ਪੱਤਰ ਪ੍ਰਰੇਰਕ, ਤਰਨਤਾਰਨ : ਥਾਣਾ ਖਾਲੜਾ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਤੋਂ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਬ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਲੋਕਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਦੀ ਪਛਾਣ ਦਿਲਬਾਗ ਸਿੰਘ ਉਰਫ ਬਾਗਾ ਵਾਸੀ ਮਾੜੀ ਨੌ ਅਬਾਦ, ਗੁਰਪ੍ਰਰੀਤ ਸਿੰਘ ਤੇ ਸਵਿੰਦਰ ਸਿੰਘ ਉਰਫ ਜੱਜ ਵਾਸੀ ਨਾਰਲੀ ਦੇ ਤੌਰ 'ਤੇ ਹੋਈ।