ਦੀਪਕ ਕੁਮਾਰ, ਪੱਟੀ ਮੋੜ : ਸਰਬੱਤ ਦਾ ਭਲਾ ਚੈਰੀਰੇਬਲ ਟਰੱਸਟ ਸਮਾਜ ਸੇਵਾ ਦੇ ਖੇਤਰ 'ਚ ਆਪਣਾ ਅਹਿਮ ਰੋਲ ਨਿਭਾ ਰਹੀ ਹੈ। ਟਰੱਸਟ ਵੱਲੋਂ 409ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 16 ਅਕਤੂਬਰ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਪੱਤੀ ਕੀ ਦਾਸ ਨੌਸ਼ਿਹਰਾ ਪਨੂੰਆਂ ਵਿਖੇ ਲਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਤਰਨਤਾਰਨ ਇਕਾਈ ਦੇ ਪ੍ਰਧਾਨ ਪਿ੍ਰੰਸ ਧੁੰਨਾ ਅਤੇ ਸਮਾਜ ਸੇਵੀ ਗੁਰਪ੍ਰਰੀਤ ਸਿੰਘ ਪਨਗੋਟਾ ਨੇ ਦੱਸਿਆ ਕਿ ਡਾ. ਐੱਸਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਅੱਖਾਂ ਦੀ ਮੁਫ਼ਤ ਜਾਂਚ ਦਾ ਇਹ ਕੈਂਪ ਲਾਇਆ ਜਾ ਰਿਹਾ ਹੈ। ਇਸ ਮੌਕੇ ਲੁਧਿਆਣੇ ਤੋਂ ਆਏ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ। ਲੋੜਵੰਦ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਤੇ ਦਵਾਈਆਂ ਮੁਫ਼ਤ ਤਕਸੀਮ ਕੀਤੀਆਂ ਜਾਣਗੀਆਂ। ਇਸ ਦੌਰਾਨ ਆਪ੍ਰਰੇਸ਼ਨ ਲਈ ਚੁਣੇ ਮਰੀਜ਼ਾਂ ਦੇ ਆਪ੍ਰਰੇਸ਼ਨ ਬਿਲਕੁਲ ਮੁਫ਼ਤ ਕਰਵਾਏ ਜਾਣਗੇ।