ਤੇਜਿੰਦਰ ਸਿੰਘ ਬੱਬੂ, ਸਰਾਏ ਅਮਾਨਤ ਖਾਂ : ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸੂਬਾ ਆਗੂ ਨਿਰਵੈਲ ਸਿੰਘ ਡਾਲੇਕੇ, ਹਰਜੀਤ ਸਿੰਘ ਝੀਤਾ ਅਤੇ ਬਲਾਕ ਗੰਡੀਵਿੰਡ ਦੇ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਅਗਵਾਈ ਹੇਠ ਪਿੰਡ ਸਾਘਣਾਂ ਵਿਚ ਇਕਾਈ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਨਿਸ਼ਾਨ ਸਿੰਘ, ਸਕੱਤਰ ਸਿੰਘ, ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਰਣਧੀਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰਰੀਤ ਸਿੰਘ, ਗੁਰਮੀਤ ਸਿੰਘ ਅਤੇ ਬਿਕਰ ਸਿੰਘ ਸਮੇਤ ਕੱੁਲ 21 ਮੈਂਬਰਾਂ ਦੀ ਚੋਣ ਕੀਤੀ ਗਈ।

ਉਕਤ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਅਤੇ ਪੰਜਾਬ ਸਰਕਾਰ ਨੇ ਕਿਸਾਨ ਨਾਲ ਜੋ ਚੋਣਾਂ ਦੌਰਾਨ ਵਾਅਦੇ ਕੀਤੇ ਸਨ, ਉਹ ਅਜੇ ਤਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ ਕਰੇ, ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਬੁਢਾਪਾ ਪੈਨਸ਼ਨ ਵਧਾ ਕੇ 500 ਰੁਪਏ ਕੀਤੀ ਜਾਵੇ, ਮਨਰੇਗਾ ਸਕੀਮ ਨੂੰ ਪੂਰੇ ਸਾਲ ਲਈ ਲਾਗੂ ਕੀਤਾ ਜਾਵੇ, ਲੋੜਵੰਦ ਪਰਿਵਾਰਾਂ ਵਿਚ ਸਸਤਾ ਅਨਾਜ ਵੰਡਿਆ ਜਾਵੇ। ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 5 ਸਤੰਬਰ ਨੂੰ ਜਥੇਬੰਦੀ ਵੱਲੋਂ ਸੂਬਾ ਪੱਧਰੀ ਇਜਲਾਸ ਕੀਤਾ ਜਾਵੇਗਾ।

ਇਸ ਮੌਕੇ ਸਰਬਜੀਤ ਸਿੰਘ, ਲੱਖਾ ਸਿੰਘ, ਹਰਭਾਲ ਸਿੰਘ, ਨਰੰਜਣ ਸਿੰਘ, ਸ਼ਕਤੀ ਸ਼ਾਹ, ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਮਨਜਿੰਦਰ ਸਿੰਘ, ਲਖਬੀਰ ਸਿੰਘ, ਮਹਿੰਦਰ ਸਿੰਘ, ਸ਼ਮਸ਼ੇਰ ਸਿੰਘ, ਭਗਵੰਤ ਸਿੰਘ ਆਦਿ ਹਾਜ਼ਰ ਸਨ।

ਪੀਬੀਟੀਟੀ373