ਗਹਿਰੀ ਮੰਡੀ ’ਚ ਈਟੀਓ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ
Publish Date: Thu, 01 Oct 2026 04:07 PM (IST)
Updated Date: Thu, 01 Oct 2026 04:09 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਰਧਾਰਿਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਮੰਡੀ ਵਿਚ ਸੁੱਕਾ ਝੋਨਾ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਝੋਨੇ ਦੀ ਸਰਕਾਰੀ ਖਰੀਦ ਲਈ ਵੱਧ ਤੋਂ ਵੱਧ 17 ਫ਼ੀਸਦੀ ਨਮੀ ਦੀ ਹੱਦ ਨਿਰਧਾਰਿਤ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਅਧਿਕਾਰੀਆਂ ਵੱਲੋਂ ਮੰਡੀ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਸਬੰਧੀ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਰਮਨਦੀਪ ਸਿੰਘ ਥਿੰਦ, ਆੜ੍ਹਤੀਏ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਪਾਸੀ, ਚੇਅਰਮੈਨ ਹਰਪਾਲ ਸਿੰਘ, ਪ੍ਰਧਾਨ ਸੁਰਜੀਤ ਸਿੰਘ ਕੰਗ, ਸਕੈਟਰੀ ਸੁਖਜੀਤ ਸਿੰਘ, ਮੰਡੀ ਸੁਪਰਵਾਈਜ਼ਰ ਯੂਗੇਸ਼ ਸ਼ਰਮਾ, ਸੁਪਰਵਾਈਜ਼ਰ ਹਰਪ੍ਰੀਤ ਸਿੰਘ, ਸੁਖਪਾਲ ਸਿੰਘ ਅਤੇ ਚੰਦਰਮੋਹਨ, ਚਰਨਜੀਤ ਸਿੰਘ, ਰੋਹਿਤ, ਹਰਪ੍ਰੀਤ ਸਿੰਘ ਹੈਪੀ, ਰਣਜੀਤ ਸਿੰਘ ਛੱਜਲਵੱਡੀ ਅਤੇ ਰਮੇਸ਼ ਕੁਮਾਰ ਬਾਸੀ ਵੀ ਮੰਤਰੀ ਸਾਹਿਬ ਦੇ ਨਾਲ ਹਾਜ਼ਰ ਸਨ।