- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਸਰਕਾਰ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਦੀ ਫ਼ਰਜ਼ੀ ਫੋਰੈਂਸਿਕ ਰਿਪੋਰਟ ਤਿਆਰ ਕਰਨ ਵਾਲਿਆਂ ਵਿਰੁੱਧ ਹਰਿਆਣਾ ਦੇ ਗੁੜਗਾਓਂ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਅਕਾਲੀ-ਭਾਜਪਾ ਸਰਕਾਰ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਦੀ ਫ਼ਰਜ਼ੀ ਫੋਰੈਂਸਿਕ ਰਿਪੋਰਟ ਤਿਆਰ ਕਰਨ ਵਾਲਿਆਂ ਵਿਰੁੱਧ ਹਰਿਆਣਾ ਦੇ ਗੁੜਗਾਓਂ ਵਿਚ ਐੱਫਆਈਆਰ ਦਰਜ ਕੀਤੀ ਗਈ ਹੈ।
ਪੁਲਿਸ ਨੇ ਇਸ ਮਾਮਲੇ ਵਿਚ ਅਰੁਣ ਮਹਿੰਦਰੂ ਅਤੇ ਅੰਕਿਤ ਨੂੰ ਨਾਮਜ਼ਦ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਐੱਫਆਈਆਰ ਵਿਚ ਪੰਜਾਬ ਸਰਕਾਰ ਦੇ ਕੁਝ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਵੀ ਜ਼ਿਕਰ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਹਿਲਾਂ ਹੀ ਇਸ ਵੀਡੀਓ ਦੀ ਜਾਂਚ ਪਹਿਲਾਂ ਹੀ ਕਰਵਾਈ ਲਈ ਸੀ। ਉਸ ਜਾਂਚ ਨੂੰ ਝੂਠਾ ਸਾਬਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਟਾਫ਼ ਨਾਲ ਮਿਲ ਕੇ ਉਨ੍ਹਾਂ ਰਿਪੋਰਟਾਂ ਨੂੰ ਝੂਠਾ ਸਾਬਤ ਕਰਨ ਲਈ ਇਕ ਫਰਜੀ ਰਿਪੋਰਟ ਤਿਆਰ ਕਰਵਾਈ ਹੈ। ਪਰ ਗੁਰੂ ਸਾਹਿਬਾਨ ਦੀ ਕ੍ਰਿਪਾ ਨਾਲ ਉਨ੍ਹਾਂ ਦੇ ਚਿਹਰੇ ਜਲਦੀ ਹੀ ਬੇਨਕਾਬ ਹੋ ਗਏ। ਸਥਾਨਕ ਹੋਟਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਗੁੜਗਾਓਂ ਦੇ ਇਕ ਵੱਡੇ ਹੋਟਲ ਤੋਂ ਸੀਸੀਟੀਵੀ ਫੁਟੇਜ ਦਿਖਾਈ ਅਤੇ ਕੁਝ ਸੀਨੀਅਰ ਅਧਿਕਾਰੀਆਂ ਦੇ ਨਾਂ ਲਏ। ਉਨ੍ਹਾਂ ਦੇ ਚਿਹਰੇ ਸਾਫ਼ ਦਿਖਾਈ ਨਹੀਂ ਦੇ ਰਹੇ ਸਨ। ਮਜੀਠੀਆ ਨੇ ਇਸ ਘਟਨਾ ਬਾਰੇ ਇਕ ਵਟਸਐਪ ਚੈਟ ਵੀ ਦਿਖਾਈ, ਜਿਸ ਵਿਚ ਕਿਹਾ ਗਿਆ ਸੀ ਕਿ ਫੋਰੈਂਸਿਕ ਰਿਪੋਰਟ ਤਿਆਰ ਕਰਨ ਸਬੰਧੀ ਇਕ ਸੀਨੀਅਰ ਅਧਿਕਾਰੀ ਦੇ ਮੈਸੇਜ਼ ਵੀ ਦਿਖਾਏ ਗਏ। ਇਹ ਰਿਪੋਰਟ ਬਣਾਉਣ ਵਾਲਿਆਂ ਨੂੰ ਵੱਡੀ ਰਕਮ ਅਦਾ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਇਸ ਸਾਜ਼ਿਸ਼ ਵਿਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰੇ। ਮਜੀਠੀਆ ਨੇ ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਵੀ ਮੰਗ ਕੀਤੀ।
ਅਕਾਲੀ ਦਲ ਦੇ ਕੌਂਸਲਰਾਂ ਦੀ ਗ੍ਰਿਫ਼ਤਾਰੀ 'ਤੇ ਰੋਕ
ਮਜੀਠੀਆ ਨੇ ਕਿਹਾ ਕਿ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠਾ ਨਗਰ ਕੌਂਸਲ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣਾਂ ਦੇ ਮੱਦੇਨਜ਼ਰ ਗ੍ਰਿਫ਼ਤਾਰੀ 'ਤੇ ਪਾਬੰਦੀ ਲਗਾ ਦਿੱਤੀ ਸੀ। ਪੁਲਿਸ ਨੇ ਹਾਲ ਹੀ ਵਿਚ ਇਨ੍ਹਾਂ ਕੌਂਸਲਰਾਂ ਵਿਰੁੱਧ ਕੇਸ ਦਰਜ ਕੀਤੇ ਸਨ। ਹਾਲਾਂਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਕੋਲ ਕੌਂਸਲਰਾਂ ਦੀ ਗਿਣਤੀ ਬਰਾਬਰ ਹੋਣ ਕਾਰਨ ਕੋਈ ਵੀ ਪ੍ਰਧਾਨ ਨਾ ਬਣਦੇ ਹੋਏ ਦੇਖਦੇ ਸਰਕਾਰ ਨੇ ਇਸ ਚੋਣ ਨੂੰ ਸਾਜ਼ਿਸ਼ ਵਾਲੇ ਤਰੀਕੇ ਨਾਲ ਹੋਣ ਨਹੀਂ ਹੋਣ ਦਿੱਤੀ।