ਜੇਐੱਨਐੱਨ, ਅੰਮਿ੍ਤਸਰ : ਪੁਲਿਸ ਥਾਣਾ ਜੰਡਿਆਲਾ ਗੁਰੂ ਵਲੋਂ ਕਾਰ ਸਵਾਰ ਵਿਅਕਤੀ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿਚ ਮਹਿਲਾ ਸਮੇਤ ਚਾਰ ਲੋਕਾਂ ਦੇ ਖਿਲਾਫ ਹੱਤਿਆ ਕੋਸ਼ਿਸ਼ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਮਲਾਵਰਾਂ ਦੀ ਪਹਿਚਾਣ ਪਿੰਡ ਸਾਧਪੁਰ ਵਾਸੀ ਧਰਮ ਸਿੰਘ, ਕੁਲਬੀਰ ਸਿੰਘ, ਸੁਰਜੀਤ ਸਿੰਘ ਅਤੇ ਮਹਿਲਾ ਹਰਮਨਜੀਤ ਕੌਰ ਦੱਸੀ ਗਈ ਹੈ। ਪਿੰਡ ਨਿੱਬਰਵਿੰਡ ਵਾਸੀ ਮੋਹਨ ਸਿੰਘ ਨੇ ਪੁਲਿਸ ਜਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਉੱਚ ਅਧਿਕਾਰੀਆਂ ਨੂੰ 21 ਜਨਵਰੀ 2021 ਨੂੰ ਘਰੇਲੂ ਕੰਮ ਲਈ ਗੱਡੀ 'ਤੇ ਸਵਾਰ ਹੋ ਕੇ ਪਿੰਡ ਸਾਧੁਪੁਰ ਗਏ ਸਨ। ਉਕਤ ਹਮਲਾਵਰਾਂ ਨੇ ਰਸਤੇ ਵਿਚ ਰੋਕ ਕੇ ਜਾਨੋ ਮਾਰਨ ਦੀ ਨੀਯਤ ਨਾਲ ਫਾਇਰ ਕੀਤੇ ਜੋ ਉਨ੍ਹਾਂ ਦੀ ਗੱਡੀ 'ਤੇ ਵੱਜੇ। ਕਿਸੇ ਪ੍ਰਕਾਰ ਉਨ੍ਹਾਂ ਨੇ ਗੱਡੀ ਭਜਾ ਕੇ ਆਪਣੀ ਜਾਨ ਬਚਾਈ। ਥਾਣਾ ਜੰਡਿਆਲਾ ਦੇ ਸਬ ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਜਾਂਚ ਅਤੇ ਡੀਏ ਲੀਗਲ ਦੀ ਰਾਏ ਨਾਲ ਮਹਿਲਾ ਸਮੇਤ ਚਾਰਾਂ ਹਮਲਾਵਰਾਂ 'ਤੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਛੇਤੀ ਹੀ ਸਾਰਿਆਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ।