ਈਟੀਓ ਨੇ ਡੇਹਰੀਵਾਲ ਵਿਖੇ ਸਿੰਚਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ : ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਹਰਭਜਨ ਸਿੰਘ ਈਟੀਓ ਵੱਲੋਂ ਹਲਕਾ ਜੰਡਿਆਲਾ ਗੁਰੂ ਵਿਚ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪਿੰਡ ਡੇਹਰੀਵਾਲ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ
Publish Date: Thu, 23 Apr 2026 04:39 PM (IST)
Updated Date: Thu, 23 Apr 2026 04:43 PM (IST)

58.98 ਲੱਖ ਦੀ ਲਾਗਤ ਨਾਲ ਪਾਈਪ ਲਾਈਨ ਵਿਛਾ ਕੇ 47 ਕਿਸਾਨ ਪਰਿਵਾਰਾਂ ਨੂੰ ਮਿਲੇਗਾ ਲਾਭ ਤਰਲੋਚਨ ਸਿੰਘ ਜੋਧਾਨਗਰੀ, ਪੰਜਾਬੀ ਜਾਗਰਣ ਟਾਂਗਰਾ : ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਹਰਭਜਨ ਸਿੰਘ ਈਟੀਓ ਵੱਲੋਂ ਹਲਕਾ ਜੰਡਿਆਲਾ ਗੁਰੂ ਵਿਚ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪਿੰਡ ਡੇਹਰੀਵਾਲ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਦੇ ਮੋਗਾ ਨੰਬਰ 83341/ਐਲ ਤੋਂ ਜ਼ਮੀਨਦੋਜ਼ ਪਾਣੀ ਦੀਆਂ ਪਾਈਪਾਂ ਰਾਹੀਂ ਸਿੰਚਾਈ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਮੰਤਰੀ ਹਰਭਜਨ ਸਿੰਘ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ 58.98 ਲੱਖ ਰੁਪਏ ਦੀ ਲਾਗਤ ਨਾਲ 4828 ਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਨਾਲ 47 ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ 125.60 ਹੈਕਟਰ ਰਕਬੇ ਨੂੰ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਹੋਵੇਗਾ। ਇਸ ਨਾਲ ਜਿੱਥੇ ਜਮੀਨ ਹੇਠਲੇ ਪਾਣੀ ਦੀ ਬਚਤ ਹੋਵੇਗੀ, ਉੱਥੇ ਕਿਸਾਨਾਂ ਦੇ ਖਰਚ ਵਿੱਚ ਵੀ ਕਮੀ ਆਵੇਗੀ ਅਤੇ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਵਿੱਚ ਜ਼ਮੀਨਾਂ ਦੀ ਉਪਜਾਊ ਸ਼ਕਤੀ ਨੂੰ ਵੀ ਵਧਾਏਗਾ। ਇਸ ਮੌਕੇ ਅਮਰੀਕ ਸਿੰਘ, ਚੇਅਰਮੈਨ ਬਲਾਕ ਸੰਮਤੀ, ਸਾਬਕਾ ਸਰਪੰਚ ਪਰਮਜੀਤ ਸਿੰਘ, ਪਰਮਿੰਦਰ ਸਰਪੰਚ ਪਿੰਡ ਡਿਹਰੀਵਾਲ ਬਲਾਕ ਪ੍ਰਧਾਨ ਭੁਪਿੰਦਰ ਸਿੰਘ, ਸੁਖਦੇਵ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਮੰਤਰੀ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਜਿਲਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰ ਪ੍ਰਤਾਪ ਸਿੰਘ ਸੰਧੂ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫਸਰ ਅੰਮ੍ਰਿਤਸਰ ਹਰਦੀਪ ਸਿੰਘ ਬਰਾ, ਉਪ ਮੰਡਲ ਭੂਮੀ ਰੱਖਿਆ ਅਫਸਰ ਹਰਪਾਲ ਸਿੰਘ, ਭੂਮੀ ਰੱਖਿਆ ਅਫਸਰ ਲਖਬੀਰ ਸਿੰਘ ਸਰਪੰਚ ਚਰਨਜੀਤ ਸਿੰਘ, ਕੁਲਦੀਪ ਸਿੰਘ ਕੋਟ ਹਯਾਤ, ਹਰਪਾਲ ਸਿੰਘ ਸਰਪੰਚ ਰੁਮਾਣਾ ਚੱਕ, ਲਵਲੀ ਸਰਪੰਚ ਭੱਟੀਕੇ ਸਮੇਤ ਹੋਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।