ਸਾਰਿਆਂ ਨੂੰ ਮਿਲ ਕੇ ਤੰਦਰੁਸਤ ਤੇ ਨਸ਼ਾ ਮੁਕਤ ਸਮਾਜ ਲਈ ਯਤਨ ਕਰਨੇ ਚਾਹੀਦੇ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਿਹਤਮੰਦ ਜੀਵਨਸ਼ੈਲੀ, ਵਾਤਾਵਰਣ ਦੀ ਸੰਭਾਲ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ।
Publish Date: Mon, 19 Oct 2026 04:33 PM (IST)
Updated Date: Mon, 19 Oct 2026 04:36 PM (IST)
ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਿਹਤਮੰਦ ਜੀਵਨਸ਼ੈਲੀ, ਵਾਤਾਵਰਣ ਦੀ ਸੰਭਾਲ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਿਹਤਮੰਦ ਜੀਵਨਸ਼ੈਲੀ, ਵਾਤਾਵਰਣ ਦੀ ਸੰਭਾਲ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਰੋਟਰੀ ਕਲੱਬ ਆਸਥਾ ਦੇ ਪ੍ਰਧਾਨ ਇੰਜੀਨੀਅਰ ਅਸ਼ੋਕ ਸ਼ਰਮਾ, ਚਾਰਟਰ ਪ੍ਰਧਾਨ ਤੇ ਡੀਜੀਐਨ ਐਚਐਸ ਜੋਗੀ ਅਤੇ ਸਕੱਤਰ ਸਰਬਜੀਤ ਸਿੰਘ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਈਕਲੰਿਗ ਇਕ ਸਰਲ ਅਤੇ ਵਾਤਾਵਰਣ ਪੱਖੀ ਗਤੀਵਿਧੀ ਹੈ, ਜਿਸ ਨੂੰ ਅਸੀਂ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਸਕਦੇ ਹਾਂ। ਉਨ੍ਹਾਂ ਸਮੂਹ ਨੌਜਵਾਨਾਂ ਨੂੰ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਣ ਅਤੇ ਵਾਤਾਵਰਣ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣ। ਇਸੇ ਤਰ੍ਹਾਂ ਰੋਟਰੀ ਕਲੱਬ ਆਸਥਾ ਦੇ ਪੀਆਰਓ ਅਸ਼ਵਨੀ ਅਵਸਥੀ, ਰੋਟੇਰੀਅਨ ਅਮਨ ਸ਼ਰਮਾ, ਰੋਟੇਰੀਅਨ ਹਰਦੇਸ਼ ਸ਼ਰਮਾ, ਰੋਟੇਰੀਅਨ ਡਾ. ਗਗਨਦੀਪ ਸਿੰਘ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ, ਜਿਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਤੰਦਰੁਸਤ, ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨ ਕਰਨੇ ਚਾਹੀਦੇ ਹਨ। ਖੇਡਾਂ ਮਨੁੱਖ ਨੂੰ ਸਰੀਰਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ ਮਾਨਸਿਕ ਤੌਰ ’ਤੇ ਵੀ ਦ੍ਰਿੜ੍ਹ ਕਰਦੀਆਂ ਹਨ। ਇਕ ਖਿਡਾਰੀ ਦੇ ਜੀਵਨ ’ਚ ਅਨੁਸ਼ਾਸਨ, ਸਮਰਪਣ, ਲਗਾਤਾਰ ਮਿਹਨਤ ਅਤੇ ਟੀਮ ਭਾਵਨਾ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਗੁਣ ਜੀਵਨ ਦੇ ਹਰ ਖੇਤਰ ’ਚ ਸਫ਼ਲਤਾ ਹਾਸਲ ਕਰਨ ਲਈ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਪਹਿਲਕਦਮੀਆਂ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਕਸਰਤ ਕਰਨ ਅਤੇ ਕਿਸੇ ਨਾ ਕਿਸੇ ਖੇਡ ਨਾਲ ਜ਼ਰੂਰ ਜੁੜਨ, ਨਸ਼ੇ ਮਨੁੱਖ ਦੀ ਸਿਹਤ, ਪਰਿਵਾਰ ਅਤੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਸ ਲਈ ਆਪਣੀ ਊਰਜਾ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ’ਚ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਈਕਲਿੰਗ ਸਿਹਤ ਲਈ ਲਾਭਦਾਇਕ ਹੋਣ ਦੇ ਨਾਲ ਵਾਤਾਵਰਣ ਦੀ ਸੰਭਾਲ ’ਚ ਵੀ ਮਦਦਗਾਰ ਹੈ। ਸਿਹਤਮੰਦ ਨੌਜਵਾਨ ਹੀ ਦੇਸ਼ ਦਾ ਮਾਣ ਅਤੇ ਭਵਿੱਖ ਹਨ। ਰੋਟਰੀ ਕਲੱਬ ਆਸਥਾ ਦੇ ਸਮੂਹ ਮੈਂਬਰਾਂ ਨੇ ਕਿਹਾ ਕਿ ਖੇਡਾਂ ਸਾਨੂੰ ਸਿਰਫ਼ ਜਿੱਤਣਾ ਹੀ ਨਹੀਂ ਸਿਖਾਉਂਦੀਆਂ, ਸਗੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ, ਹਾਰ ਤੋਂ ਸਿੱਖਣਾ ਅਤੇ ਲਗਾਤਾਰ ਅਗਾਂਹ ਵੱਧਣਾ ਵੀ ਸਿਖਾਉਂਦੀਆਂ ਹਨ। ਇਸ ਲਈ ਹਰੇਕ ਨੌਜਵਾਨ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ’ਚ ਕਸਰਤ ਅਤੇ ਖੇਡਾਂ ਲਈ ਸਮਾਂ ਕੱਢਣਾ ਚਾਹੀਦਾ ਹੈ। ਸਾਈਕਲਿੰਗ ਸਰੀਰ ਨੂੰ ਸਰਗਰਮ ਰੱਖਦੀ ਹੈ ਅਤੇ ਛੋਟੇ ਸਫ਼ਰਾਂ ਲਈ ਬਾਲਣ ਦੀ ਵਰਤੋਂ ਘਟਾਉਣ ’ਚ ਮਦਦ ਕਰ ਸਕਦੀ ਹੈ। ਇਸ ਨਾਲ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਵੀ ਬਹੁਤ ਜ਼ਰੂਰੀ ਹੈ। ਰੋਟੇਰੀਅਨ ਡਾ. ਰਣਵੀਰ ਬੇਰੀ, ਰੋਟੇਰੀਅਨ ਪਰਮਜੀਤ ਸਿੰਘ ਅਤੇ ਰੋਟੇਰੀਅਨ ਜਤਿੰਦਰ ਸਿੰਘ ਪੱਪੂ ਨੇ ਕਿਹਾ ਕਿ ਖੇਡਾਂ ਮਨੁੱਖ ’ਚ ਅਨੁਸ਼ਾਸਨ, ਹੌਸਲਾ, ਸਮਰਪਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਦੇ ਮੈਦਾਨ ’ਚ ਸਿੱਖੇ ਗਏ ਇਹ ਗੁਣ ਜੀਵਨ ਦੇ ਹਰ ਪੜਾਅ ’ਤੇ ਕੰਮ ਆਉਂਦੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਸਰੀਰਿਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਅਜੋਕੀ ਤੇਜ਼ ਰਫ਼ਤਾਰ ਜ਼ਿੰਦਗੀ ’ਚ ਸਰੀਰਿਕ ਸਰਗਰਮੀ ਦੀ ਘਾਟ ਕਾਰਨ ਕਸਰਤ ਅਤੇ ਖੇਡਾਂ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਸਾਈਕਲਿੰਗ ਇਕ ਅਜਿਹੀ ਗਤੀਵਿਧੀ ਹੈ, ਜਿਸ ਨੂੰ ਆਪਣੀ ਉਮਰ ਅਤੇ ਸਮਰੱਥਾ ਅਨੁਸਾਰ ਅਪਣਾ ਕੇ ਸਿਹਤ ਪ੍ਰਤੀ ਜਾਗਰੂਕਤਾ ਵਧਾਈ ਜਾ ਸਕਦੀ ਹੈ। ਬੱਚਿਆਂ ਅਤੇ ਨੌਜਵਾਨਾਂ ’ਚ ਸ਼ੁਰੂ ਤੋਂ ਹੀ ਕਸਰਤ, ਖੇਡਾਂ ਅਤੇ ਸੁਰੱਖਿਅਤ ਜੀਵਨਸ਼ੈਲੀ ਦੀਆਂ ਆਦਤਾਂ ਵਿਕਸਿਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਆਤਮ-ਵਿਸ਼ਵਾਸ, ਸਖ਼ਤ ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।