਹਿਲਾ ਸਖੀਆਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਯੋਜਨਾ ਦਾ ਲਾਭ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰੀ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿਚ ਮਹਿਲਾ ਸਖੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਹਲਕਾ ਜੰਡਿਆਲਾ ਗੁਰੂ ਵਿਚ ਮਹਿਲਾ ਸਖੀਆਂ ਵੱਲੋਂ ਕੁੱਲ 64,212 ਕੇਸ ਰਜਿਸਟਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 23,770 ਕੇਸ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਹਿਲਾਵਾਂ ਦੇ ਹਨ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਯੋਜਨਾ ਦਾ ਲਾਭ ਮਿਲ ਰਿਹਾ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ, ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਮੌਕੇ, ਮਾਤਾ ਸੁਰਿੰਦਰ ਕੌਰ, ਸੀਮਾ ਸੋਢੀ, ਸੁਖਬੀਰ ਕੌਰ, ਕੌਂਸਲਰ ਸੁਨੈਨਾ ਰੰਧਾਵਾ, ਕੌਂਸਲਰ ਮਨਪ੍ਰੀਤ ਕੋਰਗੀਤਾ ਗਿੱਲ ਅਤੇ ਵੱਖ-ਵੱਖ ਮਹਿਲਾ ਬਲਾਕ ਪ੍ਰਧਾਨ ਹਾਜ਼ਰ ਸਨ।