- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ ਸਮੇਂ ਦੌਰਾਨ ਤਖਤ ਸਾਹਿਬ ਦੇ ਪ੍ਰਬੰਧ ਵਿਚ ਸਰਕਾਰੀ ਦਖਲਅੰਦਾਜ਼ੀ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਕਈ ਵਾਰ ਇਤਰਾਜ਼ ਪ੍ਰਗਟਾਏ ਗਏ ਸਨ। ਸੰਗਤ ਦਾ ਮੰਨਣਾ ਹੈ ਕਿ ਗੁਰਦੁਆਰਾ ਪ੍ਰਬੰਧ ਸਿਰਫ ਪ੍ਰਸ਼ਾਸਕੀ ਅਤੇ ਵਿੱਤੀ ਪ੍ਰਬੰਧਨ ਤੱਕ ਸੀਮਤ ਨਹੀਂ, ਸਗੋਂ ਇਸ ਵਿਚ ਧਾਰਮਿਕ ਮਰਿਆਦਾ, ਸੇਵਾ ਭਾਵਨਾ ਅਤੇ ਪਰੰਪਰਾਵਾਂ ਦੀ ਪਾਲਣਾ ਵੀ ਸਭ ਤੋਂ ਮਹੱਤਵਪੂਰਨ ਹੈ। ਇਸ ਪੂਰੇ ਘਟਨਾਕ੍ਰਮ ਵਿਚ ਬਾਵਾ ਗੁਰਿੰਦਰ ਸਿੰਘ ਦੀ ਭੂਮਿਕਾ ਵਿਸ਼ੇਸ਼ ਮਹੱਤਵ ਰੱਖਦੀ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਲੰਮੇਂ ਸਮੇਂ ਤੋਂ ਚੱਲ ਰਹੇ ਵਿਵਾਦ ਦਰਮਿਆਨ ਮਹਾਰਾਸ਼ਟਰ ਸਰਕਾਰ ਵੱਲੋਂ 26 ਅਕਤੂਬਰ 2026 ਨੂੰ ਜਾਰੀ ਨੋਟੀਫਿਕੇਸ਼ਨ ਨੇ ਸਿੱਖ ਸੰਗਤ ਵਿੱਚ ਨਵੀਂ ਉਮੀਦ ਜਗਾਈ ਹੈ। ਮੁੰਬਈ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਦੀ ਪੁਰਾਣੀ ਵਿਵਸਥਾ ਬਹਾਲ ਕਰਨ ਦਾ ਫੈਸਲਾ ਸਿੱਖ ਸੰਗਤ ਦੇ ਹੱਕਾਂ ਅਤੇ ਧਾਰਮਿਕ ਸੰਸਥਾਵਾਂ ਦੀ ਖੁਦਮੁਖਤਿਆਰੀ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ।
ਤਖਤ ਸ੍ਰੀ ਹਜ਼ੂਰ ਸਾਹਿਬ ਪੂਰੇ ਸਿੱਖ ਪੰਥ ਦੀ ਆਸਥਾ, ਇਤਿਹਾਸ ਅਤੇ ਗੌਰਵ ਦਾ ਕੇਂਦਰ ਹੈ। ਇਸ ਲਈ ਇਸ ਪਵਿੱਤਰ ਅਸਥਾਨ ਦਾ ਪ੍ਰਬੰਧ ਅਜਿਹੇ ਨੁਮਾਇੰਦਿਆਂ ਦੇ ਹੱਥਾਂ ਵਿਚ ਹੋਣਾ ਚਾਹੀਦਾ ਹੈ, ਜੋ ਸਿੱਖ ਧਾਰਮਿਕ ਮਰਿਆਦਾ, ਪਰੰਪਰਾਵਾਂ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹੋਣ। ਜਾਣਕਾਰੀ ਅਨੁਸਾਰ 8 ਮਾਰਚ 2019 ਨੂੰ ਗਠਿਤ ਕੀਤੇ ਗਏ ਬੋਰਡ ਨੂੰ ਪ੍ਰਭਾਵਹੀਣ ਕਰ ਦਿੱਤਾ ਗਿਆ ਹੈ, ਜਦ ਕਿ 29 ਜੂਨ 2022 ਨੂੰ ਇਸ ਨੂੰ ਰੱਦ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਵਾਪਸ ਲੈ ਲਿਆ ਗਿਆ ਹੈ। ਇਸ ਫੈਸਲੇ ਨਾਲ ਸਿੱਖ ਨੁਮਾਇੰਦਗੀ ਵਾਲੀ ਪ੍ਰਬੰਧਕੀ ਵਿਵਸਥਾ ਨੂੰ ਮੁੜ ਕੰਮ ਕਰਨ ਦਾ ਮੌਕਾ ਮਿਿਲਆ ਹੈ।
ਪਿਛਲੇ ਸਮੇਂ ਦੌਰਾਨ ਤਖਤ ਸਾਹਿਬ ਦੇ ਪ੍ਰਬੰਧ ਵਿਚ ਸਰਕਾਰੀ ਦਖਲਅੰਦਾਜ਼ੀ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਕਈ ਵਾਰ ਇਤਰਾਜ਼ ਪ੍ਰਗਟਾਏ ਗਏ ਸਨ। ਸੰਗਤ ਦਾ ਮੰਨਣਾ ਹੈ ਕਿ ਗੁਰਦੁਆਰਾ ਪ੍ਰਬੰਧ ਸਿਰਫ ਪ੍ਰਸ਼ਾਸਕੀ ਅਤੇ ਵਿੱਤੀ ਪ੍ਰਬੰਧਨ ਤੱਕ ਸੀਮਤ ਨਹੀਂ, ਸਗੋਂ ਇਸ ਵਿਚ ਧਾਰਮਿਕ ਮਰਿਆਦਾ, ਸੇਵਾ ਭਾਵਨਾ ਅਤੇ ਪਰੰਪਰਾਵਾਂ ਦੀ ਪਾਲਣਾ ਵੀ ਸਭ ਤੋਂ ਮਹੱਤਵਪੂਰਨ ਹੈ। ਇਸ ਪੂਰੇ ਘਟਨਾਕ੍ਰਮ ਵਿਚ ਬਾਵਾ ਗੁਰਿੰਦਰ ਸਿੰਘ ਦੀ ਭੂਮਿਕਾ ਵਿਸ਼ੇਸ਼ ਮਹੱਤਵ ਰੱਖਦੀ ਹੈ।
ਗੁਰਦੁਆਰਾ ਬੋਰਡ ਵਿਚ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਨਿਭਾ ਰਹੇ ਬਾਵਾ ਗੁਰਿੰਦਰ ਸਿੰਘ ਦੇ ਮੋਢਿਆਂ ’ਤੇ ਚੇਅਰਮੈਨ ਭੁਪਿੰਦਰ ਸਿੰਘ ਮਿਨਹਾਸ ਦੇ ਅਕਾਲ ਚਲਾਣੇ ਤੋਂ ਬਾਅਦ ਪ੍ਰਬੰਧ ਦੀ ਅਹਿਮ ਜ਼ਿੰਮੇਵਾਰੀ ਆ ਗਈ ਹੈ। ਹੁਣ ਉਨ੍ਹਾਂ ਕੋਲ ਤਖਤ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਤੋਂ ਸੇਧ ਲੈਂਦੇ ਹੋਏ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਂਣ ਅਤੇ ਸੰਗਤ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਮਹੱਤਵਪੂਰਨ ਮੌਕਾ ਹੈ।
ਬਾਵਾ ਗੁਰਿੰਦਰ ਸਿੰਘ ਦੀਆਂ ਪੰਥ ਪ੍ਰਤੀ ਸੇਵਾਵਾਂ ਅਤੇ ਸਮਰਪਣ ਦੀ ਭਾਵਨਾ ਨੂੰ ਦੇਖਦਿਆਂ ਸੰਗਤ ਵੱਲੋਂ ਉਨ੍ਹਾਂ ਤੋਂ ਕਾਫੀ ਉਮੀਦਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਤਖਤ ਸਾਹਿਬ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਆਧੁਨਿਕ ਪ੍ਰਬੰਧਕੀ ਲੋੜਾਂ ਨੂੰ ਪੂਰਾ ਕਰਨਾ ਹੋਵੇਗੀ। ਮਹਾਰਾਸ਼ਟਰ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਉਪਰੰਤ ਜਾਰੀ ਨੋਟੀਫਿਕੇਸ਼ਨ ਨੂੰ ਇਸ ਦਿਸ਼ਾ ਵਿਚ ਇਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ ਬਹਾਲ ਹੋਏ ਬੋਰਡ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਸੰਗਤ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦਿਆਂ ਪ੍ਰਬੰਧਕੀ ਪਾਰਦਰਸ਼ਤਾ ਅਤੇ ਸੇਵਾ ਦੇ ਨਵੇਂ ਮਿਆਰ ਸਥਾਪਿਤ ਕਰੇ।
ਕੈਪਸ਼ਨ:
ਜਥੇਦਾਰ ਬਾਬਾ ਕੁਲਵੰਤ ਸਿੰਘ ਨਾਲ ਬਾਵਾ ਗਰਿੰਦਰ ਸਿੰਘ ਤੇ ਹੋਰ।