ਪੰਜ ਸਿੰਘ ਸਾਹਿਬਾਨ ਦੇ ਹੱਥ ਮੁੱਖ ਮੰਤਰੀ ਦੇ ਮਾਮਲੇ ਦੀ ਕਮਾਨ; ਜਥੇਦਾਰ ਨੇ ਸਪੱਸ਼ਟ ਕੀਤਾ- ਵਾਰ-ਵਾਰ ਨਹੀਂ ਦਿੱਤੇ ਜਾਣਗੇ ਸੱਦੇ
ਜਥੇਦਾਰ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਵੱਲੋਂ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਗਿਆ ਹੈ ਅਤੇ ਜੇਕਰ ਕਿਸੇ ਵੀ ਕਿਸਮ ਦੀ ਕਾਰਵਾਈ ਕਰਨ ਦੀ ਜਰੂਰਤ ਹੋਈ ਤਾਂ ਮੁੱਖ ਮੰਤਰੀ ਨੂੰ ਆਦੇਸ਼ ਨਹੀਂ ਕੀਤਾ ਜਾਵੇਗਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਤੀ ਪੰਥ ਨੂੰ ਆਦੇਸ਼ ਜਾਰੀ ਹੋਵੇਗਾ।
Publish Date: Thu, 15 Jan 2026 02:06 PM (IST)
Updated Date: Thu, 15 Jan 2026 02:11 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟੀਕਰਨ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ। ਜਥੇਦਾਰ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਵੱਲੋਂ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਗਿਆ ਹੈ ਅਤੇ ਜੇਕਰ ਕਿਸੇ ਵੀ ਕਿਸਮ ਦੀ ਕਾਰਵਾਈ ਕਰਨ ਦੀ ਜਰੂਰਤ ਹੋਈ ਤਾਂ ਮੁੱਖ ਮੰਤਰੀ ਨੂੰ ਆਦੇਸ਼ ਨਹੀਂ ਕੀਤਾ ਜਾਵੇਗਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਤੀ ਪੰਥ ਨੂੰ ਆਦੇਸ਼ ਜਾਰੀ ਹੋਵੇਗਾ। ਭਗਵੰਤ ਸਿੰਘ ਮਾਨ ਵੱਲੋਂ ਵਾਇਰਲ ਵੀਡੀਓ ਨੂੰ ਨਕਲੀ ਕਹਿਣ 'ਤੇ ਜਥੇਦਾਰ ਨੇ ਕਿਹਾ ਕਿ ਇਹ ਪੰਥਕ ਭਾਵਨਾਵਾਂ ਨਾਲ ਜੁੜਿਆ ਹੋਇਆ ਮਸਲਾ ਹੈ ਇਸ ਦੀ ਫੋਰੈਨਸਿਕ ਜਾਂਚ ਹੋਵੇਗੀ ਅਤੇ ਜੇਕਰ ਵੀਡੀਓ ਸਹੀ ਪਾਈ ਗਈ ਤਾਂ ਅਗਲੇਰੀ ਕਾਰਵਾਈ ਜਰੂਰ ਕੀਤੀ ਜਾਵੇਗੀ