ਸਤਲਾਣੀ ਸਾਹਿਬ ਕਾਲਜ ’ਚ ਵਿਦਾਇਗੀ ਸਮਾਰੋਹ ਕਰਵਾਇਆ
ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਸਿੰਘ ਦੀ ਯੋਗ
Publish Date: Wed, 29 Apr 2026 04:20 PM (IST)
Updated Date: Wed, 29 Apr 2026 04:22 PM (IST)

ਦਰਸ਼ਨ ਸਿੰਘ ਚੀਚਾ, ਪੰਜਾਬੀ ਜਾਗਰਣ ਘਰਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਅਤੇ ਵਿੱਦਿਆ ਸਕੱਤਰ ਸੁਖਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿਚ ਬੀਏ ਭਾਗ ਦੂਜਾ ਦੇ ਵਿਿਦਆਰਥੀਆਂ ਵੱਲੋਂ ਬੀਏ ਭਾਗ ਤੀਜਾ ਦੇ ਵਿਿਦਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਹ ਸਮਾਰੋਹ ਵਿਚ ਵਿਿਦਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਆਈਟਮਾਂ ਵਿਚ ਭਾਗ ਲਿਆ। ਜਿਸ ਵਿੱਚ ਸਭ ਤੋਂ ਪਹਿਲਾਂ ਵਿਿਦਆਰਥਣ ਰਾਜਪ੍ਰੀਤ ਕੌਰ ਨੇ ਆਪਣਾ ਤਜਰਬਾ ਸਾਂਝਾ ਕੀਤਾ। ਉਸ ਤੋਂ ਉਪਰੰਤ ਵਿਿਦਆਰਥੀਆਂ ਨੇ ਗੀਤ, ਭੰਗੜਾ, ਕੁਰਸੀ ਮੁਕਾਬਲਾ, ਸਵਾਲ-ਜਵਾਬ ਆਦਿ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ। ਕਾਲਜ ਵੱਲੋਂ ਬੀਏ, ਬੀਸੀਏ ਅਤੇ ਬੀਕਾਮ ਦੇ ਵਿਿਦਆਰਥੀਆਂ ਨੂੰ ਚੰਗੇ ਅਨੁਸ਼ਾਸਨੀ ਵਿਿਦਆਰਥੀ ਦਾ ਖਿਤਾਬ ਦਿੱਤਾ ਗਿਆ। ਇਸ ਤੋਂ ਉਪਰੰਤ ਵੱਖ-ਵੱਖ ਪਰਫੋਰਮਸ ਕਰਨ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਸਿੰਘ ਨੇ ਵਿਿਦਆਰਥੀਆਂ ਨੂੰ ਵਿਦਾਇਗੀ ਦੇ ਨਾਲ-ਨਾਲ ਆਉਣ ਵਾਲੇ ਭਵਿੱਖ ਬਾਰੇ ਅਤੇ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮੁੱਚੇ ਵਿਦਾਇਗੀ ਸਮਾਰੋਹ ਦੇ ਕੋਆਰਡੀਨੇਟਰ ਦੀ ਭੂਮਿਕਾ ਡਾ. ਗੁਰਪ੍ਰੀਤ ਕੌਰ ਤੇ ਡਾ.ਰਾਜਬੀਰ ਕੌਰ ਨੇ ਨਿਭਾਈ। ਵਿਦਾਇਗੀ ਸਮਾਰੋਹ ਵਿਚ ਕਾਲਜ ਦੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।