ਪੱਤਰ ਪ੍ਰੇਰਕ, ਤਰਨਤਾਰਨ : ਥਾਣਾ ਵਲਟੋਹਾ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਦੇ ਖ਼ਿਲਾਫ ਕੇਸ ਦਰਜ ਕੀਤਾ ਹੈ। ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੋਗਾ ਸਿੰਘ ਤੇ ਸੁਖਵੰਤ ਸਿੰਘ ਉਰਫ ਲਾਡੀ ਵਾਸੀ ਸਕੱਤਰਾ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਸੀ। ਇਸੇ ਕਾਰਨ ਉਨ੍ਹਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।