ਨਿਊ ਅੰਮ੍ਰਿਤਸਰ ’ਚ ਕੂੜੇ ਦੇ ਢੇਰ ਨੂੰ ਲੱਗੀ ਅੱਗ ਲੋਕਾਂ ਲਈ ਬਣੀ ਪ੍ਰੇਸ਼ਾਨੀ
ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਪੂਰਵੀ ਦੇ ਅਧੀਨ ਆਉਂਦੇ ਇਲਾਕਾ ਨਿਊ ਅੰਮ੍ਰਿਤਸਰ ਵਿਖੇ ਬੀਤੀ ਦੇਰ ਰਾਤ ਕੂੜ ਦੇ ਢੇਰ ਨੂੰ ਅੱਗ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
Publish Date: Fri, 05 Dec 2025 04:37 PM (IST)
Updated Date: Fri, 05 Dec 2025 04:39 PM (IST)

ਮਨਿੰਦਰ ਸਿੰਘ ਗੋਰੀ, ਪੰਜਾਬੀ ਜਾਗਰਣ ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਪੂਰਵੀ ਦੇ ਅਧੀਨ ਆਉਂਦੇ ਇਲਾਕਾ ਨਿਊ ਅੰਮ੍ਰਿਤਸਰ ਵਿਖੇ ਬੀਤੀ ਦੇਰ ਰਾਤ ਕੂੜ ਦੇ ਢੇਰ ਨੂੰ ਅੱਗ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਬਾਰੇ ਜਾਣਕਾਰੀ ਮਿਲਦਿਆਂ ਹਲਕਾ ਵਿਧਾਇਕ ਜੀਵਨਜੋਤ ਕੌਰ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜ ਕੇ ਅੱਗ ’ਤੇ ਕਾਬੂ ਪਾਇਆ। ਸਵਰਨ ਸਿੰਘ ਸੋਨੂੰ, ਜਗੀਰ ਸਿੰਘ, ਐਚਐਸ ਸੰਧੂ, ਅਮਰੀਕ ਸਿੰਘ ਰੰਧਾਵਾ, ਇੰਦਰਪਾਲ ਸਿੰਘ, ਗੌਰਵ ਮਹਾਜਨ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਵੀ ਲੇਟ ਪਹੁੰਚੀ। ਅੱਗ ਦੁਪਹਿਰ 3 ਵਜੇ ਦੇ ਕਰੀਬ ਲੱਗੀ, ਪਰ ਕਿਸੇ ਪ੍ਰਸ਼ਾਸਨ ਨੇ ਸਾਰ ਨਹੀਂ ਲਈ। ਹਲਕਾ ਵਿਧਾਇਕ ਜੀਵਨਜੋਤ ਕੌਰ ਨਾਲ ਇਸ ਮਾਮਲੇ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਬੀਤੀ ਦੇਰ ਰਾਤ ਉਨ੍ਹਾਂ ਦੇ ਪੀਏ ਮਨਿੰਦਰ ਸਿੰਘ ਨੂੰ ਇਸ ਬਾਰੇ ਜਾਣਕਾਰੀ ਮਿਲੀ ਕਿ ਨਿਊ ਅੰਮ੍ਰਿਤਸਰ ਦੇ ਇਲਾਕੇ ਵਿਚ ਕੂੜੇ ਦੇ ਢੇਰ ਨੂੰ ਅੱਗ ਲੱਗੀ ਹੋਈ ਹੈ, ਜਿਸ ’ਤੇ ਤੁਰੰਤ ਲੋਕਾਂ ਦੀ ਮੁਸ਼ਕਿਲ ਨੂੰ ਹੱਲ ਕਰਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜ ਕੇ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦਾ ਇਲਾਕਾ ਵੱਡਾ ਹੋਣ ਕਾਰਨ ਹਲਕੇ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਤਿੰਨ ਦਫਤਰ ਬਣਾਏ ਗਏ ਹਨ। ਹਲਕਾ ਵਾਸੀ ਮੁਸ਼ਕਿਲਾਂ ਦੇ ਹੱਲ ਕਰਵਾਉਣ ਲਈ ਦਫਤਰ ਵਿਚ ਦਫਤਰੀ ਸਮੇਂ ਵਿਚ ਆ ਕੇ ਮਿਲ ਸਕਦੇ ਹਨ। ਵਿਧਾਇਕ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੂੜੇ ਨੂੰ ਅੱਗ ਲਗਾਉਣ ਵਾਲਿਆਂ ’ਤੇ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ, ਜੇ ਕੋਈ ਕੂੜੇ ਨੂੰ ਅੱਗ ਲਾਉਂਦਾ ਪਾਇਆ ਗਿਆ ਤਾਂ ਉਸ ’ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਭਾਵੇਂ ਕਿ ਨਵੀਂ ਕੰਪਨੀ ਕੂੜੇ ਵਾਲੀ ਆ ਚੁੱਕੀ ਹੈ, ਜਲਦ ਹੀ ਲੋਕਾਂ ਨੂੰ ਇਸ ਮੁਸ਼ਕਿਲ ਤੋਂ ਨਿਜਾਤ ਮਿਲ ਜਾਵੇਗੀ। ਕੈਪਸ਼ਨ ਨਿਊ ਅੰਮ੍ਰਿਤਸਰ ਵਿਖੇ ਕੂੜੇ ਦੇ ਢੇਰ ਨੂੰ ਲੱਗੀ ਅੱਗ ਬਾਰੇ ਜਾਣਕਾਰੀ ਦਿੰਦੇ ਹੋਏ ਸਵਰਨ ਸਿੰਘ ਸੋਨੀ ਤੇ ਇਲਾਕਾ ਨਿਵਾਸੀ।