ਨਿੱਜਰਪੁਰਾ ਟੋਲ ਪਲਾਜ਼ਾ ’ਤੇ ਤੜਕਸਾਰ ਫਾਇਰਿੰਗ, ਮੋਟਰਸਾਈਕਲ ਸਵਾਰ ਫ਼ਰਾਰ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਨਿੱਜਰਪੁਰਾ ਟੋਲ ਪਲਾਜ਼ਾ ’ਤੇ ਅੱਜ ਤੜਕਸਾਰ ਕਰੀਬ 4 ਵਜੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਨੇ ਟੋਲ ਪਲਾਜ਼ਾ ਤੋਂ
Publish Date: Thu, 15 Oct 2026 04:12 PM (IST)
Updated Date: Thu, 15 Oct 2026 04:15 PM (IST)
ਦੋਵੇਂ ਪਾਸਿਆਂ ਦੇ ਕੈਬਿਨਾਂ ’ਤੇ ਗੋਲੀਆਂ ਚਲਾ ਕੇ ਫੈਲਾਈ ਦਹਿਸ਼ਤ; ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਨਿੱਜਰਪੁਰਾ ਟੋਲ ਪਲਾਜ਼ਾ ’ਤੇ ਅੱਜ ਤੜਕਸਾਰ ਕਰੀਬ 4 ਵਜੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਨੌਜਵਾਨਾਂ ਨੇ ਟੋਲ ਪਲਾਜ਼ਾ ਤੋਂ ਲੰਘਦਿਆਂ ਦੋਵੇਂ ਪਾਸਿਆਂ ਸਥਿਤ ਕੈਬਿਨਾਂ ’ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਕਾਰਨ ਟੋਲ ਪਲਾਜ਼ਾ ’ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਤੜਕਸਾਰ ਜਦੋਂ ਮੋਟਰਸਾਈਕਲ ਸਵਾਰ ਨੌਜਵਾਨ ਟੋਲ ਪਲਾਜ਼ਾ ਤੋਂ ਲੰਘੇ ਤਾਂ ਉਨ੍ਹਾਂ ਨੇ ਦੋਵੇਂ ਪਾਸਿਆਂ ਵੱਲ ਫਾਇਰਿੰਗ ਕੀਤੀ। ਗੋਲੀਆਂ ਲੱਗਣ ਕਾਰਨ ਟੋਲ ਪਲਾਜ਼ਾ ਦੇ ਕੈਬਿਨਾਂ ਦੇ ਸ਼ੀਸ਼ੇ ਟੁੱਟ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਬਿਨਾਂ ਰੁਕੇ ਉੱਥੋਂ ਫ਼ਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਤੋਂ ਮਿਲੇ ਸਬੂਤਾਂ ਦੀ ਜਾਂਚ ਕਰਨ ਦੇ ਨਾਲ-ਨਾਲ ਟੋਲ ਪਲਾਜ਼ਾ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਅਤੇ ਇਸ ਵਾਰਦਾਤ ਦੇ ਕਾਰਨਾਂ ਬਾਰੇ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਸਬੰਧੀ ਹੋਰ ਤੱਥ ਸਪੱਸ਼ਟ ਹੋ ਸਕਣਗੇ।