ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਖੇਮਕਰਨ ਦੀ ਪੁਲਿਸ ਨੇ ਖੇਤਾਂ 'ਚ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ 'ਚ ਇਕ ਕਿਸਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਦੇਖਿਆ ਕਿ ਪਿੰਡ ਭੂਰਾ ਕੋਹਨਾ ਵਿਖੇ ਕਿਸਾਨ ਕੁਲਵੰਤ ਸਿੰਘ ਨੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਈ ਹੋਈ ਸੀ, ਜਿਸ ਕਾਰਨ ਉਸਦੇ ਖ਼ਿਲਾਫ਼ ਡੀਸੀ ਦੇ ਰੁਕਮਾਂ ਦੀ ਉਲੰਘਣਾ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਹੈ।