ਜੇਐੱਨਐੱਨ, ਅੰਮਿ੍ਤਸਰ : ਰਣਜੀਤ ਐਵੀਨਿਊ ਥਾਣੇ ਅਧੀਨ ਪੈਂਦੇ ਬੀ ਬਲਾਕ ਇਲਾਕੇ ਵਿਚ ਕੁਝ ਨੌਜਵਾਨਾਂ ਨੇ ਮੰਗਲਵਾਰ ਦੀ ਦੁਪਹਿਰ ਦਹਿਸ਼ਤ ਫੈਲਾਉਣ ਲਈ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੌਕੇ 'ਤੇ ਮੌਜੂਦ ਮੌਕੇ ਦੇ ਗਵਾਹਾਂ ਨੇ ਦੱਸਿਆ ਕਿ ਗੋਲ਼ੀਆਂ ਚਲਾਉਣ ਵਾਲੇ 8-10 ਨੌਜਵਾਨਾਂ ਦੀ ਉਮਰ 15 ਤੋਂ 17 ਸਾਲ ਦੇ ਵਿਚ ਸੀ। ਪੁਲਿਸ ਜਦ ਮੌਕੇ 'ਤੇ ਪਹੁੰਚੀ, ਤਦ ਤਕ ਮੁਲਜ਼ਮ ਫ਼ਰਾਰ ਹੋ ਚੁੱਕੇ ਸਨ। ਥਾਣਾ ਇੰਚਾਰਜ ਰੋਬਿਨ ਹੰਸ ਨੇ ਦੱਸਿਆ ਕਿ ਘਟਨਾ ਸਥਾਨ 'ਤੇ ਕੀਤੀ ਗਈ ਜਾਂਚ ਦੌਰਾਨ ਉੱਥੋਂ ਕਿਸੇ ਤਰ੍ਹਾਂ ਦੇ ਬੁਲੇਟ ਜਾਂ ਫਿਰ ਉਨ੍ਹਾਂ ਦੇ ਖੋਲ ਬਰਾਮਦ ਨਹੀਂ ਹੋਏ ਹਨ। ਘਟਨਾ ਸਥਾਨ 'ਤੇ ਮੌਜੂਦ ਰਾਮ ਕੁਮਾਰ, ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਮੰਗਲਵਾਰ ਦੀ ਦੁਪਹਿਰ ਉਹ ਪਾਰਕ ਕੋਲ ਟਹਿਲ ਰਹੇ ਸਨ। ਇਸ ਦੌਰਾਨ ਦੋ ਕਾਰਾਂ ਸਵਾਰ ਹੋ ਕੇ 8-10 ਨੌਜਵਾਨ ਉੱਥੇ ਪਹੁੰਚ ਗਏ। ਮੁਲਜ਼ਮਾਂ ਦੇ ਹੱਥਾਂ ਵਿਚ ਤਿੰਨ ਪਿਸਤੌਲ ਸਨ। ਕਾਰ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਨੇ ਹਵਾ ਵਿਚ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਗੋਲੀਆਂ ਚੱਲਣ ਦੀ ਆਵਾਜ਼ ਸੁਣਦਿਆਂ ਹੀ ਉਹ ਸਾਰੇ ਲੋਕ ਇਕ ਸਾਈਡ 'ਤੇ ਖੜ੍ਹੇ ਹੋ ਗਏ। ਪੰਜ ਮਿੰਟ ਤਕ 12 ਤੋਂ ਜ਼ਿਆਦਾ ਰਾਊਂਡ ਚਲਾਉਣ ਤੋਂ ਬਾਅਦ ਮੁਲਜ਼ਮ ਨੌਜਵਾਨ ਕਾਰਾਂ ਵਿਚ ਸਵਾਰ ਹੋ ਕੇ ਫ਼ਰਾਰ ਹੋ ਗਏ।