ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸਥਾਨਕ ਕਸਬੇ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸੇਵਾ ਸੋਸਾਇਟੀ ਰਜਿ. ਮੁਹੱਲਾ ਬਾਬਾ ਜੀਵਨ ਸਿੰਘ ਜੀ ਗੁਰੂ ਘਰ ਦੇ ਸ਼ਰਧਾਵਾਨ ਸੇਵਾਦਾਰ ਵਲੋਂ ਕੀਤੀ ਗਈ ਗੁਪਤ ਸੇਵਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ
Publish Date: Mon, 14 Sep 2026 04:26 PM (IST)
Updated Date: Mon, 14 Sep 2026 04:29 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਸਥਾਨਕ ਕਸਬੇ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸੇਵਾ ਸੋਸਾਇਟੀ ਰਜਿ. ਮੁਹੱਲਾ ਬਾਬਾ ਜੀਵਨ ਸਿੰਘ ਜੀ ਗੁਰੂ ਘਰ ਦੇ ਸ਼ਰਧਾਵਾਨ ਸੇਵਾਦਾਰ ਵਲੋਂ ਕੀਤੀ ਗਈ ਗੁਪਤ ਸੇਵਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਘਰ ਵਿਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨੌਵੀਂ ਪਾਤਸ਼ਾਹੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਪ੍ਰਚਾਰਕ ਗਿਆਨੀ ਮਨਜਿੰਦਰ ਸਿੰਘ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਕਥਾ ਇਤਿਹਾਸ ਰਾਹੀ ਸੰਗਤਾਂ ਨੁੰ ਨਿਹਾਲ ਕੀਤਾ। ਬੀਬਾ ਪਲਕਪ੍ਰੀਤ ਕੌਰ ਦੇ ਰਾਗੀ ਜੱਥੇ ਵਲੋਂ ਰਸ ਭਿੰਨਾ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਮਾਤਾ ਭਾਨੀ ਜੀ ਜੱਥਾ ਅਤੇ ਸੁਖਮਨੀ ਸਹਿਬ ਸੇਵਾ ਸੋਸਾਇਟੀ ਦੀਆਂ ਮੈਂਬਰ ਬੀਬੀਆਂ ਵਲੋਂ ਸੰਗਤੀ ਰੂਪ ਵਿਚ ਸ਼ਬਦ ਕੀਰਤਨ ਰਾਹੀ ਸੇਵਾਵਾਂ ਨਿਭਾਈਆਂ। ਸਟੇਜ ਸਕੱਤਰ ਦੀ ਸੇਵਾ ਸੋਸਾਇਟੀ ਦੇ ਜਨਰਲ ਸਕੱਤਰ ਤਰਸੇਮ ਸਿੰਘ ਮੱਟੂ ਨੇ ਬਾਖੂਬੀ ਨਿਭਾਈ। ਇਸ ਮੌਕੇ ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ, ਗੁਰੂ ਘਰ ਦੇ ਮੁੱਖ ਗ੍ਰੰਥੀ ਬਾਬਾ ਹਰਜੀਤ ਸਿੰਘ ਮੁੱਛਲ, ਸੋਸ਼ਲ ਵਰਕਰ ਬਾਬਾ ਮੰਗਲ ਸਿੰਘ ਸ਼ੇਰਗਿਲ, ਪ੍ਰਧਾਨ ਭਜਨ ਸਿੰਘ ਨਿਕਾ ਰਈਆ, ਸੁਰਜੀਤ ਸਿੰਘ ਬਿਆਸ ਤੋਂ ਇਲਾਵਾ ਸੇਵਾ ਸੋਸਾਇਟੀ ਦੇ ਪ੍ਰਧਾਨ ਜਥੇਦਾਰ ਮੇਵਾ ਸਿੰਘ, ਕੈਸ਼ੀਅਰ ਜਸਵੰਤ ਸਿੰਘ ਖਹਿਰਾ, ਸਹਾਇਕ ਕੈਸ਼ੀਅਰ ਨਿੰਦਰਜੀਤ ਸਿੰਘ, ਬਲਵਿੰਦਰ ਸਿੰਘ,ਗੁਰਲਾਲ ਸਿੰਘ ਗਿੱਲ,ਗੁਰਦਵਾਰਾ ਸਾਹਿਬ ਦੇ ਸਾਬਕਾ ਪ੍ਰਧਾਨ ਸਰਤਾਜ ਸਿੰਘ ਖਾਲਸਾ, ਜਸਾ ਸਿੰਘ, ਸਲਵਿੰਦਰ ਸਿੰਘ, ਮੰਗਲ ਸਿੰਘ ਤੋਂ ਇਲਾਵਾ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ।