ਜੇਐੱਨਐੱਨ, ਅੰਮਿ੍ਤਸਰ : ਘਰਿੰਡਾ ਥਾਣਾ ਅਧੀਨ ਪੈਂਦੇ ਪਿੰਡ ਮੰਡਿਆਲਾ 'ਚ ਕੁਝ ਲੋਕਾਂ ਨੇ ਜ਼ਮੀਨੀ ਵਿਵਾਦ ਕਾਰਨ ਕਰਨਬੀਰ ਸਿੰਘ ਦੇ ਘਰ ਬਾਹਰ ਵਿਰੋਧੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ। ਪੀੜਤ ਪਰਿਵਾਰ ਨੇ ਕਿਸੇ ਤਰ੍ਹਾਂ ਭੱਜ ਕੇ ਜਾਨ ਬਚਾਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਧਰ, ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਪਿੰਡ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਗੋਲ਼ੀਆਂ ਚਲਾਉਣ ਵਾਲੇ ਕੌਣ ਹਨ। ਆਮ ਆਦਮੀ ਪਾਰਟੀ ਨੇ ਨੇਤਾ ਵੇਦ ਪ੍ਰਕਾਸ਼ ਬਬਲੂ ਨੇ ਦੋਸ਼ ਲਾਇਆ ਕਿ ਪੁਲਿਸ ਨੂੰ ਗੋਲ਼ੀਆਂ ਚਲਾਉਣ ਵਾਲਿਆਂ ਦੀ ਪਛਾਣ ਦੱਸੀ ਗਈ ਹੈ ਪਰ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਪੁਲਿਸ ਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਤਾਂ ਉਹ ਅਟਾਰੀ 'ਚ ਧਰਨਾ ਦੇਣਗੇ। ਕਰਨਬੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਨਾਲ ਉਨ੍ਹਾਂ ਦਾ ਝਗੜਾ ਚੱਲ ਰਿਹਾ ਹੈ। ਉਨ੍ਹਾਂ ਨੇ ਦੂਜੇ ਧਿਰ ਦੇ ਲੋਕਾਂ ਖ਼ਿਲਾਫ਼ ਕੋਰਟ 'ਚ ਕੇਸ ਵੀ ਕੀਤਾ ਹੋਇਆ ਹੈ। ਇਸੇ ਕਾਰਨ ਉਹ ਉਨ੍ਹਾਂ ਨਾਲ ਰੰਜਿਸ਼ ਰੱਖਦੇ ਹਨ ਤੇ ਕਈ ਵਾਰ ਉਨ੍ਹਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਚੁੱਕੇ ਹਨ। ਬੀਤੀ ਰਾਤ ਕੁਝ ਲੋਕਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚ ਕੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਆਪਣੀ ਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੀ ਕਿਸੇ ਤਰ੍ਹਾਂ ਜਾਨ ਬਚਾਈ। ਇਸ ਤੋਂ ਬਾਅਦ ਮੁਲਜ਼ਮ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ।