ਈਟੀਓ ਵੱਲੋਂ ਪਿੰਡ ਮਿਹਰਬਾਨਪੁਰਾ ਤੋਂ ‘ਮਾਨ ਦਾ ਮੁਨਾਫ਼ਾ’ ਮੁਹਿੰਮ ਦੀ ਸ਼ੁਰੂਆਤ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਤੋਂ ‘ਮਾਨ ਦਾ ਮੁਨਾਫ਼ਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ
Publish Date: Mon, 21 Sep 2026 07:28 PM (IST)
Updated Date: Mon, 21 Sep 2026 07:29 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਤੋਂ ‘ਮਾਨ ਦਾ ਮੁਨਾਫ਼ਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੇ ਵੱਖ-ਵੱਖ ਸਰਕਾਰੀ ਲਾਭਾਂ ਬਾਰੇ ਜਾਣਕਾਰੀ ਘਰ-ਘਰ ਪਹੁੰਚਾਉਣ ਦੀ ਗੱਲ ਕਹੀ ਗਈ। ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਸਰਕਾਰੀ ਪਹਿਲਕਦਮੀਆਂ ਰਾਹੀਂ ਪਰਿਵਾਰਾਂ ਨੂੰ ਵਿੱਤੀ ਲਾਭ ਮਿਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਪਹਿਲਕਦਮੀਆਂ ਦੇ ਮੱਦੇਨਜ਼ਰ ਹਰ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਦਾ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਸਾਲ 2022 ਤੋਂ ਹੁਣ ਤੱਕ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਅਨੁਸਾਰ ਮੁਹਿੰਮ ਦੌਰਾਨ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਉਨ੍ਹਾਂ ਤੋਂ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਘਰ-ਘਰ ਮੁਹਿੰਮ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਪਿੰਡ ਮਿਹਰਬਾਨਪੁਰਾ ਦੇ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਦੇ ਵਿਚਾਰ ਸੁਣੇ ਅਤੇ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਅਤੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਵਰਗੀਆਂ ਪਹਿਲਕਦਮੀਆਂ ਰਾਹੀਂ ਪਰਿਵਾਰਾਂ ਦੇ ਜ਼ਰੂਰੀ ਸੇਵਾਵਾਂ ’ਤੇ ਹੋਣ ਵਾਲੇ ਖਰਚ ਨੂੰ ਘਟਾਉਣ ਦਾ ਉਦੇਸ਼ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਰਚ ਵਿੱਚ ਬੱਚਤ ਹੋ ਰਹੀ ਹੈ। ਪੇਂਡੂ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਗਲੀਆਂ, ਨਾਲੀਆਂ, ਪਾਣੀ ਦੀ ਸਪਲਾਈ, ਕਮਿਊਨਿਟੀ ਇਮਾਰਤਾਂ, ਖੇਡ ਮੈਦਾਨਾਂ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਉਣ ਦੀ ਪ੍ਰਕਿਿਰਆ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਨੂੰ ਵਿਕਾਸ ਦੀ ਇਕਾਈ ਵਜੋਂ ਮਜ਼ਬੂਤ ਕਰਨ ’ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਨ ਦਾ ਮੁਨਾਫ਼ਾ’ ਮੁਹਿੰਮ ਰਾਹੀਂ ਪੰਜਾਬ ਸਰਕਾਰ ਦੇ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਜਾਣਕਾਰੀ ਸੂਬੇ ਦੇ ਹੋਰ ਪਰਿਵਾਰਾਂ ਤੱਕ ਵੀ ਪਹੁੰਚਾਈ ਜਾਵੇਗੀ।