ਈਟੀਓ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਕੀਤੀ ਰਵਾਨਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ
Publish Date: Fri, 24 Apr 2026 04:03 PM (IST)
Updated Date: Fri, 24 Apr 2026 04:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਸੂਬੇ ਦੇ ਲੋਕ ਨਿਰਮਾਣ ਮੰਤਰੀ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂ ਯਾਤਰੀਆਂ ਦੀ ਚੌਥੀ ਬੱਸ ਨੂੰ ਹਲਕਾ ਜੰਡਿਆਲਾ ਗੁਰੂ ਦੇ ਨਵਾਂ ਪਿੰਡ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਇਕ ਸਰਕਾਰੀ ਪਹਿਲ ਨਹੀਂ, ਸਗੋਂ ਸਾਡੇ ਬਜ਼ੁਰਗਾਂ ਦੀ ਆਸਥਾ, ਸ਼ਰਧਾ ਅਤੇ ਆਤਮਿਕ ਸ਼ਾਂਤੀ ਨਾਲ ਜੁੜੀ ਇੱਕ ਮਹੱਤਵਪੂਰਨ ਸੇਵਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਪਾਵਨ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲ ਰਿਹਾ ਹੈ, ਜੋ ਉਨ੍ਹਾਂ ਦੀ ਜ਼ਿੰਦਗੀ ਵਿਚ ਅਮਨ, ਸੰਤੁਸ਼ਟੀ ਅਤੇ ਖੁਸ਼ੀ ਲਿਆਉਣ ਦਾ ਸਬੱਬ ਬਣ ਰਿਹਾ ਹੈ। ਉਨ੍ਹਾਂ ਦੱਸਿਆ ਯਾਤਰੀਆਂ ਦੀ ਸੁਰੱਖਿਆ, ਆਰਾਮ ਅਤੇ ਸੁਵਿਧਾ ਨੂੰ ਸਰਕਾਰ ਵੱਲੋਂ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਹਰ ਸ਼ਰਧਾਲੂ ਆਪਣੀ ਯਾਤਰਾ ਨੂੰ ਪੂਰੀ ਸ਼ਾਂਤੀ ਅਤੇ ਆਸਥਾ ਨਾਲ ਪੂਰਾ ਕਰ ਸਕੇ। ਈਟੀਓ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ ਤੋਂ ਕੀਤੀ ਗਈ ਸੀ ਅਤੇ ਇਹ ਯੋਜਨਾ ਲਗਾਤਾਰ ਸਫ਼ਲਤਾ ਪੂਰਵਕ ਅੱਗੇ ਵਧ ਰਹੀ ਹੈ। ਲੋਕਾਂ ਵੱਲੋਂ ਵੀ ਇਸ ਯੋਜਨਾ ਨੂੰ ਭਰਪੂਰ ਸਹਿਯੋਗ ਅਤੇ ਸਤਿਕਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਹਲਕੇ ਵਿਚੋਂ ਹੋਰ ਬੱਸਾਂ ਵੀ ਤੀਰਥ ਯਾਤਰਾ ਲਈ ਜਾਣਗੀਆਂ।