ਈਟੀਓ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਸਰੋਵਰ ਦੀ ਕਾਰ ਸੇਵਾ ’ਚ ਲਿਆ ਹਿੱਸਾ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਪਵਿੱਤਰ ਸਰੋਵਰ ਦੀ ਚੱਲ ਰਹੀ ਕਾਰ ਸੇਵਾ ਵਿੱਚ ਸੰਗਤਾਂ ਨਾਲ ਮਿਲ ਕੇ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।
Publish Date: Wed, 02 Sep 2026 06:02 PM (IST)
Updated Date: Wed, 02 Sep 2026 06:04 PM (IST)
ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਪਵਿੱਤਰ ਸਰੋਵਰ ਦੀ ਚੱਲ ਰਹੀ ਕਾਰ ਸੇਵਾ ਵਿੱਚ ਸੰਗਤਾਂ ਨਾਲ ਮਿਲ ਕੇ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਉਨ੍ਹਾਂ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋ ਕੇ ਭਗਵਾਨ ਸ੍ਰੀ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਚੇਅਰਮੈਨ ਐਡਵਾਈਜ਼ਰੀ ਬੋਰਡ, ਭਗਵਾਨ ਵਾਲਮੀਕਿ ਤੀਰਥ ਸਥਲ ਸ਼ਰਾਈਨ ਬੋਰਡ, ਬਾਲ ਯੋਗੀ ਬਾਬਾ ਪ੍ਰਗਟ ਨਾਥ ਜੀ ਅਤੇ ਹੋਰ ਸੰਤਾਂ-ਮਹਾਂਪੁਰਸ਼ਾਂ ਦੇ ਸਹਿਯੋਗ ਨਾਲ 4 ਜੁਲਾਈ ਨੂੰ ਸਰੋਵਰ ਦੀ ਕਾਰ ਸੇਵਾ ਸ਼ੁਰੂ ਕੀਤੀ ਗਈ ਸੀ। ਇਸ ਕਾਰ ਸੇਵਾ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਆਪਣਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰੋਵਰ ਦੇ ਪੱਧਰ ਨੂੰ ਸਮਤਲ ਕਰਨ ਦਾ ਕੰਮ ਜਾਰੀ ਹੈ ਅਤੇ ਇਸ ਵਿੱਚ 12 ਤੋਂ 14 ਇੰਚ ਰੇਤ ਦੀ ਨਵੀਂ ਪਰਤ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 24 ਸਤੰਬਰ, 2026 ਨੂੰ ਸਰੋਵਰ ਵਿੱਚ ਜਲ ਪ੍ਰਵਾਹ ਕੀਤਾ ਜਾਵੇਗਾ, ਜਿਸ ਨਾਲ ਕਾਰ ਸੇਵਾ ਦਾ ਕੰਮ ਮੁਕੰਮਲ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਵਾਲਮੀਕਿ ਤੀਰਥ ਵਿਖੇ ਪਹੁੰਚ ਕੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸ੍ਰੀ ਵਾਲਮੀਕਿ ਤੀਰਥ ਵਿਖੇ 17 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਤੀਰਥ ਸਥਲ ਵਿਖੇ ਸਰੋਵਰ ਦੀਆਂ ਪੌੜੀਆਂ ਦੀ ਪੇਂਟਿੰਗ ਸਮੇਤ ਹੋਰ ਵਿਕਾਸ ਕਾਰਜ ਵੀ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਵਾਲਮੀਕਿ ਤੀਰਥ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਅਕਤੂਬਰ, 2026 ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ੍ਰੀ ਵਾਲਮੀਕਿ ਤੀਰਥ ਵਿਖੇ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਣਗੀਆਂ। ਇਸ ਮੌਕੇ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਬਾਲ ਯੋਗੀ ਬਾਬਾ ਪ੍ਰਗਟ ਨਾਥ ਨੇ ਸਰੋਵਰ ਦੀ ਕਾਰ ਸੇਵਾ ਵਿੱਚ ਸਹਿਯੋਗ ਦੇ ਰਹੀ ਸਮੂਹ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਦਿਵਸ ਮੌਕੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਉਤਸਵ ਪੂਰੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਮੌਕੇ ਬਾਲਾ ਮਲਕੀਤ ਨਾਥ, ਬਾਬਾ ਗਿਰਧਾਰੀ ਨਾਥ, ਬਾਬਾ ਸੇਵਕ ਨਾਥ, ਜਨਰਲ ਮੈਨੇਜਰ ਭਗਵਾਨ ਵਾਲਮੀਕਿ ਤੀਰਥ ਸਥਲ, ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਪਵਨ ਹੰਸ, ਪਵਨ ਦਰਾਵਿਡ, ਡਾ. ਕਿਤੂ ਗਰੇਵਾਲ, ਐਕਸੀਅਨ ਦਿਲਬਾਗ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਅਤੇ ਸ਼ਖ਼ਸੀਅਤਾਂ ਵੀ ਹਾਜ਼ਰ ਸਨ।