ਅੰਤਰਰਾਸ਼ਟਰੀ ਹਾਈਵੇ ’ਤੇ ਕਿਸਾਨਾਂ ਦਾ ਵੱਡਾ ਧਰਨਾ
ਤਜਿੰਦਰ ਸਿੰਘ, ਪੰਜਾਬੀ ਜਾਗਰਣ ਅਟਾਰੀ : ਅੰਮ੍ਰਿਤਸਰ ਤੋਂ ਅਟਾਰੀ ਬਾਰਡਰ ਨੂੰ ਜਾਂਦੇ ਅੰਤਰਰਾਸ਼ਟਰੀ ਹਾਈਵੇ ’ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੋਧ ਵਿਚ ਵੱਡੇ ਪੱਧਰ ’ਤੇ ਧਰਨਾ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਟਾਰੀ ਦੀ ਦਾਣਾ ਮੰਡੀ ਵਿਚ
Publish Date: Fri, 17 Apr 2026 06:35 PM (IST)
Updated Date: Fri, 17 Apr 2026 06:39 PM (IST)
ਸਰਕਾਰ ਅਤੇ ਡੀਆਈਜੀ ਬਾਰਡਰ ਰੇਜ਼ ਸੰਦੀਪ ਗੋਇਲ ਖ਼ਿਲਾਫ ਗੂੰਜੇ ਨਾਅਰੇ
ਸਰਵਣ ਸਿੰਘ ਪੰਧੇਰ ਦੀ ਤਿੱਖੀ ਚੇਤਾਵਨੀ, ਧਰਨੇ ਦੌਰਾਨ ਅੰਤਰਰਾਸ਼ਟਰੀ ਬਾਰਡਰ ਨੂੰ ਜਾਣ ਵਾਲੇ ਸੈਲਾਨੀ ਹੋਏ ਪ੍ਰੇਸ਼ਾਨ
ਤਜਿੰਦਰ ਸਿੰਘ, ਪੰਜਾਬੀ ਜਾਗਰਣ
ਅਟਾਰੀ : ਅੰਮ੍ਰਿਤਸਰ ਤੋਂ ਅਟਾਰੀ ਬਾਰਡਰ ਨੂੰ ਜਾਂਦੇ ਅੰਤਰਰਾਸ਼ਟਰੀ ਹਾਈਵੇ ’ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੋਧ ਵਿਚ ਵੱਡੇ ਪੱਧਰ ’ਤੇ ਧਰਨਾ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਟਾਰੀ ਦੀ ਦਾਣਾ ਮੰਡੀ ਵਿਚ ਭਾਰੀ ਇੱਕਠ ਨੂੰ ਸੰਬੋਧਨ ਕਰਨ ਆਏ ਸਨ। ਕਿਸਾਨਾਂ ਨੂੰ ਮੁੱਖ ਮੰਤਰੀ ਨਾਲ ਮਿਲਣ ਤੋਂ ਪੁਲਿਸ ਵਲੋਂ ਰੋਕੇ ਜਾਣ ਦੇ ਰੋਸ ਵਜੋਂ ਇਹ ਧਰਨਾ ਵਿਰੋਧ ਵਜੋਂ ਲਗਾਇਆ ਗਿਆ, ਜਿਸ ਦੌਰਾਨ ਮਾਹੌਲ ਨਾਅਰੇਬਾਜ਼ੀ ਨਾਲ ਗੂੰਜਦਾ ਰਿਹਾ। ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਅਤੇ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਵਿਰੁੱਧ ਤਿੱਖੇ ਸ਼ਬਦਾਂ ਵਿਚ ਆਪਣਾ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਜ਼ਾਇਜ ਮੰਗਾਂ ਲੈ ਕਿ ਮੁੱਖ ਮੰਤਰੀ ਪੰਜਾਬ ਨੂੰ ਮਿਲਣਾ ਸੀ ਜਿਸ ਦਾ ਸਾਨੂੰ ਡੀਆਈਜੀ ਬਾਰਡਰ ਰੇਜ਼ ਵਲੋਂ ਭਰੋਸਾ ਵੀ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਲੋਕਤੰਤਰ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਧੇਰ ਨੇ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਪੁਲਿਸ ਨੇ ਜੋ ਕਰਨਾ ਕਰ ਲਵੇ। ਜੇ ਪੁਲਿਸ ਵਲੋਂ ਲਾਠੀਚਾਰਜ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਉਹ ਵੀ ਕਰ ਲੈਣ ਅਸੀਂ ਹਰ ਹਾਲਾਤ ਲਈ ਤਿਆਰ ਬੈਠੇ ਹਾਂ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਵਿਚ ਪਿੱਛੇ ਨਹੀਂ ਹਟਣਗੇ। ਇਸ ਧਰਨੇ ਦੇ ਚੱਲਦਿਆਂ ਅੰਤਰਰਾਸ਼ਟਰੀ ਹਾਈਵੇ ਤੇ ਅਟਾਰੀ ਬਾਰਡਰ ਨੂੰ ਜਾਣ ਵਾਲੇ ਸੈਲਾਨੀਆਂ ਦੀ ਟ੍ਰੈਫਿਕ ਨਾਲ ਆਵਾਜਾਈ ਕੁਝ ਸਮੇਂ ਲਈ ਪ੍ਰਭਾਵਿਤ ਰਹੀ, ਪਰ ਪੁਲਿਸ ਨੇ ਜਲਦੀ ਹੀ ਉਸ ਨੂੰ ਕੰਟਰੋਲ ਵਿਚ ਲੈ ਕੇ ਆਉਣ-ਜਾਣ ਵਾਲਿਆਂ ਨੂੰ ਰਾਹਤ ਦਿੱਤੀ। ਇਥੇ ਇਹ ਵੀ ਜਾਣਕਾਰੀ ਦੇਣੀ ਬਣਦੀ ਹੈ ਕਿ ਪੁਲਿਸ ਵਲੋਂ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਭਾਰੀ ਤਾਇਨਾਤੀ ਕੀਤੀ ਗਈ।
ਕੈਪਸ਼ਨ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ।