ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ’ਚ ਸਮਾਗਮ ਕਰਵਾਇਆ ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ, ਸਤਲਾਣੀ ਸਾਹਿਬ ਵਿਖੇ 'ਫਾਇਨਾਂਸ਼ੀਅਲ ਲਿਟਰੇਸੀ ਅਤੇ ਸਾਈਬਰ ਸਿਿਕਉਰਟੀ' 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਅੱਜ ਦੇ ਸਮੇਂ ਵਿਚ ਜਿੱਥੇ ਪੈਸਾ ਕਮਾਉਣਾ ਸਾਡੀ
Publish Date: Wed, 09 Sep 2026 04:13 PM (IST)
Updated Date: Wed, 09 Sep 2026 04:16 PM (IST)
ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ, ਸਤਲਾਣੀ ਸਾਹਿਬ ਵਿਖੇ ਫਾਇਨਾਂਸ਼ੀਅਲ ਲਿਟਰੇਸੀ ਅਤੇ ਸਾਈਬਰ ਸਿਿਕਉਰਟੀ ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਅੱਜ ਦੇ ਸਮੇਂ ਵਿਚ ਜਿੱਥੇ ਪੈਸਾ ਕਮਾਉਣਾ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ, ਉਥੇ ਹੀ ਅੱਜ ਦੇ ਡਿਜੀਟਲ ਯੁੱਗ ਵਿਚ ਪੈਸੇ ਨੂੰ ਸਹੀ ਢੰਗ ਨਾਲ ਨਿਵੇਸ਼ ਕਰਨਾ ਅਤੇ ਇਸ ਨੂੰ ਸਾਈਬਰ ਠੱਗਾਂ ਤੋਂ ਬਚਾਉਣਾ ਵੀ ਓਨਾ ਹੀ ਜ਼ਰੂਰੀ ਹੋ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਬੁਲਾਰੇ ਡਾ. ਰਚਿਤ ਅਗਰਵਾਲ ਨੇ ਕਾਲਜ ਦੇ ਸਮਾਰਟ ਰੂਮ ਵਿਚ ਆਯੋਜਿਤ ਫਾਈਨੈਂਸ਼ੀਅਲ ਲਿਟਰੇਸੀ ਅਤੇ ਸਾਈਬਰ ਸੁਰੱਖਿਆ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਿਦਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਕਾਰਜ ਕਰ ਰਹੀ ਅਤੇ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਸੰਸਥਾ, ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ, ਸਤਲਾਣੀ ਸਾਹਿਬ (ਅੰਮ੍ਰਿਤਸਰ) ਵਿਖੇ ਇਹ ਅਹਿਮ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਦੇ ਆਈਆਈਸੀ ਕੋਆਰਡੀਨੇਟਰ ਡਾ. ਗੁਰਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਗਿਆਨਵਰਧਕ ਸੈਸ਼ਨ ਦਾ ਮੁੱਖ ਥੀਮ ‘ਦਿਮਾਗਾਂ ਨੂੰ ਸਸ਼ਕਤ ਕਰਨਾ, ਭਵਿੱਖ ਨੂੰ ਸੁਰੱਖਿਅਤ ਕਰਨਾ’ ਰੱਖਿਆ ਗਿਆ ਸੀ। ਇਸ ਮੌਕੇ ਕਾਲਜ ਵਿਖੇ ਵਿਸ਼ੇਸ਼ ਤੌਰ ਤੇ ਸੇਬੀ ਸਰਟੀਫਾਈਡ ਸਮਾਰਟ ਟ੍ਰੇਨਰ ਅਤੇ ਨਿਵੇਸ਼ ਤੇ ਸਾਈਬਰ ਸੁਰੱਖਿਆ ਸਿੱਖਿਆ ਦੇ ਮਾਹਿਰ ਡਾ. ਰਚਿਤ ਅਗਰਵਾਲ ਪਹੁੰਚੇ। ਆਪਣੇ ਵਿਸ਼ਾਲ ਤਜ਼ਰਬੇ ਵਿੱਚੋਂ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਹਾਜ਼ਰੀਨ ਨੂੰ ਵਿੱਤੀ ਅਤੇ ਡਿਜੀਟਲ ਸਸ਼ਕਤੀਕਰਨ ਦੇ ਸਫ਼ਰ ਬਾਰੇ ਮਾਰਗਦਰਸ਼ਨ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਿਦਆਰਥੀਆਂ ਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿੱਤੀ ਸਮਝਦਾਰੀ ਅਪਣਾਉਣੀ ਚਾਹੀਦੀ ਹੈ, ਕਿਉਂਕਿ ਬਿਨਾਂ ਜਾਣਕਾਰੀ ਅਤੇ ਗ਼ਲਤ ਪਾਸੇ ਕੀਤਾ ਗਿਆ ਨਿਵੇਸ਼ ਵੱਡਾ ਵਿੱਤੀ ਨੁਕਸਾਨ ਕਰ ਸਕਦਾ ਹੈ। ਆਪਣੇ ਸੰਬੋਧਨ ਦੌਰਾਨ ਡਾ. ਅਗਰਵਾਲ ਨੇ ਕਈ ਅਹਿਮ ਵਿਿਸ਼ਆਂ ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਡਾ. ਅਗਰਵਾਲ ਨੇ ਅਸਲ ਜ਼ਿੰਦਗੀ ਦੀਆਂ ਉਦਾਹਰਣਾਂ ਅਤੇ ਘਟਨਾਵਾਂ ਦਾ ਜ਼ਿਕਰ ਕਰਕੇ ਵਿੱਤ ਅਤੇ ਡਿਜੀਟਲ ਸੁਰੱਖਿਆ ਦੀਆਂ ਬਾਰੀਕੀਆਂ ਨੂੰ ਹਾਜ਼ਰੀਨ ਲਈ ਬਹੁਤ ਹੀ ਸਰਲ ਬਣਾ ਦਿੱਤਾ। ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।