ਜੇਐੱਨਐੱਨ, ਅੰਮਿ੍ਤਸਰ : ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਪੰਜ ਮੁਲਜ਼ਮਾਂ ਨੂੰ ਸ਼ੁੱਕਰਵਾਰ ਰਾਤ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ 'ਚੋਂ ਕੁੱਲ 230 ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰ ਕੇ ਐਕਸਾਈਜ਼ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਮੋਹਕਮਪੁਰਾ ਥਾਣੇ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵਾਲਮੀਕਿ ਗਲੀ ਵਾਸੀ ਕਰਨਜੀਤ ਸਿੰਘ ਉਰਫ਼ ਕਰਨ, ਮਹਿੰਦਰਾ ਕਾਲੋਨੀ ਨਿਵਾਸੀ ਗੁਰਪਾਲ ਸਿੰਘ ਉਰਫ਼ ਰਿੰਕੂ ਤੇ ਗੁਲਸ਼ਨ ਕੁਮਾਰ ਗ਼ੈਰ-ਕਾਨੂੰਨੀ ਸ਼ਰਾਬ ਲੈ ਕੇ ਜਾ ਰਹੇ ਹਨ। ਛਾਪੇਮਾਰੀ ਦੌਰਾਨ ਪੁਲਿਸ ਨੇ ਗੁਰਪਾਲ ਸਿੰਘ ਤੇ ਗੁਲਸ਼ਨ ਕੁਮਾਰ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 180 ਬੋਤਲਾਂ ਸ਼ਰਾਬ ਬਰਾਮਦ ਕੀਤੀ। ਏਐੱਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਕਰਨਜੀਤ ਸਿੰਘ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਕ ਹੋਰ ਮਾਮਲੇ ਵਿਚ ਡੀ ਡਵੀਜ਼ਨ ਥਾਣੇ ਦੀ ਪੁਲਿਸ ਨੇ ਗਲੀ ਹਾਤੀਮਤਾਈ ਵਾਸੀ ਲਵਦੀਪ ਸਿੰਘ, ਵਰਿਆਮ ਸਿੰਘ ਕਾਲੋਨੀ ਵਾਸੀ ਰਾਜਨ ਗਿੱਲ ਤੇ ਗਲੀ ਹਾਤੀਮਤਾਈ ਵਾਸੀ ਚਰਨ ਕੌਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ਤੋਂ ਗ਼ੈਰ-ਕਾਨੂੰਨੀ ਸ਼ਰਾਬ ਦੀ 50 ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ।