ਦਸਮੇਸ਼ ਕਾਲਜ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਕਾਲਜ ਫ਼ਾਰ ਵੂਮੈਨ ਮਹਿਤਾ ਚੌਂਕ ਵਿਖੇ ਬੀਏ ਭਾਗ ਛੇਵੇਂ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਹ ਵਿਦਾਇਗੀ ਪਾਰਟੀ ਕਾਲਜ ਦੇ ਕੈਂਪਸ ਵਿਖੇ ‘ਕਦੇ
Publish Date: Wed, 29 Apr 2026 04:15 PM (IST)
Updated Date: Wed, 29 Apr 2026 04:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਕਾਲਜ ਫ਼ਾਰ ਵੂਮੈਨ ਮਹਿਤਾ ਚੌਂਕ ਵਿਖੇ ਬੀਏ ਭਾਗ ਛੇਵੇਂ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਹ ਵਿਦਾਇਗੀ ਪਾਰਟੀ ਕਾਲਜ ਦੇ ਕੈਂਪਸ ਵਿਖੇ ‘ਕਦੇ ਅਲਵਿਦਾ ਨਾ ਕਹਿਣਾ’ ਦੇ ਥੀਮ ਨੂੰ ਮੁੱਖ ਰੱਖਦੇ ਕਰਵਾਈ ਗਈ। ਇਸ ਵਿਦਾਇਗੀ ਸਮਾਰੋਹ ਵਿਚ ਵਿਦਿਆਰਥਣਾਂ ਦੁਆਰਾ ਸੱਭਿਆਚਾਰਕ ਗੀਤਾਂ ਉੱਪਰ ਪੇਸ਼ਕਾਰੀ ਕੀਤੀ ਗਈ। ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥਣਾਂ ਨੂੰ ਯੂਨੀਵਰਸਿਟੀ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਕਾਮਯਾਬੀ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮਾਰੋਹ ਦੌਰਾਨ ਰਵਨੀਤ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ ਜਿਸ ਵਿਚ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਤੇ ਅਧਾਰਿਤ ਸਵਾਲ ਪੁੱਛੇ ਗਏ। ਜਿਸ ਤੋਂ ਬਾਅਦ ਕੋਮਲਪ੍ਰੀਤ ਕੌਰ ਨੂੰ ਮਿਸ ਫੇਅਰਵੈਲ, ਮਨਦੀਪ ਕੌਰ ਨੂੰ ਮਿਸ ਚਾਰਮਿੰਗ ਅਤੇ ਅਰਸ਼ਦੀਪ ਕੌਰ ਨੂੰ ਇਨੋਸੈਂਟ ਦਾ ਖਿਤਾਬ ਦਿੱਤਾ ਗਿਆ। ਕਾਲਜ ਦੇ ਕੋਆਰਡੀਨੇਟਰ ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੜਕੀਆਂ ਨੂੰ ਹਮੇਸ਼ਾਂ ਤਰੱਕੀ ਦੀ ਰਾਹ ਵੱਲ ਵਧੱਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਗੁਰਬੀਰ ਕੌਰ, ਹਰਪ੍ਰੀਤ ਕੌਰ, ਰਵਿੰਦਰ ਕੌਰ ਅਤੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।